ਡਾ. ਚੱਬੇਵਾਲ ਨੂੰ ਵੱਡੀ ਲੀਡ ਨਾਲ ਜਿਤਾ ਕੇ ਹੁਸ਼ਿਆਰਪੁਰ ਹਲਕੇ ‘ਚ ਫੇਰਾਂਗੇ ‘ਆਪ’ ਦਾ ਝਾੜੂ : ਪ੍ਰਿਤਪਾਲ ਕੌਰ ਤੁਲੀ

ਡਾ. ਚੱਬੇਵਾਲ ਨੂੰ ਵੱਡੀ ਲੀਡ ਨਾਲ ਜਿਤਾ ਕੇ ਹੁਸ਼ਿਆਰਪੁਰ ਹਲਕੇ ‘ਚ ਫੇਰਾਂਗੇ ‘ਆਪ’ ਦਾ ਝਾੜੂ : ਪ੍ਰਿਤਪਾਲ ਕੌਰ ਤੁਲੀ

ਫਗਵਾੜਾ (ਡਾ ਰਮਨ / ਹਰਦਿਆਲ ਸਿੰਘ ਸੰਧੂ ) ਆਮ ਆਦਮੀ ਪਾਰਟੀ ਦੀ ਨਿਧੜਕ ਮਹਿਲਾ ਆਗੂ ਪ੍ਰਿਤਪਾਲ ਕੌਰ ਤੁਲੀ ਨੇ ਅੱਜ ਇੱਥੇ ਗੱਲਬਾਤ ਦੌਰਾਨ ਕਿਹਾ ਕਿ ਹੁਸ਼ਿਆਰਪੁਰ ਲੋਕਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਨੂੰ ਫਗਵਾੜਾ ਸਮੇਤ ਹਰੇਕ ਵਿਧਾਨਸਭਾ ਹਲਕੇ ਵਿਚੋਂ ਭਾਰੀ ਲੀਡ ਦੁਵਾ ਕੇ ਵੱਡੀ ਜਿੱਤ ਯਕੀਨੀ ਬਣਾਈ ਜਾਵੇਗੀ। ਉਹਨਾਂ ਕਿਹਾ ਕਿ ਆਪ ਪਾਰਟੀ ਦੀ ਤਾਕਤ ਨਾਰੀ ਸ਼ਕਤੀ ਅਤੇ ਨੌਜਵਾਨ ਹਨ। ਸਮੂਹ ਵਲੰਟੀਅਰ ਸੀਨੀਅਰ ਲੀਡਰਸ਼ਿਪ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹੁਸ਼ਿਆਰਪੁਰ ਲੋਕਸਭਾ ਹਲਕੇ ਅਧੀਨ ਆਉਣ ਵਾਲੇ ਕੁੱਲ 9 ਵਿਧਾਨਸਭਾ ਹਲਕਿਆਂ ‘ਚ ਜੋਰਦਾਰ ਪ੍ਰਚਾਰ ਮੁਹਿਮ ਜਲਦੀ ਸ਼ੁਰੂ ਕਰਨਗੇ। ਵੋਟਰਾਂ ਨੂੰ ਜਿੱਥੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਮੁੱਖਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਦੇ ਪਿਛਲੇ ਦੋ ਸਾਲ ਦੀਆਂ ਪ੍ਰਾਪਤੀਆਂ ਨਾਲ ਜਾਣੂ ਕਰਵਾਇਆ ਜਾਵੇਗਾ, ਉੱਥੇ ਹੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗਿਰਫਤਾਰੀ ਦੇ ਸੱਚ ਬਾਰੇ ਵੀ ਦੱਸਿਆ ਜਾਵੇਗਾ। ਉਹਨਾਂ ਕਿਹਾ ਕਿ ਲੋਕਸਭਾ ਚੋਣਾਂ ਤੋਂ ਠੀਕ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਦੁਰਵਰਤੋਂ ਕਰਕੇ ਜਿਸ ਤਰ੍ਹਾਂ ਨਾਲ ਪਾਰਟੀ ਨੂੰ ਕਮਜੋਰ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਉਹ ਲੋਕਤੰਤਰ ਦਾ ਕਤਲ ਕਰਨ ਦੇ ਬਰਾਬਰ ਹੈ। ਦੇਸ਼ ਵਿਚ ਇਸ ਸਮੇਂ ਅਣ-ਐਲਾਨੀ ਤਾਨਾਸ਼ਾਹੀ ਵਾਲਾ ਰਾਜ ਹੈ। ਵਿਰੋਧੀ ਧਿਰਾਂ ਦੇ ਆਗੂਆਂ ਨੂੰ ਕੇਂਦਰੀ ਏਜੰਸੀਆਂ ਦਾ ਡਰ ਦਿਖਾ ਕੇ ਡਰਾਇਆ ਧਮਕਾਇਆ ਜਾ ਰਿਹਾ ਹੈ ਤਾਂ ਕਿ ਉਹ ਭਾਜਪਾ ਵਿਚ ਸ਼ਾਮਲ ਹੋ ਜਾਣ। ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਵਰਗੇ ਜੋ ਨਿਡਰ ਆਗੂ ਭਾਜਪਾ ਅਤੇ ਜਾਂਚ ਏਜੰਸੀਆਂ ਦੇ ਡਰਾਵੇ ਵਿਚ ਆਉਣ ਤੋਂ ਇੰਨਕਾਰ ਕਰਦੇ ਹਨ, ਉਹਨਾਂ ਨੂੰ ਗਿਰਫਤਾਰ ਕਰਕੇ ਜੇਲ੍ਹਾਂ ਵਿਚ ਡੱਕਿਆ ਜਾ ਰਿਹਾ ਹੈ ਜੋ ਸਰਾਸਰ ਗਲਤ ਹੈ। ਸ੍ਰੀਮਤੀ ਤੁੱਲੀ ਨੇ ਕਿਹਾ ਕਿ ਪੰਜਾਬ ਦੀ ਜਨਤਾ 1 ਜੂਨ ਨੂੰ ਲੋਕਸਭਾ ਚੋਣਾਂ ਦੀ ਵੋਟਿੰਗ ਵਾਲੇ ਦਿਨ ਝਾੜੂ ਦੇ ਨਿਸ਼ਾਨ ਵਾਲਾ ਬਟਨ ਦਬਾਅ ਕੇ ਕੇਂਦਰ ਦੀ ਧੱਕੇਸ਼ਾਹੀ ਦਾ ਮੂੰਹ ਤੋੜ ਜਵਾਬ ਦੇਵੇਗੀ

221 Views