ਸਰਕਾਰੀ ਐਲੀਮੈਂਟਰੀ ਸਕੂਲ ਸਪਰੋੜ ਦਾ ਨਤੀਜਾ ਰਿਹਾ ਸ਼ਾਨਦਾਰ
ਸਰਕਾਰੀ ਐਲੀਮੈਂਟਰੀ ਸਕੂਲ ਸਪਰੋੜ ਦਾ ਨਤੀਜਾ ਰਿਹਾ ਸ਼ਾਨਦਾਰ
ਫਗਵਾੜਾ ( ਡਾ ਰਮਨ ਹਰਦਿਆਲ ਸਿੰਘ ਸੰਧੂ )ਸਰਕਾਰੀ ਐਲੀਮੈਂਟਰੀ ਸਕੂਲ ਸਪਰੋੜ ਬਲਾਕ ਫਗਵਾੜਾ -2 ਜ਼ਿਲ੍ਹਾ ਕਪੂਰਥਲਾ ਦਾ ਨਤੀਜਾ ਸ਼ਾਨਦਾਰ ਰਿਹਾ। ਐੱਲ. ਕੇ.ਜੀ. ਤੋਂ ਪੰਜਵੀਂ ਦਾ ਨਤੀਜਾ 100% ਰਿਹਾ। ਸਕੂਲ ਦੇ ਮੁੱਖ ਅਧਿਆਪਕ ਗਣੇਸ਼ ਭਗਤ ਨੇ ਦੱਸਿਆ ਕੇ ਪੰਜਵੀਂ ਜਮਾਤ ਦੇ ਕੁੱਲ 21 ਵਿਦਿਆਰਥੀਆਂ ਨੇ ਬੋਰਡ ਦੀ ਪ੍ਰੀਖਿਆ ਦਿੱਤੀ। ਇਸ ਵਿੱਚ ਮਾਸੂਮ ਆਲਮ ਨੇ 500 ਅੰਕਾਂ ਵਿੱਚੋਂ 488 ਅੰਕ ਹਾਸਲ ਕਰਕੇ ਪਹਿਲਾਂ ਸਥਾਨ ਹਾਸਲ ਕੀਤਾ। ਦੂਸਰਾ ਸਥਾਨ ਰੋਸ਼ਨੀ ਕੁਮਾਰੀ ਨੇ 481 ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਸਾਕਸ਼ੀ ਕੁਮਾਰੀ ਨੇ 479 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ‘ਤੇ ਮੁੱਖ ਮਹਿਮਾਨ ਵਜੋਂ ਬਾਬਾ ਮੁਖਤਿਆਰ ਸਿੰਘ (ਸ਼੍ਰੀ ਗੁਰੂ ਨਾਨਕ ਦੇਵ ਬਿਰਧ ਆਸ਼ਰਮ ਸਪਰੋੜ,) ਗ੍ਰਾਮ ਪੰਚਾਇਤ ਸਪਰੋੜ ਦੇ ਸਰਪੰਚ ਸੁਰਿੰਦਰ ਕੁਮਾਰ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਸਵੀਰ ਕੁਮਾਰ, ਅਲਕਾ, ਮੁਰਸ਼ਿਦ ਆਲਮ, ਅਮਨਦੀਪ ਕੌਰ, ਕਮਲ ਕਿਸ਼ਨ ਰੱਲ ਅਤੇ ਬੱਚਿਆਂ ਦੇ ਮਾਪੇ ਸ਼ਾਮਲ ਹੋਏ। ਇਸ ਮੌਕੇ ਬੋਲਦਿਆਂ ਮੁੱਖ ਮਹਿਮਾਨ ਬਾਬਾ ਮੁਖਤਿਆਰ ਸਿੰਘ ਨੇ ਸਕੂਲ ਅਧਿਆਪਕਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਅਧਿਆਪਕ ਨੈਸ਼ਨਲ ਬਿਲਡਰ ਹੁੰਦਾ ਹੈ। ਜੋ ਆਪਣੇ ਤਜਰਬੇ ਨਾਲ ਬੱਚਿਆਂ ਪੜ੍ਹਾ ਕੇ ਇੱਕ ਕਾਬਲ ਇਨਸਾਨ ਬਣਾਉਂਦਾ ਹੈ। ਉਹ ਪੜ੍ਹ ਲਿਖ ਕੇ ਆਪਣੇ ਪਰਿਵਾਰ ਦੇ ਨਾਲ ਰਾਸ਼ਟਰ ਦੀ ਤਰੱਕੀ ਵਿੱਚ ਯੋਗਦਾਨ ਪਾਉਂਦਾ ਹੈ। ਇਸ ਸਮਾਜ ਦੇ ਸਾਰੇ ਮਾਤਾ ਪਿਤਾ ਨੂੰ ਚਾਹੀਦਾ ਹੈ। ਬੇਸ਼ੱਕ ਉਨ੍ਹਾਂ ਦੀ ਲੋੜਾ ਸੀਮਤ ਹਨ। ਪਰ ਆਪਣੇ ਬੱਚਿਆਂ ਨੂੰ ਸਿੱਖਿਆ ਹਾਸਲ ਲਈ ਸਕੂਲ ਜ਼ਰੂਰ ਭੇਜਣ। ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਸਬੀਰ ਕੁਮਾਰ ਨੇ ਸਕੂਲ ਦੇ ਬੱਚਿਆਂ ਨੂੰ ਪੜਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਹਿੱਸਾ ਲੈਣ ਲਈ ਵਿਦਿਆਰਥੀਆਂ ਦੀ ਪ੍ਰਸੰਸਾ ਕਰਦਿਆਂ ਕਿਹਾ ਇਨ੍ਹਾਂ ਬੱਚਿਆਂ ਨੇ ਆਪਣੇ ਮਾਤਾ ਪਿਤਾ ਅਤੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਇਸ ਹਾਜ਼ਰ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਉਹ ਵੱਧ ਤੋਂ ਵੱਧ ਆਪਣੇ ਬੱਚੇ ਸਰਕਾਰੀ ਵਿੱਚ ਦਾਖਲ ਕਰਵਾਉਣ।
ਇਸ ਮੌਕੇ ਤੇ ਬੱਚਿਆਂ ਵੱਲੋਂ ਕਲਚਰ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਤੇ ਮੁੱਖ ਮਹਿਮਾਨ ਬਾਬਾ ਮੁਖਤਿਆਰ ਸਿੰਘ ਅਤੇ ਗ੍ਰਾਮ ਪੰਚਾਇਤ ਸਪਰੌੜ ਦੇ ਸਰਪੰਚ ਸੁਰਿੰਦਰ ਕੁਮਾਰ ਨੇ ਸਕੂਲ ਵੱਲੋਂ ਐਲਕੇਜੀ ਤੋਂ ਪੰਜਵੀਂ ਤੱਕ ਪਹਿਲੀਆਂ ਪੰਜ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਦਿੱਤੇ ਗਏ। ਇਸ ਮੌਕੇ ਮੈਡਮ ਕਾਜ਼ਲ, ਮੈਡਮ ਜਸਵਿੰਦਰ ਕੌਰ , ਰੇਨੂੰ ਸੰਘੋਤਰਾ, ਅੰਜੂ ਦੇਵੀ ਅਤੇ ਨੀਲਮ ਆਦਿ ਵੀ ਹਾਜ਼ਰ ਸਨ। ਮੰਚ ਦਾ ਸੰਚਾਲਨ ਮੈਡਮ ਕਾਜ਼ਲ ਨੇ ਬਾਖੂਬੀ ਨਾਲ ਨਿਭਾਇਆ

