ਕਮਲਾ ਨਹਿਰੂ ਪ੍ਰਾਇਮਰੀ ਸਕੂਲ ਹਰਗੋਬਿੰਦ ਨਗਰ ਫਗਵਾੜਾ ਵਿਖੇ ਯੂ ਕੇ ਜੀ ਦਾ ਗ੍ਰੈਜੂਏਸ਼ਨ ਸਮਾਗਮ ਕਰਵਾਇਆ ਗਿਆ
ਕਮਲਾ ਨਹਿਰੂ ਪ੍ਰਾਇਮਰੀ ਸਕੂਲ ਹਰਗੋਬਿੰਦ ਨਗਰ ਫਗਵਾੜਾ ਵਿਖੇ ਯੂ ਕੇ ਜੀ ਦਾ ਗ੍ਰੈਜੂਏਸ਼ਨ ਸਮਾਗਮ ਕਰਵਾਇਆ ਗਿਆ
ਗਰੇਡ ਨਰਸਰੀ, ਐਲ.ਕੇ.ਜੀ ਅਤੇ ਯੂ.ਕੇ.ਜੀ. ਵਿਦਿਆਰਥੀਆਂ ਨੇ ਮਨਮੋਹਕ ਡਾਂਸ ਪੇਸ਼ ਕੀਤਾ
ਫਗਵਾੜਾ ( ਡਾ ਰਮਨ ਹਰਦਿਆਲ ਸਿੰਘ ਸੰਧੂ ) ਕਮਲਾ ਨਹਿਰੂ ਪ੍ਰਾਇਮਰੀ ਸਕੂਲ ਹਰਗੋਬਿੰਦ ਨਗਰ ਫਗਵਾੜਾ ਵਿਖੇ ਯੂ ਕੇ ਜੀ ਦਾ ਗ੍ਰੈਜੂਏਸ਼ਨ ਸਮਾਗਮ ਕਰਵਾਇਆ ਗਿਆ ਇਸ ਮੌਕੇ ਤੇ ਸਕੂਲ ਦੀ ਮੁੱਖ ਅਧਿਆਪਕਾ ਸ਼੍ਰੀ ਮਤੀ ਜਯੋਤੀ ਭਾਰਦਵਾਜ ਨੇ ਇਸ ਸ਼ੁਭ ਮੌਕੇ ਤੇ ਆਏ ਹੋਏ ਮਹਿਮਾਨਾਂ ਅਤੇ ਮਾਪਿਆਂ ਨੂੰ ਜੀ ਆਇਆਂ ਕਿਹਾ ਵਿਦਿਆਰਥੀ ਆਪਣੇ ਗ੍ਰੈਜੂਏਸ਼ਨ ਗਾਊਨ ਅਤੇ ਕੈਪ ਵਿੱਚ ਸਮਾਰਟ ਦਿਖਾਈ ਦੇ ਰਹੇ ਸਨ।ਗਰੇਡ ਨਰਸਰੀ, ਐਲ.ਕੇ.ਜੀ ਅਤੇ ਯੂ.ਕੇ.ਜੀ. ਵਿਦਿਆਰਥੀਆਂ ਨੇ ਮਨਮੋਹਕ ਡਾਂਸ ਪੇਸ਼ ਕੀਤਾ ਮਾਪਿਆਂ ਨੇ ਮਿਹਨਤੀ ਸਟਾਫ਼ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਨਤੀਜਾ ਘੋਸ਼ਿਤ ਕੀਤਾ ਗਿਆ ਅਤੇ ਹਰੇਕ ਵਿਦਿਆਰਥੀ ਨੂੰ ਦਿੱਤਾ ਗਿਆ ਪ੍ਰੋਗਰਾਮ ਦੀ ਸਮਾਪਤੀ ਲਈ ਸਕੂਲ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਜੋਤੀ ਭਾਰਦਵਾਜ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਚੰਗੇ ਭਵਿੱਖ ਲਈ ਆਸ਼ੀਰਵਾਦ ਵੀ ਦਿੱਤਾ।

