ਹੋਲਾ ਮਹੱਲਾ ਲੰਗਰ ਕਮੇਟੀ ਨੇ ਆਪ ਆਗੂ ਅਸ਼ੋਕ ਭਾਟੀਆ ਤੇ ਸਾਥੀਆਂ ਨੂੰ ਕੀਤਾ ਸਨਮਾਨਤ

ਹੋਲਾ ਮਹੱਲਾ ਲੰਗਰ ਕਮੇਟੀ ਨੇ ਆਪ ਆਗੂ ਅਸ਼ੋਕ ਭਾਟੀਆ ਤੇ ਸਾਥੀਆਂ ਨੂੰ ਕੀਤਾ ਸਨਮਾਨਤ

ਆਪ ਆਗੂਆਂ ਨੇ ਕੀਤੀ ਲੰਗਰ ਕਮੇਟੀ ਦੇ ਉਪਰਾਲੇ ਦੀ ਸ਼ਲਾਘਾ

ਫਗਵਾੜਾ (ਡਾ ਰਮਨ / ਹਰਦਿਆਲ ਸਿੰਘ ਸੰਧੂ ) ਹੋਲਾ ਮਹੱਲਾ ਲੰਗਰ ਕਮੇਟੀ (ਰਜਿ.) ਫਗਵਾੜਾ ਵਲੋਂ ਮੇਹਟਾਂ-ਮੇਹਲੀ ਬਾਈਪਾਸ ਰੋਡ (ਨੇੜੇ ਰਾਧਾ ਸੁਆਮੀ ਸਤਿਸੰਗ ਘਰ) ਵਿਖੇ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਹੋਲਾ ਮਹੱਲਾ ਸ੍ਰੀ ਆਨੰਦਪੁਰ ਸਾਹਿਬ ਨੂੰ ਜਾਣ ਤੇ ਆਉਣ ਵਾਲੀ ਸੰਗਤ ਦੀ ਸੇਵਾ ‘ਚ ਲਗਾਏ 37ਵੇਂ ਸਲਾਨਾ ਲੰਗਰ ਦੇ ਆਖਰੀ ਦਿਨ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਕੀਰਤਨ ਸਰਵਣ ਕਰਵਾਇਆ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਜਿਲ੍ਹਾ ਕਪੂਰਥਲਾ ਦੇ ਸਕੱਤਰ ਅਸ਼ੋਕ ਭਾਟੀਆ, ਜਿਲ੍ਹਾ ਵਿੱਤ ਸਕੱਤਰ ਹਰੀ ਓਮ ਗੁਪਤਾ, ਟਰੇਡ ਵਿੰਗ ਫਗਵਾੜਾ ਦੇ ਕਨਵੀਨਰ ਗੁਰਦੀਪ ਸਿੰਘ ਤੁਲੀ ਤੇ ਕੇਵਿਨ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਅਸ਼ੀਰਵਾਦ ਲਿਆ ਅਤੇ ਕੀਰਤਨ ਸਰਵਣ ਕੀਤਾ। ਉਹਨਾਂ ਨੇ ਲੰਗਰ ਕਮੇਟੀ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਹੋਲਾ ਮਹੱਲਾ ਅਮੀਰ ਪੰਜਾਬੀ ਵਿਰਸੇ ਨਾਲ ਜੁੜਿਆ ਤਿਓਹਾਰ ਹੈ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਆਨੰਦਪੁਰ ਸਾਹਿਬ ਨੂੰ ਫਗਵਾੜਾ ਬਾਈਪਾਸ ਰੋਡ ਰਾਹੀਂ ਜਾਂਦੀਆਂ ਤੇ ਆਉਂਦੀਆਂ ਹਨ। ਇਸ ਲਈ ਹਰੇਕ ਸਾਲ ਦਿਨ-ਰਾਤ ਨਿਰਵਿਘਨ ਲਗਾਇਆ ਜਾਣ ਵਾਲਾ ਇਹ ਲੰਗਰ ਸੰਗਤਾਂ ਲਈ ਬਹੁਤ ਹੀ ਲਾਹੇਵੰਦ ਹੈ। ਪ੍ਰਬੰਧਕਾਂ ਵਲੋਂ ਅਸ਼ੋਕ ਭਾਟੀਆ ਤੇ ਹੋਰਨਾਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਪਾ ਕੇ ਸਨਮਾਨਤ ਵੀ ਕੀਤਾ ਗਿਆ। ਕਮੇਟੀ ਪ੍ਰਧਾਨ ਕੁਲਵੰਤ ਸਿੰਘ ਬਿੱਟੂ ਨੇ ਦੱਸਿਆ ਕਿ ਦਸ ਦਿਨਾਂ ਤੱਕ ਜਾਰੀ ਰਹੇ ਲੰਗਰ ਦੀ ਸੇਵਾ ਦੇ ਨਾਲ ਸ੍ਰੀ ਗੁਰੂ ਅਮਰ ਦਾਸ ਸੇਵਾ ਸੁਸਾਇਟੀ ਵਲੋਂ ਫਰੀ ਮੈਡੀਕਲ ਕੈਂਪ ਲਗਾਇਆ ਗਿਆ। ਜਿਸ ਵਿਚ ਲੋੜਵੰਦ ਬਿਮਾਰਾਂ ਦਾ ਚੈਕਅੱਪ ਕਰਕੇ ਫਰੀ ਦਵਾਈਆਂ ਦਿੱਤੀਆਂ ਗਈਆਂ। ਛੋਟੇ ਬੱਚਿਆਂ ਲਈ ਦੁੱਧ ਅਤੇ ਸੰਗਤਾਂ ਲਈ ਚਾਹ ਦਾ ਖਾਸ ਤੌਰ ਤੇ ਪ੍ਰਬੰਧ ਕੀਤਾ ਗਿਆ ਸੀ ਉਹਨਾਂ ਸਮੂਹ ਸਹਿਯੋਗੀਆਂ ਦਾ ਹਮੇਸ਼ਾ ਦੀ ਤਰ੍ਹਾਂ ਇਸ ਲੰਗਰ ਨੂੰ ਸਫਲ ਬਨਾਉਣ ਵਿਚ ਯੋਗਦਾਨ ਲਈ ਤਹਿ ਦਿਲੋਂ ਧੰਨਵਾਦ ਵੀ ਕੀਤਾ

66 Views