ਭਾਰਤ ਖੇਤੀ ਪ੍ਰਧਾਨ ਦੇਸ਼ ਹੈ, ਇਸ ਲਈ ਦੇਸ਼ ਦਾ ਪ੍ਰਧਾਨ ਮੰਤਰੀ ਕਿਸਾਨ ਹੋਵੇ – ਗਿ. ਭਗਤ ਸਿੰਘ ਭੁੰਗਰਨੀ

ਭਾਰਤ ਖੇਤੀ ਪ੍ਰਧਾਨ ਦੇਸ਼ ਹੈ, ਇਸ ਲਈ ਦੇਸ਼ ਦਾ ਪ੍ਰਧਾਨ ਮੰਤਰੀ ਕਿਸਾਨ ਹੋਵੇ – ਗਿ. ਭਗਤ ਸਿੰਘ ਭੁੰਗਰਨੀ

ਫਗਵਾੜਾ (ਡਾ ਰਮਨ / ਹਰਦਿਆਲ ਸਿੰਘ ਸੰਧੂ ) ਸੀਨੀਅਰ ਅਕਾਲੀ ਆਗੂ ਗਿਆਨੀ ਭਗਤ ਸਿੰਘ ਭੁੰਗਰਨੀ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਵਿਚ ਕਿਹਾ ਕਿ ਭਾਰਤ ਦਾ ਪ੍ਰਧਾਨ ਮੰਤਰੀ ਇਕ ਕਿਸਾਨ ਹੋਣਾ ਚਾਹੀਦਾ ਹੈ, ਕਿਉਂਕਿ ਭਾਰਤ ਇਕ ਖੇਤੀ ਪ੍ਰਧਾਨ ਦੇਸ਼ ਹੈ। ਉਹਨਾਂ ਕਿਹਾ ਕਿ ਭਾਰਤ ਦੇ 75 ਤੋਂ 80 ਫੀਸਦੀ ਲੋਕ ਖੇਤੀਬਾੜੀ ਕਿੱਤੇ ਨਾਲ ਜੁੜੇ ਹੋਏ ਹਨ। ਬੇਸ਼ਕ ਉਹ ਕਿਸਾਨ ਹੋਣ ਜਾਂ ਖੇਤ ਮਜਦੂਰੀ ਕਰਦੇ ਹਨ। ਇਸ ਲਈ ਸਮੇਂ ਦੀ ਮੰਗ ਹੈ ਕਿ ਕਿਸਾਨੀ ਹਿਤਾਂ ਦੀ ਰਾਖੀ ਅਤੇ ਕਿਸਾਨ ਭਲਾਈ ਸਕੀਮਾਂ ਨੂੰ ਬਣਾ ਕੇ ਲਾਗੂ ਕਰਨ ਦੇ ਟੀਚੇ ਨੂੰ ਹਾਸਲ ਕਰਨ ਲਈ ਦੇਸ਼ ਦੀ ਸਰਬ ਉੱਚ ਗੱਦੀ ਤੇ ਇਕ ਕਿਸਾਨ ਨੂੰ ਕਾਬਿਜ ਕੀਤਾ ਜਾਵੇ। ਉਹਨਾਂ ਦੱਸਿਆ ਕਿ ਸਾਲ 1978 ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਉਪ ਪ੍ਰਧਾਨ ਮੰਤਰੀ ਹੀ ਨਹੀਂ ਸਗੋਂ ਖੇਤੀਬਾੜੀ ਮੰਤਰੀ ਵੀ ਕਿਸਾਨ ਸੀ। ਉਸ ਸਮੇਂ ਦੌਰਾਨ ਕਿਸਾਨਾਂ ਦੀ ਭਲਾਈ ਲਈ ਉਸ ਸਰਕਾਰ ਵਲੋਂ ਬਹੁਤ ਵਧੀਆ ਉਪਰਾਲੇ ਕੀਤੇ ਗਏ ਸੀ ਪਰ ਬਾਅਦ ਦੀਆਂ ਕੇਂਦਰ ਸਰਕਾਰਾਂ ਨੇ ਹਮੇਸ਼ਾ ਆਪਣੇ ਨਿਜੀ ਹਿਤਾਂ ਨੂੰ ਕਿਸਾਨੀ ਹਿੱਤਾਂ ਦੇ ਮੁਕਾਬਲੇ ਤਰਜੀਹ ਦਿੱਤੀ। ਜਿਸ ਕਰਕੇ ਆਜਾਦੀ ਦੇ 77 ਸਾਲ ਬਾਅਦ ਵੀ ਕਿਸਾਨ ਆਰਥਕ ਤੰਗੀ ਦਾ ਸ਼ਿਕਾਰ ਹੋ ਕੇ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੈ

54 Views