ਬਾਬਾ ਸਾਹਿਬ ਅੰਬੇਡਕਰ ਜੀ ਅਤੇ ਸ਼ਹੀਦੇ ਆਜ਼ਮ ਭਗਤ ਸਿੰਘ ਜੀ ਦੇ ਬਰਾਬਰ ਕੇਜਰੀਵਾਲ ਦੀ ਫੋਟੋ ਲਗਾ ਕੇ ਆਪ ਪਾਰਟੀ ਨੇ ਨਾ ਮੁਆਫ ਕੀਤੇ ਜਾਣ ਵਾਲਾ ਗੁਨਾਹ ਕੀਤਾ – ਡਾ.ਹਰਜਿੰਦਰ ਜੱਖੂ
ਬਾਬਾ ਸਾਹਿਬ ਅੰਬੇਡਕਰ ਜੀ ਅਤੇ ਸ਼ਹੀਦੇ ਆਜ਼ਮ ਭਗਤ ਸਿੰਘ ਜੀ ਦੇ ਬਰਾਬਰ ਕੇਜਰੀਵਾਲ ਦੀ ਫੋਟੋ ਲਗਾ ਕੇ ਆਪ ਪਾਰਟੀ ਨੇ ਨਾ ਮੁਆਫ ਕੀਤੇ ਜਾਣ ਵਾਲਾ ਗੁਨਾਹ ਕੀਤਾ – ਡਾ.ਹਰਜਿੰਦਰ ਜੱਖੂ
ਫਗਵਾੜਾ ( ਡਾ ਰਮਨ ਹਰਦਿਆਲ ਸਿੰਘ ਸੰਧੂ ) ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ.ਬੀ.ਆਰ. ਅੰਬੇਡਕਰ ਜੀ ਅਤੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਬਰਾਬਰ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਫਸੇ ਕੇਜਰੀਵਾਲ ਦੀ ਫੋਟੋ ਲਗਾ ਕੇ ਆਮ ਆਦਮੀ ਪਾਰਟੀ ਨੇ ਨਾ ਮੁਆਫ਼ ਕੀਤੇ ਜਾਣ ਵਾਲਾ ਗੁਨਾਹ ਕੀਤਾ ਹੈ। ਉਕਤ ਵਿਚਾਰਾ ਦਾ ਪ੍ਰਗਟਾਵਾ ਉੱਘੇ ਦਲਿਤ ਚਿੰਤਕ ਅਤੇ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਡਾਕਟਰ ਹਰਜਿੰਦਰ ਸਿੰਘ ਜੱਖੂ ਨੇ ਪ੍ਰੈਸ ਬਿਆਨ ਜਾਰੀ ਕਰਦਿਆ ਕੀਤਾ । ਡਾ. ਜੱਖੂ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਅਤੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਬਰਾਬਰ ਕੇਜਰੀਵਾਲ ਦੀ ਫੋਟੋ ਲਗਾਉਣਾ ਅਤਿ ਨਿੰਦਣਯੋਗ ਹੈ। ਡਾ.ਜੱਖੂ ਨੇ ਕਿਹਾ ਕਿ ਸੰਵਿਧਾਨ ਨਿਰਮਾਤਾ, ਸਮੁੱਚੀ ਮਾਨਵਤਾ ਦੇ ਮਸੀਹਾ, ਭਾਰਤ ਰਤਨ ਬਾਬਾ ਸਾਹਿਬ ਜੀ ਅਤੇ ਭਾਰਤ ਦੀ ਆਜ਼ਾਦੀ ਲਈ ਕੁਰਬਾਨ ਹੋਣ ਵਾਲੇ ਮਹਾਨ ਕ੍ਰਾਂਤੀਕਾਰੀ ਸ਼ਹੀਦੇ ਆਜ਼ਮ ਭਗਤ ਸਿੰਘ ਜੀ ਦੇ ਬਰਾਬਰ ਕੇਜਰੀਵਾਲ ਦੀ ਫੋਟੋ ਲਗਾ ਕੇ ਉਨ੍ਹਾ ਦਾ ਅਪਮਾਨ ਕੀਤਾ ਹੈ ਅਤੇ ਬਾਬਾ ਸਾਹਿਬ ਜੀ ਦੇ ਪੈਰੋਕਾਰਾਂ ਅਤੇ ਸ਼ਹੀਦੇ ਆਜ਼ਮ ਸਰਦਾਰ ਭਗਤ ਜੀ ਦੀ ਸੋਚ ‘ਤੇ ਪਹਿਰਾ ਦੇਣ ਵਾਲਿਆ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਡਾਕਟਰ ਜੱਖੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ 26 ਮੰਡੀਆਂ ਦੀ ਜਗਾ ਅਡਾਨੀ ਦੇ ਸੈਲੋ ਨੂੰ ਦੇਣੀ ਤੇ ਫਿਰ ਕਿਸਾਨਾ ਅਤੇ ਪੰਜਾਬ ਦੇ ਲੋਕਾਂ ਦਾ ਵਿਰੋਧ ਹੁੰਦਾ ਵੇਖ ਕੇ ਨੋਟੀਫਿਕੇਸ਼ਨ ਵਾਪਸ ਲੈਣਾ ਅਤੇ ਐਸ.ਸੀ.ਕਮਿਸ਼ਨ ਦੇ ਮੈਂਬਰਾਂ ਦੀ ਗਿਣਤੀ ਘੱਟ ਕਰਨ ਵਰਗੇ ਲੋਕ ਵਿਰੋਧੀ ਫ਼ੈਸਲਿਆਂ ਦਾ ਹਿਸਾਬ ਪੰਜਾਬ ਦੀ ਜਨਤਾ ਆਉਣ ਵਾਲੀਆ ਲੋਕ ਸਭਾ ਚੋਣਾਂ ਵਿੱਚ ਆਪ ਪਾਰਟੀ ਦੇ ਉਮੀਦਵਾਰਾਂ ਦੀਆਂ ਜਮਾਨਤਾਂ ਜਬਤ ਕਰਵਾ ਕੇ ਲਵੇਗੀ। ਡਾ. ਜੱਖੂ ਨੇ ਅੱਗੇ ਦੱਸਿਆ ਕਿ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ 7 ਅਪ੍ਰੈਲ ਨੂੰ ਸਵੇਰੇ 11 ਵਜੇ ਤੇ ਹੁਸ਼ਿਆਰਪੁਰ ਦੀ ਮੀਟਿੰਗ ਬਾਦ ਦੁਪਹਿਰ 3 ਵਜੇ ਕੀਤੀ ਜਾਵੇਗੀ। ਡਾ.ਜੱਖੂ ਨੇ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਮੀਟਿੰਗ ਵਿੱਚ ਸਮੇਂ ਸਿਰ ਪਹੁੰਚਣ

