ਡਾ. ਰਾਜਕੁਮਾਰ ਚੱਬੇਵਾਲ ਨੇ ਫਗਵਾੜਾ ਦੇ ਸਮੂਹ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ
ਡਾ. ਰਾਜਕੁਮਾਰ ਚੱਬੇਵਾਲ ਨੇ ਫਗਵਾੜਾ ਦੇ ਸਮੂਹ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ
ਹੁਸ਼ਿਆਰਪੁਰ ਸੀਟ ਤੋਂ ‘ਆਪ’ ਦੀ ਜਿੱਤ ਯਕੀਨੀ – ਜੋਗਿੰਦਰ ਮਾਨ
ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਹੁਸ਼ਿਆਰਪੁਰ ਲੋਕਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਨੇ ਅੱਜ ਫਗਵਾੜਾ ਫੇਰੀ ਦੌਰਾਨ ਜਿਲ੍ਹਾ ਸਕੱਤਰ ਅਸ਼ੋਕ ਭਾਟੀਆ ਦੇ ਦਫਤਰ ਵਿਖੇ ਸਮੂਹ ਅਹੁਦੇਦਾਰਾਂ ਅਤੇ ਵਲੰਟੀਅਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਤੋਂ ਇਲਾਵਾ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮੈਡਮ ਲਲਿਤ ਸਕਲਾਨੀ, ਨਗਰ ਸੁਧਾਰ ਟਰੱਸਟ ਫਗਵਾੜਾ ਦੇ ਚੇਅਰਮੈਨ ਐਡਵੋਕੇਟ ਕਸ਼ਮੀਰ ਸਿੰਘ ਮੱਲ੍ਹੀ ਅਤੇ ਮਾਰਕਿਟ ਕਮੇਟੀ ਫਗਵਾੜਾ ਦੇ ਚੇਅਰਮੈਨ ਤਵਿੰਦਰ ਰਾਮ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਡਾ. ਚੱਬੇਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ ‘ਤੇ ਲੋਕਸਭਾ ਚੋਣਾਂ ਤੋਂ ਠੀਕ ਪਹਿਲਾਂ ਆਪ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗਿਰਫਤਾਰੀ ਤੋਂ ਬਾਅਦ ਹੁਣ ਲੋਕਸਭਾ ਚੋਣਾਂ ਹਰੇਕ ਆਪ ਵਰਕਰ ਲਈ ਇਕ ਚੁਣੌਤੀ ਬਣ ਗਈ ਹੈ ਅਤੇ ਇਸ ਚੁਣੌਤੀ ਨੂੰ ਤਾਂ ਹੀ ਪਾਰ ਕੀਤਾ ਜਾ ਸਕਦਾ ਹੈ ਜੇਕਰ ਸਮੁੱਚੀ ਪਾਰਟੀ ਇਕਜੁੱਟ ਹੋ ਕੇ ਕੇਂਦਰ ਦੀ ਧੱਕੇਸ਼ਾਹੀ ਦੇ ਖਿਲਾਫ ਵੋਟਰਾਂ ਨੂੰ ‘ਆਪ’ ਦੇ ਹੱਕ ਵਿਚ ਲਾਮਬੰਦ ਕਰੇਗੀ। ਉਹਨਾਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਜੇਲ੍ਹ ਵਿਚ ਅਰਵਿੰਦ ਕੇਜਰੀਵਾਲ ਦੇ ਨਾਲ ਮੁਲਾਕਾਤ ਦੀ ਇਜਾਜਤ ਨਾ ਦਿੱਤੇ ਜਾਣ ਦੀ ਵੀ ਸਖ਼ਤ ਨਖੇਦੀ ਕੀਤੀ ਅਤੇ ਸਮੂਹ ਵਲੰਟੀਅਰਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਹੁਸ਼ਿਆਰਪੁਰ ਲੋਕਸਭਾ ਸੀਟ ਨੂੰ ਵੱਕਾਰ ਦਾ ਸਵਾਲ ਬਣਾ ਕੇ ਦਿਨ-ਰਾਤ ਮਿਹਨਤ ਕੀਤੀ ਜਾਵੇ ਤਾਂ ਜੋ ਇਸ ਸੀਟ ਨੂੰ ਭਾਰੀ ਬਹੁਮਤ ਨਾਲ ਜਿੱਤ ਕੇ ਕੇਂਦਰ ਦੀ ਤਾਨਾਸ਼ਾਹੀ ਮੌਦੀ ਸਰਕਾਰ ਨੂੰ ਕਰਾਰਾ ਜਵਾਬ ਦਿੱਤਾ ਜਾ ਸਕੇ। ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਅਤੇ ਜਿਲ੍ਹਾ ਸਕੱਤਰ ਅਸ਼ੋਕ ਭਾਟੀਆ ਨੇ ਸੰਬੋਧਨ ਕਰਦਿਆਂ ਭਰੋਸਾ ਦਿੱਤਾ ਕਿ ਹੁਸ਼ਿਆਰਪੁਰ ਲੋਕਸਭਾ ਸੀਟ ‘ਤੇ ਡਾ. ਚੱਬੇਵਾਲ ਅਤੇ ਆਪ ਪਾਰਟੀ ਦੀ ਜਿੱਤ ਨੂੰ ਹਰ ਹਾਲ ਵਿਚ ਯਕੀਨੀ ਬਣਾਇਆ ਜਾਵੇਗਾ। ਮੀਟਿੰਗ ਦੌਰਾਨ ਲਲਿਤ ਸਕਲਾਨੀ, ਐਡਵੋਕੇਟ ਮੱਲ੍ਹੀ ਅਤੇ ਤਵਿੰਦਰ ਰਾਮ ਆਦਿ ਨੇ ਵੀ ਸੰਬੋਧਨ ਕਰਦਿਆਂ ਭਰੋਸਾ ਦਿੱਤਾ ਕਿ ਫਗਵਾੜਾ ਵਿਧਾਨਸਭਾ ਹਲਕੇ ਤੋਂ ਹਲਕਾ ਇੰਚਾਰਜ ਸ. ਜੋਗਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਡਾ. ਰਾਜਕੁਮਾਰ ਚੱਬੇਵਾਲ ਨੂੰ ਰਿਕਾਰਡ ਲੀਡ ਦੁਆਈ ਜਾਵੇਗੀ। ਇਸ ਮੌਕੇ ਸੀਨੀਅਰ ਆਗੂ ਹਰਮੇਸ਼ ਪਾਠਕ, ਯੂਥ ਆਗੂ ਹਰਨੂਰ ਸਿੰਘ ਹਰਜੀ ਮਾਨ, ਬਲਾਕ ਪ੍ਰਧਾਨ ਫੌਜੀ ਸ਼ੇਰਗਿਲ, ਨਰੇਸ਼ ਸ਼ਰਮਾ, ਮਨਮੋਹਨ ਸਿੰਘ, ਗੁਰਦੀਪ ਸਿੰਘ, ਸਮਰਜੀਤ ਗੁਪਤਾ, ਰਾਜਾ ਕੌਲਸਰ ਤੋਂ ਇਲਾਵਾ ਜੋਗਿੰਦਰ ਪਾਲ ਬੇਦੀ, ਓਮ ਗੁਪਤਾ, ਧਲਵਿੰਦਰ ਸਿੰਘ, ਪੁਸ਼ਪਿੰਦਰ ਸਿੰਘ ਬਸਰਾ, ਰਘਬੀਰ ਕੌਰ ਕੋਆਰਡੀਨੇਟਰ ਮਹਿਲਾ ਵਿੰਗ, ਆਸ਼ੂ ਮੱਟੂ ਯੂਥ ਕੋਆਰਡੀਨੇਟਰ ਸਮੇਤ ਆਪ ਪਾਰਟੀ ਦੇ ਸਮੂਹ ਅਹੁਦੇਦਾਰ ਤੇ ਵਲੰਟੀਅਰ ਹਾਜਰ ਸਨ

