ਰਾਮਗੜ੍ਹੀਆ ਕਾਲਜ ਆਫ ਐਜੂਕੇਸ਼ਨ, ਫਗਵਾੜਾ ਅਤੇ ਗੁਰੂ ਨਾਨਕ ਮਿਸ਼ਨ ਵੈਲਫੇਅਰ ਸੁਸਾਇਟੀ ਵੱਲੋ ਲੋੜਵੰਦ ਮਰੀਜ਼ਾਂ ਦੇ ਅੱਖਾਂ ਦੇ ਮੁਫਤ ਅਪ੍ਰੇਸ਼ਨ ਲਈ ਉਪਰਾਲਾ
ਰਾਮਗੜ੍ਹੀਆ ਕਾਲਜ ਆਫ ਐਜੂਕੇਸ਼ਨ, ਫਗਵਾੜਾ ਅਤੇ ਗੁਰੂ ਨਾਨਕ ਮਿਸ਼ਨ ਵੈਲਫੇਅਰ ਸੁਸਾਇਟੀ ਵੱਲੋ ਲੋੜਵੰਦ ਮਰੀਜ਼ਾਂ ਦੇ ਅੱਖਾਂ ਦੇ ਮੁਫਤ ਅਪ੍ਰੇਸ਼ਨ ਲਈ ਉਪਰਾਲਾ
ਫਗਵਾੜਾ ( ਡਾ ਰਮਨ ਹਰਦਿਆਲ ਸਿੰਘ ਸੰਧੂ ) ਰਾਮਗੜ੍ਹੀਆ ਕਾਲਜ ਆਫ ਐਜੂਕੇਸ਼ਨ, ਫਗਵਾੜਾ ਦੇ ਪ੍ਰਿੰਸੀਪਲ ਡਾ. ਸੁਰਿੰਦਰ ਜੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸ. ਜਸਵੰਤ ਸਿੰਘ ਸੈਂਬੀ,ਜਨਰਲ ਸੈਕਟਰੀ ਸ.ਹਰਵਿੰਦਰ ਸਿੰਘ ਕੁੰਦੀ ਅਤੇ ਖਜਾਨਚੀ ਸ.ਗਿਆਨ ਸਿੰਘ ਜੀ ਦੀ ਅਗਵਾਈ ਅਧੀਨ ਲੋੜਵੰਦ ਮਰੀਜ਼ਾਂ ਦੇ ਅੱਖਾਂ ਦਾ ਮੁਫਤ ਅਪ੍ਰੇਸ਼ਨ ਕਰਵਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਲੋੜਵੰਦ ਮਰੀਜ ਅੱਖਾਂ ਦੇ ਆਪ੍ਰੇਸ਼ਨ ਲਈ ਕਾਲਜ ਦੇ ਦਫਤਰ ਵਿੱਚ ਸੰਪਰਕ ਕਰ ਸਕਦੇ ਹਨ ਇਸ ਸੰਬੰਧ ਵਿੱਚ ਲੋੜਵੰਦ ਮਰੀਜ਼ਾਂ ਦੀ ਸਹੂਲਤ ਲਈ ਕਾਲਜ ਵਿੱਚ ਹੈਲਪ ਡੈਸਕ ਵੀ ਲਗਾਇਆ ਗਿਆ। ਸੰਪਰਕ ਕਰਨ ਵਾਲੇ ਮਰੀਜਾਂ ਦਾ ਮਾਹਿਰ ਡਾਕਟਰ ਵਲੋਂ ਅੱਖਾਂ ਦਾ ਚੈਕਅੱਪ, ਮੋਤੀਆ ਬਿੰਦ ਦੀ ਜਾਂਚ, ਆਪ੍ਰੇਸ਼ਨ, ਲੈਂਜ, ਐਨਕਾਂ ਅਤੇ ਦਵਾਈਆਂ ਵੀ ਵੰਡੀਆਂ ਜਾਣਗੀਆਂ। ਆਪ੍ਰੇਸ਼ਨ ਮਾਹਿਰ ਡਾਕਟਰ ਕੁਲਵੰਤ ਕੌਰ ਦੀ ਅਗਵਾਈ ਅਧੀਨ ਕੀਤੇ ਜਾਣਗੇ। ਇੱਥੇ ਇਹ ਜਿਕਰਯੋਗ ਹੈ ਕਿ ਉੱਘੇ ਸਮਾਜ ਸੇਵਕ ਸਵ: ਸ. ਇਕਬਾਲ ਸਿੰਘ ਕੁੰਦੀ ਜੀ ਦੀ ਅਗਵਾਈ ਵਿੱਚ ਗੁਰੂ ਨਾਨਕ ਮਿਸ਼ਨ ਵੈਲਫੇਅਰ ਸੁਸਾਇਟੀ ਵੱਲੋਂ ਹਰ ਸਾਲ ਕਾਲਜ ਵਿਚ ਮੈਡੀਕਲ ਕੈਂਪ ਲਗਵਾਇਆ ਜਾਂਦਾ ਰਿਹਾ ਹੈ। ਅੱਖਾਂ ਦੇ ਮੁਫਤ ਆਪ੍ਰੇਸ਼ਨ ਕਰਾਉਣਾ ਉਹਨਾਂ ਵੱਲੋਂ ਸ਼ੁਰੂ ਕੀਤੀ ਗਈ ਸਮਾਜ ਭਲਾਈ ਪਰੰਪਰਾ ਨੂੰ ਜਾਰੀ ਰੱਖਣ ਦਾ ਉਪਰਾਲਾ ਹੈ। ਇਸ ਉਪਰਾਲੇ ਵਿੱਚ ਕਾਲਜ ਦੇ ਰੈੱਡ ਕਰਾਸ ਯੂਨਿਟ ਦੇ ਇੰਚਾਰਜ ਡਾ. ਰਜਨੀ ਬਾਲਾ ਤੇ ਐੱਨ.