ਰਾਮਗੜ੍ਹੀਆ ਕਾਲਜ ਆਫ ਐਜੂਕੇਸ਼ਨ, ਫਗਵਾੜਾ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ
ਰਾਮਗੜ੍ਹੀਆ ਕਾਲਜ ਆਫ ਐਜੂਕੇਸ਼ਨ, ਫਗਵਾੜਾ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ
ਫਗਵਾੜਾ ( ਡਾ ਰਮਨ ਹਰਦਿਆਲ ਸਿੰਘ ਸੰਧੂ ) ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਰਾਮਗੜ੍ਹੀਆ ਕਾਲਜ ਆਫ ਐਜੂਕੇਸ਼ਨ, ਫਗਵਾੜਾ ਦੇ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਕ੍ਰਾਂਤੀਕਾਰੀ ਆਜ਼ਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ, ਸ਼ਹੀਦ ਸੁਖਦੇਵ ਜੀ ਅਤੇ ਸ਼ਹੀਦ ਰਾਜਗੁਰੂ ਜੀ ਦਾ ਸ਼ਹੀਦੀ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ
ਦੇਣ ਲਈ ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲਿਆ। ਇਸ ਸਮਾਗਮ ਦੀ ਸ਼ੁਰੂਆਤ ਸ਼ਹੀਦ ਭਗਤ
ਸਿੰਘ ਜੀ ਨੂੰ ਸਮਰਪਿਤ ਸਾਇਕਲ ਰੈਲੀ ਨਾਲ ਹੋਈ ਜਿਸ ਵਿੱਚ ਵਿਦਿਆਰਥੀਆਂ ਨੇ ਇਨਕਲਾਬ
ਜ਼ਿੰਦਾਬਾਦ ਦੇ ਨਾਅਰੇ ਲਗਾਏ। ਇਸ ਤੋਂ ਬਾਅਦ ਸਿੰਪੋਜ਼ੀਅਮ ਵੀ ਕਰਵਾਇਆ ਗਿਆ ਜਿਸਦਾ ਵਿਸ਼ਾ
ਸ਼ਹੀਦਾਂ ਦਾ ਜੀਵਨ ਫਲਸਫਾ ਸੀ। ਸਿੰਪੋਜ਼ੀਅਮ ਵਿੱਚ ਵਿਦਿਆਰਥੀਆਂ ਨੇ ਬੜੇ ਜੋਸ਼ ਤੇ ਉਤਸ਼ਾਹ ਨਾਲ
ਹਿੱਸਾ ਲਿਆ ਇਸ ਮੌਕੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੀਆਂ ਕਵਿਤਾਵਾਂ ਅਤੇ ਵਿਚਾਰਾਂ
ਵਿਦਿਆਰਥੀਆਂ ਨਾਲ ਸਾਂਝਾ ਕੀਤਾ। ਬੀ.ਐੱਡ. ਵਿਦਿਆਰਥੀਆਂ ਗੁਰਪ੍ਰੀਤ ਕੌਰ, ਹਰਪ੍ਰੀਤ ਕੌਰ, ਪੰਨਾ,
ਹਰਮਨ, ਮਨਿੰਦਰ, ਦਮਨ, ਸੋਨੀਆ ਤੇ ਨੇਹਾ ਨੇ ਆਪਣੇ ਭਾਸ਼ਣ ਤੇ ਕਵਿਤਾਵਾਂ ਰਾਹੀਂ ਸ਼ਹੀਦ ਭਗਤ ਸਿੰਘ
ਜੀ ਦੇ ਵਿਚਾਰਾਂ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਾਇਆ। ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਭਗਤੀ
ਦਾ ਪ੍ਰਣ ਲਿਆ ਅਤੇ ‘ਮੇਰਾ ਰੰਗ ਦੇ ਬਸੰਤੀ ਚੋਲਾਂ ਗੀਤ ਵੀ ਗਾਇਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ ਨੂੰ ਦਰਸਾਉਂਦਾ ਨਾਟਕ ਵੀ ਪੇਸ਼ ਕੀਤਾ ਇਸ ਉਪਰਾਲੇ ਦਾ ਆਯੋਜਨ ਕਾਲਜ
ਦੇ ਐੱਨ.ਐੱਸ.ਐੱਸ. ਯੂਨਿਟ ਵੱਲੋਂ ਕੀਤਾ ਗਿਆ ਪ੍ਰਿੰਸੀਪਲ ਡਾ. ਸੁਰਿੰਦਰ ਜੀਤ ਕੌਰ ਨੇ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਬਾਰੇ ਦੱਸਦਿਆਂ ਹੋਇਆ ਕਿਹਾ ਕਿ ਇਹਨਾਂ ਸ਼ਹੀਦਾਂ ਨੂੰ ਅੰਗਰੇਜ ਹਕੂਮਤ ਖਿਲਾਫ ਲੜਨ ਲਈ ਉਹਨਾਂ ਦੇ ਜਜ਼ਬੇ ਤੇ ਦਲੇਰੀ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ ਉਹਨਾਂ ਦੇ ਇਨਕਲਾਬੀ ਵਿਚਾਰਾਂ ਤੇ ਜਾਨ ਦੀ ਕੁਰਬਾਨੀ ਨੇ ਸੁਤੰਤਰਤਾ ਦੇ ਸੰਘਰਸ਼ ਨੂੰ ਇਕ ਨਵੀਂ ਦਿਸ਼ਾ ਦਿੱਤੀ । ਉਹਨਾ ਕਿਹਾ ਕਿ ਉਹਨਾ ਦੀ ਸ਼ਹਾਦਤ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਸ੍ਰੀਮਤੀ ਮਨਪ੍ਰੀਤ ਕੌਰ ਭੋਗਲ, ਚੇਅਰਪਰਸਨ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਨੇ ਪ੍ਰਿੰਸੀਪਲ ਡਾ: ਸੁਰਿੰਦਰ ਜੀਤ ਕੌਰ, ਐੱਨ.ਐੱਸ.ਐੱਸ. ਯੂਨਿਟ ਦੇ ਇੰਚਾਰਜ ਸ੍ਰੀਮਤੀ ਜਸਵਿੰਦਰ ਕੌਰ, ਸਟਾਫ ਮੈਂਬਰ ਅਤੇ ਵਿਦਿਆਰਥੀਆਂ ਨੂੰ ਇਸ ਬਹੁਮੁੱਲੇ ਦਿਵਸ ਨੂੰ ਮਨਾਉਣ ਦੇ ਕਾਰਜ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਸਾਨੂੰ ਸਰਦਾਰ ਭਗਤ ਸਿੰਘ ਜੀ ਦੇ ਵਿਚਾਰਾਂ ਅਤੇ ਉਹਨਾਂ ਦੇ ਦਰਸਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ। ਉਹਨਾ ਕਿਹਾ ਕਿ ਕਾਲਜ ਭਵਿੱਖ ਵਿੱਚ ਵੀ ਅਜਿਹੇ ਉਸਾਰੂ ਯਤਨਾਂ ਵਿੱਚ ਵਿਦਿਆਰਥੀਆਂ ਨੂੰ ਸ਼ਾਮਿਲ ਕਰਦਾ ਰਹੇਗਾ

