ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਅਤੇ ਟਰਾਸਕੋ ਸ਼ਹਿਰੀ ਮੰਡਲ ਕਪੂਰਥਲਾ ਦੇ ਆਹੁਦੇਦਾਰਾਂ ਦੀ ਮੀਟਿੰਗ

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਅਤੇ ਟਰਾਸਕੋ ਸ਼ਹਿਰੀ ਮੰਡਲ ਕਪੂਰਥਲਾ ਦੇ ਆਹੁਦੇਦਾਰਾਂ ਦੀ ਮੀਟਿੰਗ

ਜੇਕਰ ਆਪ ਸਰਕਾਰ ਨੇ ਪੈਨਸ਼ਨਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਤੁਰੰਤ ਨਾ ਮੰਨੀਆਂ ਤਾਂ ਆ ਰਹੀਆਂ ਲੋਕ ਸਭਾ ਦੀਆਂ ਚੋਣਾਂ ਵਿੱਚ ਖਮਿਆਜ਼ਾ ਭੁਗਤਣ ਲਈ ਤਿਆਰ ਰਹੇ — ਰੇਸ਼ਮ ਸਿੰਘ ਮਾਨ
ਕਾਲਾ ਸੰਘਿਆਂ 4 ਅਪ੍ਰੈਲ (ਮਨਜੀਤ ਮਾਨ) ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਤੇ ਟਰਾਸਕੋ ਸ਼ਹਿਰੀ ਮੰਡਲ ਕਪੂਰਥਲਾ ਦੇ ਅਹੁਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਰੇਸ਼ਮ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਕਸਬਾ ਲੋਹੀਆਂ ਜ਼ਿਲ੍ਹਾ ਜਲੰਧਰ ਵਿਖੇ ਹੋਈ ਜਿਸ ਵਿੱਚ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਦੇ ਮੁਲਾਜ਼ਮਾਂ ਨੇ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਇਸ ਮੌਕੇ ਸ੍ਰੀਮਤੀ ਹਰਬੰਸ ਕੌਰ ਪਤਨੀ ਸਵਰਨ ਸਿੰਘ ਜੇ ਈ ਸਬ ਅਰਬਨ ਡਵੀਜ਼ਨ ਕਪੂਰਥਲਾ ਦੀ ਹੋਈ ਬੇਵਕਤੀ ਮੌਤ ਤੇ 2 ਮਿੰਟ ਦਾ ਮੌਨ ਧਾਰ ਕੇ ਦੁੱਖ ਦਾ ਪ੍ਰਗਟਾਵਾ ਕੀਤਾ ਇਸ ਤੋਂ ਬਾਅਦ ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦਿਆਂ ਸਰਕਲ ਸਕੱਤਰ ਪਿਆਰਾ ਸਿੰਘ ਚੰਦੀ ਨੇ ਪੰਜਾਬ ਸਰਕਾਰ ਕੋਲੋਂ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਇਸ ਮੌਕੇ ਡਵੀਜ਼ਨ ਕਮੇਟੀ ਮੈਂਬਰ ਅਮਰਦੀਪ ਸਿੰਘ ਤੇ ਹੋਰ ਮੈਂਬਰਾਂ ਨੇ ਸੰਬੋਧਨ ਕਰਦਿਆਂ ਸਰਕਾਰ ਤੋਂ ਮਹਿੰਗਾਈ ਭੱਤੇ ਦੀ ਬਕਾਇਆ ਕਿਸ਼ਤਾਂ 23 ਸਾਲਾਂ ਇਨਕਰੀਮੈਟ, ਮੈਡੀਕਲ ਭੱਤਾ 2000 ਕਰਨ, ਸੇਵਾ ਮੁਕਤ ਪੈਨਸ਼ਨਰਾਂ ਨੂੰ ਯੂਨਿਟਾਂ ਵਿੱਚ ਰਿਆਇਤ ਦੇਣਾ 2.59ਗੁਣਾਕ ਨਾਲ ਪੈਨਸ਼ਨਰਾਂ ਵਿੱਚ ਸੌਧ ਕਰਨਾ, ਕੈਸ਼ਲੈਸ ਮੈਡੀਕਲ ਸਕੀਮ ਚਾਲੂ ਕਰਨਾ 200 ਰੁਪਏ ਡੀਵੈਲਪਮੈਟ ਟੈਕਸ ਬੰਦ ਕਰਨਾ ਆਦਿ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ, ਇਸ ਮੌਕੇ ਪ੍ਰਧਾਨ ਰੇਸ਼ਮ ਸਿੰਘ ਮਾਨ ਨੇ ਕਿਹਾ ਕਿ ਆਪ ਸਰਕਾਰ ਪੈਨਸ਼ਨਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਤੁਰੰਤ ਮੰਨੇ ਉਨ੍ਹਾਂ ਕਿਹਾ ਆਪ ਸਰਕਾਰ ਪੈਨਸ਼ਨਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਮੰਨਣ ਤੋਂ ਭੱਜ ਰਹੀ ਹੈ ਸ੍ਰ ਰੇਸ਼ਮ ਸਿੰਘ ਮਾਨ ਨੇ ਕਿਹਾ ਕਿ ਜੇਕਰ ਆਪ ਸਰਕਾਰ ਨੇ ਪੈਨਸ਼ਨਰਾਂ ਦੀਆਂ ਹੱਕੀ ਤੇ ਮੰਗਾਂ ਮੰਗਾਂ ਨਾਂ ਮੰਨੀਆਂ ਤਾਂ ਲੋਕ ਸਭਾ ਦੀਆਂ ਆ ਰਹੀਆਂ ਚੋਣਾਂ ਵਿੱਚ ਆਪ ਸਰਕਾਰ ਖਮਿਆਜ਼ਾ ਭੁਗਤਣ ਲਈ ਤਿਆਰ ਰਹੇ ਇਸ ਮੌਕੇ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਬਲਦੇਵ ਰਾਜ ਸਕੱਤਰ ਸ਼ਹਿਰੀ ਮੰਡਲ ਕਪੂਰਥਲਾ ਵੱਲੋਂ ਬਾਖੂਬੀ ਨਿਭਾਈ ਗਈ ਇਸ ਮੌਕੇ ਅਮਰਦੀਪ ਸਿੰਘ,, ਰਾਮ ਸਰਨ, ਜਸਬੀਰ ਸਿੰਘ ਕੈਸ਼ੀਅਰ, ਸੁਰਜੀਤ ਸਿੰਘ ਟੁਰਨਾ,ਕਰਮ ਸਿੰਘ,ਹਫੀਕ ਲਾਲ, ਬਲਜੀਤ ਸਿੰਘ ਜੇ ਈ,ਸੂਰਤ ਸਿੰਘ, ਕੁਲਵਿੰਦਰ ਸਿੰਘ,ਗੱਜਣ ਸਿੰਘ, ਰਵਿੰਦਰ ਕੁਮਾਰ ਜੇ ਈ ਤੋਂ ਇਲਾਵਾ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।

108 Views