ਮੁੱਖ ਮੰਤਰੀ ਦੀ ਫਗਵਾੜਾ ਫੇਰੀ ਦੌਰਾਨ ਗਜਟਿਡ ਅਤੇ ਨਾਨ ਗਜ਼ਟਿਡ ਐਸ ਸੀ ਬੀ ਸੀ ਯੂਨੀਅਨ ਕਪੂਰਥਲਾ ਦਾ ਪ੍ਰਧਾਨ ਨਜ਼ਰਬੰਦ।

ਮੁੱਖ ਮੰਤਰੀ ਦੀ ਫਗਵਾੜਾ ਫੇਰੀ ਦੌਰਾਨ ਗਜਟਿਡ ਅਤੇ ਨਾਨ ਗਜ਼ਟਿਡ ਐਸ ਸੀ ਬੀ ਸੀ ਯੂਨੀਅਨ ਕਪੂਰਥਲਾ ਦਾ ਪ੍ਰਧਾਨ ਨਜ਼ਰਬੰਦ।

ਮੁਲਾਜ਼ਮ ਵਰਗ ਦੀ ਆਵਾਜ਼ ਦਬਾਉਣ ਲਈ ਪੰਜਾਬ ਸਰਕਾਰ ਦੇ ਵਤੀਰੇ ਦੀ ਨਿਖੇਧੀ

ਫਗਵਾੜਾ ( ਡਾ ਰਮਨ/ ਹਰਦਿਆਲ ਸਿੰਘ ਸੰਧੂ ) ਮੁੱਖ ਮੰਤਰੀ ਪੰਜਾਬ ਦੇ ਫਗਵਾੜਾ ਦੌਰੇ ਨੂੰ ਮੁੱਖ ਰੱਖਦਿਆਂ ਫਗਵਾੜਾ ਪੁਲਿਸ ਪ੍ਰਸ਼ਾਸਨ ਵੱਲੋਂ ਗਜਟਿਡ ਅਤੇ ਨਾਨ ਗਜ਼ਟਿਡ ਐਸ ਸੀ ਬੀ ਸੀ ਇੰਪਲਾਈਜ ਵੈਲਫੇਅਰ ਫੈਡਰੇਸ਼ਨ ਕਪੂਰਥਲਾ ਦੇ ਪ੍ਰਧਾਨ ਸਤਵੰਤ ਸਿੰਘ ਟੂਰਾ ਨੂੰ ਪਹਿਲਾਂ ਉਹਨਾਂ ਦੇ ਘਰ ਹੁੰਦੇ ਹੋਏ ਲਗਾਤਾਰ ਉਹਨਾਂ ਤੇ ਨਜ਼ਰ ਰੱਖੀ ਗਈ, ਅਤੇ ਬਾਅਦ ਵਿੱਚ ਉਨ੍ਹਾਂ ਦੇ ਸਕੂਲ ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ ਤਾਂ ਕਿ ਉਹਨਾਂ ਦੀ ਹਰ ਗਤੀਵਿਧੀ ਤੇ ਨਜ਼ਰ ਰੱਖੀ ਜਾ ਸਕੇ । ਜੱਥੇਬੰਦੀ ਵਲੋਂ ਆਪਣਾ ਰੋਸ ਪ੍ਰਗਟ ਕਰਨ ਲਈ ਉਲੀਕੇ ਜਾ ਰਹੇ ਪ੍ਰੋਗਰਾਮ ਨੂੰ ਅਸਫਲ ਕਰਨ ਲਈ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੇ ਤਰੀਕੇ ਨੂੰ ਅਪਣਾਇਆ ਗਿਆ। ਕਿਉਂਕਿ ਸ੍ਰੀ ਟੂਰਾ ਨੇ ਸਮਾਜ ਅਤੇ ਮੁਲਾਜ਼ਮ ਵਰਗ ਦੀਆਂ ਭਖਦੀਆਂ ਅਤੇ ਸੰਵਿਧਾਨਿਕ ਮੰਗਾਂ ਨੂੰ ਲੈਕੇ ਲਗਾਤਾਰ ਫੈਡਰੇਸ਼ਨ ਦੇ ਬੈਨਰ ਅਧੀਨ ਸੰਘਰਸ਼ਾਂ ਦੀ ਅਗਵਾਈ ਕੀਤੀ ਹੈ। ਉਹ ਪਹਿਲਾਂ ਵੀ ਇਹਨਾਂ ਮੰਗਾਂ ਨੂੰ ਲੈ ਕੇ ਦੋ ਵਾਰ ਮੁੱਖ ਮੰਤਰੀ ਪੰਜਾਬ ਨੂੰ ਮਿਲ ਚੁੱਕੇ ਹਨ ਪਰ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਮੰਗ ਨੂੰ ਪੂਰਾ ਨਹੀਂ ਕੀਤਾ ਗਿਆ ਜਿਸ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਹੈ। ਇਸੇ ਰੋਸ ਨੂੰ ਵੇਖਦਿਆਂ ਪੁਲਿਸ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਨਜ਼ਰਬੰਦ ਕੀਤਾ ਗਿਆ। ਮੁੱਖ ਮੰਗਾਂ ਜਿਨ੍ਹਾਂ ਲਈ ਫੈਡਰੇਸ਼ਨ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਵਿੱਚ 85ਵੀ ਸੰਵਿਧਾਨਿਕ ਸੋਧ ਨੂੰ ਲਾਗੂ ਕਰਵਾਉਣਾ,10 ਅਕਤੂਬਰ 2014 ਦਾ ਪਰਸੋਨਲ ਵਿਭਾਗ ਵੱਲੋਂ ਜਾਰੀ ਗੈਰ ਸੰਵਿਧਾਨਕ ਅਤੇ ਦਲਿਤ ਮੁਲਾਜ਼ਮ ਵਿਰੋਧੀ ਪੱਤਰ ਜਾਰੀ ਕਰਨ ਦੀ ਮਿਤੀ ਤੋਂ ਰੱਦ ਕਰਵਾਉਣਾ, ਪੁਰਾਣੀ ਪੈਨਸ਼ਨ ਬਹਾਲੀ ਅਤੇ ਮੁਲਾਜ਼ਮਾਂ ਦੀ ਐਨ ਪੀ ਐੱਸ ਕਟੌਤੀ ਬੰਦ ਕਰਕੇ ਜੀਪੀਐਫ ਖਾਤੇ ਖੋਲਣ ਦੀ ਕਾਰਵਾਈ ਆਰੰਭ ਕਰਵਾਉਣਾ, ਮੁਲਾਜ਼ਮ ਵਰਗ ਦੀ 4-9-14ਸਕੀਮ ਬਹਾਲ ਕਰਨਾ, ਤਨਖਾਹ ਕਮਿਸ਼ਨ ਦੇ ਬਕਾਏ ਜਾਰੀ ਕਰਵਾਉਣਾ , ਮਹਿੰਗਾਈ ਭੱਤੇ ਨੂੰ ਕੇਂਦਰੀ ਤਰਜ਼ ਤੇ ਜਾਰੀ ਕਰਵਾਉਣਾ , ਵੱਖ ਵੱਖ ਵਿਭਾਗਾਂ ਵਿੱਚ ਫਰੀਜ਼ ਕੀਤੀਆਂ ਗਈਆਂ ਪੋਸਟਾਂ ਬਹਾਲ ਕਰਵਾਉਣਾ,ਮਿੱਡ ਡੇ ਮੀਲ ਤੇ ਆਸ਼ਾ ਵਰਕਰਾਂ ਨੂੰ ਵਰਕਰਾਂ ਨੂੰ ਡੀਸੀ ਰੇਟ ਅਧੀਨ ਲਿਆਉਣਾ ਆਦਿ ਹਨ।
ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਡਰ ਤੋਂ ਕੇ ਫੈਡਰੇਸ਼ਨ ਵਲੋਂ ਮੁੱਖ ਮੰਤਰੀ ਪੰਜਾਬ ਦੇ ਪ੍ਰੋਗਰਾਮ ਵਿੱਚ ਕੋਈ ਵਿਘਨ ਨਾ ਪਾਇਆ ਜਾ ਸਕੇ ਇਸ ਲਈ ਸਕੂਲ ਸਮਾਂ ਖਤਮ ਹੁੰਦੇ ਹੀ ਸ੍ਰੀ ਟੂਰਾ ਨੂੰ ਥਾਣਾ ਸਦਰ ਫਗਵਾੜਾ ਵਿਖੇ ਲਿਜਾ ਕੇ ਨਜਰਬੰਦ ਰੱਖਿਆ ਗਿਆ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸ੍ਰੀ ਟੂਰਾ ਨੇ ਕਿਹਾ ਕਿ ਇਸ ਤੋਂ ਸਰਕਾਰ ਦੀ ਬਹੁਤ ਹੀ ਘਟੀਆ ਸੋਚ ਦਾ ਪਤਾ ਲੱਗਦਾ ਹੈ। ਉਹਨਾਂ ਦੱਸਿਆ ਕਿ ਇਸ ਤਰ੍ਹਾਂ ਕਰਕੇ ਸਰਕਾਰ ਮੁਲਾਜ਼ਮ ਵਰਗ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ ਤੇ ਉਹ ਹੋਰ ਦ੍ਰਿੜਤਾ ਨਾਲ ਮੁਲਾਜ਼ਮ ਵਰਗ ਦੇ ਮਸਲਿਆਂ ਲਈ ਤੱਤਪਰ ਰਹਿਣਗੇ

68 Views