ਐੱਸ.ਐੱਸ. ਯੂਨਿਟ ਦੇ ਇੰਚਾਰਜ਼ ਸ਼੍ਰੀਮਤੀ ਜਸਵਿੰਦਰ ਕੌਰ ਤੇ ਵਲੰਟੀਅਰਜ਼ ਸੇਵਾ ਭਾਵ ਨਾਲ ਹਿੱਸਾ ਲੈਣਗੇ ਐੱਨ.ਐੱਸ.ਐੱਸ. ਯੂਨਿਟ ਦੇ ਵਲੰਟੀਅਰਜ਼ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋੜਵੰਦ ਮਰੀਜਾਂ ਨੂੰ ਇਸ ਬਾਰੇ ਦੱਸਣਗੇ ਤਾਂ ਜੋ ਲੋੜਵੰਦ ਲੋਕ ਇਸ ਉਪਰਾਲੇ ਦਾ ਲਾਹਾ ਲੈ ਸਕਣ। ਲੋੜਵੰਦ ਮਰੀਜ਼ ਇਸ ਮੋਬਾਇਲ ਨੰਬਰ 9780607638 ‘ਤੇ ਸੰਪਰਕ ਕਰ ਸਕਦੇ ਹਨ ਪ੍ਰਿੰਸੀਪਲ ਡਾ. ਸੁਰਿੰਦਰ ਜੀਤ ਕੌਰ ਨੇ ਕਿਹਾ ਕਿ ਅੱਖਾਂ ਮਨੁੱਖਤਾ ਦੀ ਜਿੰਦਗੀ ਦੀ ਨਿਆਮਤ ਹਨ ਤੇ ਸਮੇਂ-ਸਮੇਂ ਅੱਖਾਂ ਦੀ ਜਾਂਚ ਕਰਵਾਉਣੀ ਜਰੂਰੀ ਹੈ। ਗੁਰੂ ਨਾਨਕ ਮਿਸ਼ਨ ਵੈਲਫੇਅਰ ਸੁਸਾਇਟੀ ਵੱਲੋਂ ਲੋਕਾਂ ਨੂੰ ਮੁਫਤ ਮੈਡੀਕਲ ਸਹੂਲਤਾਂ ਪ੍ਰਦਾਨ ਕਰਾਉਣਾ ਮਾਨਵਤਾ ਦੀ ਸਭ ਤੋਂ ਵੱਡੀ ਸੇਵਾ ਹੈ। ਉਹਨਾਂ ਇਹ ਵੀ ਕਿਹਾ ਕਿ ਜ਼ਰੂਰਤਮੰਦ ਲੋਕ ਪੂਰਾ ਸਾਲ ਅੱਖਾਂ ਦੇ ਅਪ੍ਰੇਸ਼ਨ ਲਈ ਕਾਲਜ ਨਾਲ ਸੰਪਰਕ ਕਰ ਸਕਦੇ ਹਨ ਸ੍ਰੀਮਤੀ ਮਨਪ੍ਰੀਤ ਕੌਰ ਭੋਗਲ, ਚੇਅਰਪਰਸਨ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਨੇ ਕਾਲਜ ਦੇ ਪ੍ਰਿੰਸੀਪਲ ਡਾ. ਸੁਰਿੰਦਰ ਜੀਤ ਕੌਰ, ਗੁਰੂ ਨਾਨਕ ਮਿਸ਼ਨ ਵੈਲਫੇਅਰ ਸੁਸਾਇਟੀ, ਡਾਕਟਰਾਂ ਦੀ ਟੀਮ, ਸਮੂਹ ਸਟਾਫ ਮੈਬਰ ਤੇ ਵਿਦਿਆਰਥੀਆਂ ਨੂੰ ਇਸ ਲੋਕ ਭਲਾਈ ਦੇ ਕਾਰਜ ਦੇ ਆਯੋਜਨ ਲਈ ਵਧਾਈ ਦਿੱਤੀ। ਉਹਨਾ ਕਿਹਾ ਕਿ ਅਜਿਹੇ ਕਾਰਜਾਂ ਦਾ ਆਯੋਜਨ ਸਮਾਜ ਸੇਵਾ ਦੀ ਇਕ ਉੱਤਮ ਮਿਸਾਲ ਹੈ। ਉਹਨਾ ਇਹ ਵੀ ਕਿਹਾ ਕਿ ਅਜਿਹੇ ਪਰਉਪਕਾਰੀ ਕਾਰਜ ਲੋਕਾਂ ਨੂੰ ਸਮਾਜ ਸੇਵਾ ਲਈ ਪ੍ਰੇਰਿਤ ਕਰਦੇ ਹਨ। ਕਾਲਜ ਹਮੇਸ਼ਾ ਹੀ ਸਮਾਜ ਸੇਵਾ ਅਤੇ ਮਨੁੱਖਤਾ ਭਲਾਈ ਦੇ ਕੰਮਾਂ ਵਿੱਚ ਕਾਰਜਸ਼ੀਲ ਰਿਹਾ ਹੈ। ਉਹਨਾਂ ਉਮੀਦ ਕੀਤੀ ਕਿ ਕਾਲਜ ਭਵਿੱਖ ਵਿੱਚ ਵੀ ਅਜਿਹੇ ਮਨੁੱਖਤਾ ਭਲਾਈ ਕਾਰਜਾਂ ਦਾ ਹਿੱਸਾ ਬਣਦਾ ਰਹੇਗਾ

