ਮੋਦੀ ਸਰਕਾਰ ਦੇ ਰਾਜ ‘ਚ ਬਾਬਾ ਸਾਹਿਬ ਨੂੰ ਮਿਲਿਆ ਬਣਦਾ ਸਤਿਕਾਰ – ਸੋਮ ਪ੍ਰਕਾਸ਼

ਮੋਦੀ ਸਰਕਾਰ ਦੇ ਰਾਜ ‘ਚ ਬਾਬਾ ਸਾਹਿਬ ਨੂੰ ਮਿਲਿਆ ਬਣਦਾ ਸਤਿਕਾਰ – ਸੋਮ ਪ੍ਰਕਾਸ਼

ਸਰਬ ਨੌਜਵਾਨ ਸਭਾ ਨੇ ਮਨਾਇਆ ਡਾ. ਅੰਬੇਡਕਰ ਦਾ ਜਨਮ ਦਿਵਸ

ਕੇਕ ਦੀ ਰਸਮ ਉਪਰੰਤ ਕਵੀਆਂ ਨੇ ਭੇਂਟ ਕੀਤੇ ਸ਼ਰਧਾ ਦੇ ਫੁੱਲ

ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਸਰਬ ਨੌਜਵਾਨ ਸਭਾ (ਰਜਿ:) ਫਗਵਾੜਾ ਅਤੇ ਸਰਬ ਨੌਜਵਾਨ ਵੈਲਫੇਅਰ ਸੁਸਾਇਟੀ ਵਲੋਂ ਸਾਂਝਾ ਉਪਰਾਲਾ ਕਰਦੇ ਹੋਏ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦਾ ਜਨਮ ਦਿਵਸ ਸਥਾਨਕ ਸਕੀਮ ਨੰਬਰ 3 ਹੁਸ਼ਿਆਰਪੁਰ ਰੋਡ ਤੇ ਸੋਸਵਾ ਪੰਜਾਬ ਦੇ ਸਹਿਯੋਗ ਨਾਲ ਸੰਚਾਲਿਤ ਵੋਕੈਸ਼ਨਲ ਸੈਂਟਰ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਆਯੋਜਿਤ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਂਥ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਉਹਨਾਂ ਦੇ ਨਾਲ ਭਾਜਪਾ ਦੇ ਕੌਮੀ ਸਕੱਤਰ ਅਵਤਾਰ ਸਿੰਘ ਮੰਡ, ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਪਿ੍ਰਤਪਾਲ ਕੌਰ ਤੁਲੀ ਅਤੇ ਟਰੇਡ ਵਿੰਗ ਆਪ ਦੇ ਕੋਆਰਡੀਨੇਟਰ ਗੁਰਦੀਪ ਸਿੰਘ ਤੁਲੀ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਲ ਹੋਏ। ਪ੍ਰਮੁਖ ਸ਼ਖਸੀਅਤਾਂ ਨੇ ਡਾ. ਅੰਬੇਡਕਰ ਦੀ ਤਸਵੀਰ ‘ਤੇ ਫੁੱਲਮਾਲਾਵਾਂ ਭੇਂਟ ਕਰਨ ਤੋਂ ਬਾਅਦ ਉਹਨਾਂ ਦੇ ਜੀਵਨ ਸਫ਼ਰ, ਸੰਘਰਸ਼ਾਂ, ਧਾਰਮਿਕ ਅਧਾਰ ਤੇ ਦੇਸ਼ ਦੀ ਵੰਡ ਨੂੰ ਲੈ ਕੇ ਉਹਨਾਂ ਦੇ ਦੂਰਦਰਸ਼ੀ ਵਿਚਾਰਾਂ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਣ ‘ਚ ਡਾ. ਅੰਬੇਡਕਰ ਦੇ ਯੋਗਦਾਨ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਡਾ. ਅੰਬੇਡਕਰ ਨੂੰ ਆਪਣੇ ਜੀਵਨ ਵਿਚ ਬਹੁਤ ਸਾਰੀਆਂ ਕਠਿਨਾਈਆਂ ਦਾ ਸਾਹਮਣਾ ਕਰਨਾ ਪਿਆ। ਉਹਨਾਂ ਲੋਕਾਂ ਨੂੰ ਆਪਣੇ ਅਧਿਕਾਰਾਂ ਦੇ ਨਾਲ-ਨਾਲ ਆਪਣੇ ਫਰਜ਼ਾਂ ਦੇ ਬਾਰ ਵੀ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ। ਉਹਨਾਂ ਦੇ ਸੰਘਰਸ਼ ਅਤੇ ਭਾਰਤੀ ਸੰਵਿਧਾਨ ਵਿਚ ਦਿੱਤੇ ਅਧਿਕਾਰਾਂ ਦੀ ਬਦੌਲਤ ਅੱਜ ਦੱਬੇ-ਕੁਚਲੇ ਸਮਾਜ ਦੇ ਲੋਕ ਵਿਧਾਇਕ ਅਤੇ ਸੰਸਦ ਮੈਂਬਰ ਤੋਂ ਲੈ ਕੇ ਡਾਕਟਰ, ਇੰਜੀਨੀਅਰ, ਜੱਜ ਦੀਆਂ ਉੱਚੀਆਂ ਕੁਰਸੀਆਂ ਤੇ ਪਹੁੰਚੇ ਹਨ। ਉਹਨਾਂ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪਿਛਲੇ 10 ਸਾਲ ‘ਚ ਬਾਬਾ ਸਾਹਿਬ ਡਾ. ਅੰਬੇਡਕਰ ਦੀਆਂ ਯਾਦਗਾਰਾਂ ਨੂੰ ਸਮਾਰਕਾਂ ਦਾ ਰੂਪ ਦੇ ਕੇ ਉਹਨਾਂ ਨੂੰ ਬਣਦਾ ਸਨਮਾਨ ਦੇਣ ਦਾ ਕੰਮ ਕੀਤਾ ਹੈ। ਉਹਨਾਂ ਸਮੂਹ ਸਮਾਜ ਨੂੰ ਡਾ. ਅੰਬੇਡਕਰ ਦੇ ਸੰਦੇਸ਼ ਪੜ੍ਹੋ-ਜੁੜੋ ਅਤੇ ਸੰਘਰਸ਼ ਕਰੋ ‘ਤੇ ਅਮਲ ਕਰਨ ਦਾ ਸੱਦਾ ਦਿੱਤਾ। ਇਸ ਦੌਰਾਨ ਕੇਕ ਵੀ ਕੱਟਿਆ ਗਿਆ। ਜਿਸ ਤੋਂ ਬਾਅਦ ਕਵੀ ਬਲਦੇਵ ਕੋਮਲ, ਮਨੋਜ ਫਗਵਾੜਵੀ, ਸੁਖਦੇਵ ਗੰਢਵਾਂ, ਹਰਚਰਨ ਭਾਰਤੀ ਵਲੋਂ ਆਪਣੀਆਂ ਕਵਿਤਾਵਾਂ ਰਾਹੀਂ ਬਾਬਾ ਸਾਹਿਬ ਡਾ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਬਾਬਾ ਸਾਹਿਬ ਦੇ ਜਨਮ ਦਿਨ ਦੀ ਖੁਸ਼ੀ ਵਿਚ ਲੱਡੂ ਵੀ ਵੰਡੇ ਗਏ। ਸਭਾ ਵਲੋਂ ਪ੍ਰਮੁਖ ਸ਼ਖਸੀਅਤਾਂ ਨੂੰ ਸਨਮਾਨਤ ਵੀ ਕੀਤਾ ਗਿਆ। ਸਟੇਜ ਦੀ ਸੇਵਾ ਰਿਟਾ. ਹੈੱਡ ਮਾਸਟਰ ਨਰੇਸ਼ ਕੋਹਲੀ ਨੇ ਬਾਖੂਬੀ ਨਿਭਾਈ। ਇਸ ਮੌਕੇ ‘ਤੇ ਸਭਾ ਦੇ ਜਨਰਲ ਸਕੱਤਰ ਡਾ. ਵਿਜੇ ਕੁਮਾਰ, ਮੈਨੇਜਰ ਜਗਜੀਤ ਸੇਠ, ਮੈਡਮ ਤਨੂੰ, ਮੈਡਮ ਸਪਨਾ ਸ਼ਾਰਦਾ, ਮੈਡਮ ਆਸ਼ੂ ਬੱਗਾ, ਸਾਹਿਬਜੀਤ ਸਿੰਘ ਸਾਬੀ, ਮਨਦੀਪ ਬਾਸੀ, ਲਾਇਨ ਗੁਰਦੀਪ ਸਿੰਘ ਕੰਗ, ਅਨੂਪ ਦੁੱਗਲ, ਅਸ਼ੋਕ ਸ਼ਰਮਾ, ਡਾ: ਨਰੇਸ਼ ਬਿੱਟੂ, ਰਾਜਕੁਮਾਰ ਰਾਜਾ, ਜਸ਼ਨ ਮਹਿਰਾ, ਹਰਵਿੰਦਰ ਸਿੰਘ, ਨਰਿੰਦਰ ਸੈਣੀ ਰਾਕੇਸ਼ ਕੋਛੜ ਤੋਂ ਇਲਾਵਾ ਸੈਂਟਰ ਦੀਆਂ ਵਿਦਿਆਰਥਣਾਂ ਈਸ਼ਾ, ਮੁਸਕਾਨ ਸ਼ਰਮਾ, ਰੌਸ਼ਨੀ, ਦਿਵਿਯਾ, ਕੌਸ਼ਲਿਆ, ਕੋਮਲ ਕੌਰ, ਰੋਜੀ ਰਾਏ, ਆਰਤੀ, ਸੋਨੀਆ, ਸਿਮਰਨ, ਪਿੰਕੀ, ਸਲੋਨੀ ਯਾਦਵ, ਹਰਪ੍ਰੀਤ ਕੌਰ, ਸਵਿਤਾ, ਮਨਪ੍ਰੀਤ, ਦਲਜੀਤ, ਵਿਸ਼ਾਖਾ, ਸੰਜਨਾ, ਪਲਕ, ਨੇਹਾ, ਮਨਦੀਪ ਕੌਰ, ਕਾਜਲ, ਰਮਨਦੀਪ ਕੌਰ, ਅੰਜਲੀ, ਅਕਵਿੰਦਰ ਕੌਰ, ਤਾਨੀਆ, ਕੋਮਲ, ਹਰਮਨਪ੍ਰੀਤ, ਮੁਸਕਾਨ, ਪ੍ਰੀਆ, ਸਿਮਰਨ, ਕਾਜਲ, ਅੰਜਲੀ ਹੀਰ, ਕੁਲਦੀਪ, ਜੈਸਮੀਨ ਆਦਿ ਹਾਜਰ ਸਨ

72 Views