ਜੋਗਿੰਦਰ ਸਿੰਘ ਮਾਨ ਨੇ ਖਟਕੜ ਕਲਾਂ ਵਿਖੇ ‘ਆਪ’ ਪਾਰਟੀ ਦੀ ਭੁੱਖ ਹੜਤਾਲ ‘ਚ ਕੀਤੀ ਸ਼ਮੂਲੀਅਤ
ਜੋਗਿੰਦਰ ਸਿੰਘ ਮਾਨ ਨੇ ਖਟਕੜ ਕਲਾਂ ਵਿਖੇ ‘ਆਪ’ ਪਾਰਟੀ ਦੀ ਭੁੱਖ ਹੜਤਾਲ ‘ਚ ਕੀਤੀ ਸ਼ਮੂਲੀਅਤ
ਅਰਵਿੰਦ ਕੇਜਰੀਵਾਲ ਦੀ ਗਿਰਫਤਾਰੀ ਨੂੰ ਦੱਸਿਆ ਧੱਕੇਸ਼ਾਹੀ
ਫਗਵਾੜਾ (ਡਾ ਰਮਨ / ਹਰਦਿਆਲ ਸਿੰਘ ਸੰਧੂ ) ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸੂਬਾ ਇਕਾਈ ਵਲੋਂ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ਸ਼ਹੀਦ-ਏ-ਆਜਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕੀਤੀ ਇਕ ਰੋਜਾ ਭੁੱਖ ਹੜਤਾਲ ‘ਚ ਆਮ ਆਦਮੀ ਪਾਰਟੀ ਹਲਕਾ ਵਿਧਾਨਸਭਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਸਾਥੀਆਂ ਸਮੇਤ ਸ਼ਿਰਕਤ ਕੀਤੀ। ਇਸ ਦੌਰਾਨ ਉਹਨਾਂ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰੀ ਏਜੰਸੀਆਂ ਵਲੋਂ ਮੋਦੀ ਸਰਕਾਰ ਦੇ ਇਸ਼ਾਰੇ ਤੇ ਵਿਰੋਧੀ ਧਿਰਾਂ ਦੇ ਆਗੂਆਂ ਨੂੰ ਤੰਗ ਪਰੇਸ਼ਾਨ ਅਤੇ ਗਿਰਫਤਾਰ ਕਰਨਾ ਲੋਕਤਾਂਤ੍ਰਿਕ ਕਦਰਾਂ ਕੀਮਤਾਂ ਦੇ ਵਿਰੱਧ ਹੈ। ਅਰਵਿੰਦਰ ਕੇਜਰੀਵਾਲ ਦੀ ਲੋਕਸਭਾ ਚੋਣਾਂ ਤੋਂ ਠੀਕ ਪਹਿਲਾਂ ਕੀਤੀ ਗਈ ਗਿਰਫਤਾਰੀ ਇਸ ਦਾ ਪ੍ਰਤੱਖ ਪ੍ਰਮਾਣ ਹੈ ਕਿ ਦੇਸ਼ ਦਾ ਲੋਕਤੰਤਰ ਖਤਰੇ ਵਿਚ ਹੈ। ਆਮ ਆਦਮੀ ਪਾਰਟੀ ਮੋਦੀ ਸਰਕਾਰ ਦੀ ਇਸ ਧੱਕੇਸ਼ਾਹੀ ਦਾ ਡੱਟ ਕੇ ਵਿਰੋਧ ਕਰੇਗੀ ਅਤੇ ਆਉਂਦੇ ਦਿਨਾਂ ਵਿਚ ਪੰਜਾਬ ਦੀ ਗਲੀ-ਗਲੀ ਵਿਚ ਲੋਕਾਂ ਨੂੰ ਮੋਦੀ ਸਰਕਾਰ ਤੇ ਭਾਜਪਾ ਦੀ ਧੱਕੇਸ਼ਾਹੀ ਖਿਲਾਫ ਲਾਮਬੰਦ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਆਪ ਪਾਰਟੀ ਨੂੰ ਕਮਜੋਰ ਕਰਨ ਦੀ ਕੋਈ ਕੋਸ਼ਿਸ਼ ਸਫਲ ਨਹੀਂ ਹੋਵੇਗੀ। ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ ਨੂੰ ਮੋਦੀ ਸਰਕਾਰ ਦੀ ਧੱਕੇਸ਼ਾਹੀ ਦਾ ਖਾਮਿਆਜਾ ਭੁਗਤਣਾ ਪਵੇਗਾ। ਇਸ ਮੌਕੇ ਨੌਜਵਾਨ ਆਪ ਆਗੂ ਹਰਨੂਰ ਸਿੰਘ ਮਾਨ, ਸੀਨੀਅਰ ਆਗੂ ਹਰਮੇਸ਼ ਪਾਠਕ, ਬਲਾਕ ਪਰਧਾਨ ਫੌਜੀ ਸ਼ੇਰਗਿਲ, ਬਲਾਕ ਪ੍ਰਧਾਨ ਵਰੁਣ ਬੰਗੜ ਚੱਕ ਹਕੀਮ, ਬਲਾਕ ਪ੍ਰਧਾਨ ਪਰਮਜੀਤ ਧਰਮਸੋਤ, ਰਣਜੀਤ ਪਾਲ ਪਾਬਲਾ, ਚੀਨਾ ਵਾਲੀਆ, ਰਣਜੀਤ ਕੁਮਾਰ, ਦਲਜੀਤ ਸਿੰਘ, ਚਮਨ ਲਾਲ, ਰਕੇਸ਼ ਕੁਮਾਰ ਕੇਸ਼ੀ ਆਦਿ ਵੀ ਉਹਨਾਂ ਦੇ ਨਾਲ ਸਨ

