ਰਾਣਾ ਪਲਵਿੰਦਰ ਸਿੰਘ ਦੋਬੁਰਜੀ ਨੂੰ ਪੀ ਏ ਸੀ ਮੈਂਬਰ ਨਿਯੁਕਤ ਕਰਨ ਤੇ ਇਲਾਕਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ।

ਰਾਣਾ ਪਲਵਿੰਦਰ ਸਿੰਘ ਦੋਬੁਰਜੀ ਨੂੰ ਪੀ ਏ ਸੀ ਮੈਂਬਰ ਨਿਯੁਕਤ ਕਰਨ ਤੇ ਇਲਾਕਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ।
ਜੰਡਿਆਲਾ ਗੁਰੂ ਜਸਪਾਲ ਸ਼ਰਮਾ :- ਰਾਣਾ ਪਲਵਿੰਦਰ ਸਿੰਘ ਦੋਬੁਰਜੀ ਪ੍ਰਧਾਨ ਭਗਤ ਪੂਰਨ ਸਿੰਘ ਬਲੱਡ ਡੋਰ ਸੈਲ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ( ਪੀ ਏ ਸੀ ) ਮੈਂਬਰ ਨਿਯੁਕਤ ਕਰਨ ਤੇ ਇਲਾਕਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਗਈ। ਇਸ ਮੌਕੇ ਇਲਾਕਾ ਵਾਸੀਆਂ ਵੱਲੋਂ ਅਤੇ ਰਾਣਾ ਪਲਵਿੰਦਰ ਸਿੰਘ ਵੱਲੋਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਗਿਆ। ਰਾਣਾ ਪਲਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪੀ ਏ ਸੀ ਦਾ ਮੈਂਬਰ ਬਣਾ ਕੇ ਪਾਰਟੀ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਸ੍ਰ ਬਿਕਰਮ ਸਿੰਘ ਮਜੀਠੀਆ, ਹਲਕਾ ਪੂਰਬੀ ਦੇ ਇੰਚਾਰਜ ਗੁਰਪ੍ਰੀਤ ਸਿੰਘ ਰੰਧਾਵਾ, ਹਲਕਾ ਦੱਖਣੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵੱਲੋਂ ਮੈਨੂੰ ਜ਼ੋ ਮਾਣ ਬਖਸ਼ਿਆ ਹੈ ਇਸ ਲਈ ਮੈਂ ਉਨ੍ਹਾਂ ਦਾ ਕੋਟਿਨ ਕੋਟ ਧੰਨਵਾਦ ਕਰਦਾਂ ਹਾਂ। ਉਹਨਾਂ ਕਿਹਾ ਕਿ ਮੈਨੂੰ ਪਾਰਟੀ ਹਾਈਕਮਾਂਡ ਵੱਲੋਂ ਜ਼ੋ ਅਹੁੱਦਾ ਦੇ ਕੇ ਨਿਵਾਜਿਆ ਹੈ ਮੈਂ ਉਸ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਵਾਂਗਾ ਤੇ ਦੀ ਚੜ੍ਹਦੀ ਕਲ੍ਹਾ ਲਈ ਦਿਨ ਰਾਤ ਇੱਕ ਕਰ ਦੇਵਾਂਗਾ। ਇਸ ਮੌਕੇ ਇਲਾਕਾ ਵਾਸੀਆਂ ਵੱਲੋਂ ਰਾਣਾ ਪਲਵਿੰਦਰ ਸਿੰਘ ਦੋਬੁਰਜੀ ਨੂੰ ਸਨਮਾਨਿਤ ਕੀਤਾ ਗਿਆ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ।

53 Views