ਸ਼ਹੀਦ-ਏ-ਆਜਮ ਸ. ਭਗਤ ਸਿੰਘ ਅਤੇ ਡਾ. ਬੀ. ਆਰ. ਅੰਬੇਡਕਰ ਜੀ ਦੇ ਨਾਲ ਕੇਜਰੀਵਾਲ ਦੀ ਤਸਵੀਰ ਬਾਰੇ ਆਪਣਾ ਸਟੈਂਡ ਸਪਸ਼ਟ ਕਰਨ ਭਗਵੰਤ ਮਾਨ – ਰਣਜੀਤ ਸਿੰਘ ਖੁਰਾਣਾ
ਸ਼ਹੀਦ-ਏ-ਆਜਮ ਸ. ਭਗਤ ਸਿੰਘ ਅਤੇ ਡਾ. ਬੀ. ਆਰ. ਅੰਬੇਡਕਰ ਜੀ ਦੇ ਨਾਲ ਕੇਜਰੀਵਾਲ ਦੀ ਤਸਵੀਰ ਬਾਰੇ ਆਪਣਾ ਸਟੈਂਡ ਸਪਸ਼ਟ ਕਰਨ ਭਗਵੰਤ ਮਾਨ – ਰਣਜੀਤ ਸਿੰਘ ਖੁਰਾਣਾ
ਆਪ’ ਪਾਰਟੀ ਨੇ ਮਹਾਨ ਕ੍ਰਾਂਤੀਕਾਰੀ ਅਤੇ ਭਾਰਤ ਦੇ ਸੰਵਿਧਾਨ ਨਿਰਮਾਤਾ ਦਾ ਕੀਤਾ ਅਪਮਾਨ
ਫਗਵਾੜਾ (ਡਾ ਰਮਨ / ਹਰਦਿਆਲ ਸਿੰਘ ਸੰਧੂ ) ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਵਲੋਂ ਬੀਤੇ ਦਿਨ ਅਰਵਿੰਦ ਕੇਜਰੀਵਾਲ ਦਾ ਸੰਦੇਸ਼ ਪੜ੍ਹਨ ਸਮੇਂ ਦੀਵਾਰ ਤੇ ਲੱਗੀ ਸ਼ਹੀਦ-ਏ-ਆਜਮ ਸ. ਭਗਤ ਸਿੰਘ ਅਤੇ ਮਹਾਨ ਵਿਚਾਰਕ ਤੇ ਭਾਰਤੀ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਜੀ ਦੇ ਵਿਚਕਾਰ ਸਲਾਖਾਂ ‘ਚ ਬੰਦ ਕੇਜਰੀਵਾਲ ਦੀ ਤਸਵੀਰ ਲਗਾਉਣ ਨੂੰ ਲੈ ਕੇ ਸ੍ਰੋਮਣੀ ਅਕਾਲੀ ਦਲ (ਬ) ਦੇ ਸ਼ਹਿਰੀ ਹਲਕਾ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਆਪ ਪਾਰਟੀ ਨੇ ਭਾਰਤ ਦੀ ਆਜਾਦੀ ਲਈ ਕੁਰਬਾਨ ਹੋਣ ਵਾਲੇ ਮਹਾਨ ਕ੍ਰਾਂਤੀਕਾਰੀ ਅਤੇ ਭਾਰਤ ਦੇ ਸੰਵਿਧਾਨ ਨਿਰਮਾਤਾ ਦਾ ਅਪਮਾਨ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਸਹੀਦ-ਏ- ਆਜਮ ਸ. ਭਗਤ ਸਿੰਘ ਨੂੰ ਆਪਣਾ ਆਈਡਲ ਮੰਨਦੇ ਹਨ ਅਤੇ ਦੇਸ਼ ਦਾ ਇੱਕ ਵੱਡਾ ਵਰਗ ਡਾ. ਬੀ. ਆਰ. ਅੰਬੇਡਕਰ ਜੀ ਨੂੰ ਮਸੀਹਾ ਦੇ ਤੋਰ ਤੇ ਦੇਖਦਾ ਹੈ ਜਿਸ ਨਾਲ ਨੋਜਵਾਨਾ ਦੇ ਦਿਲਾ ਨੂੰ ਅਤੇ ਐਸ. ਸੀ ਭਾਈਚਾਰੇ ਦੀਆਂ ਭਾਵਨਾਵਾ ਨੂੰ ਵੀ ਠੇਸ ਪਹੁੰਚੀ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣਾ ਸਟੈਂਡ ਸਪਸ਼ਟ ਕਰਨਾ ਚਾਹੀਦਾ ਹੈ ਕਿ ਉਹ ਸ.ਭਗਤ ਸਿੰਘ ਅਤੇ ਡਾ. ਬੀ.ਆਰ.ਅੰਬੇਡਕਰ ਸਾਹਿਬ ਦੇ ਬਰਾਬਰ ਅਰਵਿੰਦ ਕੇਜਰੀਵਾਲ ਦੀ ਤਸਵੀਰ ਨੂੰ ਸਹੀ ਮੰਨਦੇ ਹਨ ਜਾਂ ਗਲਤ। ਖੁਰਾਣਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੋਟਾਲੇ ਦੇ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਮਾਸਟਰ ਮਾਂਈਡ ਵਜੋਂ ਗਿਰਫਤਾਰ ਕੀਤਾ ਹੈ ਅਤੇ ਅਦਾਲਤ ਨੇ ਵੀ ਜਮਾਨਤ ਨਹੀਂ ਦਿੱਤੀ ਹੈ। ਇਸ ਲਈ ਉਹ ਮੰਗ ਕਰਦੇ ਹਨ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਆਪ ਪਾਰਟੀ ਦੀ ਸੂਬਾ ਇਕਾਈ ਦੇ ਪ੍ਰਧਾਨ ਹੋਣ ਦੇ ਨਾਤੇ ਭਗਵੰਤ ਮਾਨ ਪਾਰਟੀ ਦੀ ਇਸ ਨਿੰਦਣਯੋਗ ਕਾਰਗੁਜਾਰੀ ਲਈ ਖਿਮਾ ਮੰਗਣ ਨਹੀਂ ਤਾਂ ਲੋਕਸਭਾ ਚੋਣਾਂ ‘ਚ ਪੰਜਾਬ ਦੇ ਲੋਕ ਆਪ ਉਮੀਦਵਾਰਾਂ ਨੂੰ ਕਰਾਰਾ ਜਵਾਬ ਦੇਣਗੇ। ਅਕਾਲੀ ਆਗੂ ਨੇ ਸਪਸ਼ਟ ਕਿਹਾ ਕਿ ਸ. ਭਗਤ ਸਿੰਘ ਵਰਗੇ ਕ੍ਰਾਂਤੀਕਾਰੀ ਅਤੇ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਜੀ ਦੀ ਬਰਾਬਰੀ ਕੋਈ ਵੀ ਸਿਆਸੀ ਆਗੂ ਨਹੀਂ ਕਰ ਸਕਦਾ। ਜੇਕਰ ਕੋਈ ਅਜਿਹਾ ਕਰੇਗਾ ਤਾਂ ਭਾਰਤ ਦੇ ਲੋਕ ਉਸ ਆਗੂ ਜਾਂ ਪਾਰਟੀ ਦੀ ਸਿਆਸਤ ਨੂੰ ਖੁੱਡੇ ਲਾਈਨ ਲਗਾ ਕੇ ਛੱਡਣਗੇ

