ਪਿੰਡ ਸੀਕਰੀ ਦੇ ਕਈ ਸੀਨੀਅਰ ਕਾਂਗਰਸੀ ‘ਆਪ’ ਪਾਰਟੀ ’ਚ ਸ਼ਾਮਲ, ਜੋਗਿੰਦਰ ਸਿੰਘ ਮਾਨ ਨੇ ਕੀਤਾ ਸਵਾਗਤ

ਪਿੰਡ ਸੀਕਰੀ ਦੇ ਕਈ ਸੀਨੀਅਰ ਕਾਂਗਰਸੀ ‘ਆਪ’ ਪਾਰਟੀ ’ਚ ਸ਼ਾਮਲ, ਜੋਗਿੰਦਰ ਸਿੰਘ ਮਾਨ ਨੇ ਕੀਤਾ ਸਵਾਗਤ

ਡਾ. ਚੱਬੇਵਾਲ ਨੂੰ ਪਿੰਡਾਂ ‘ਚ ਵੱਡੀ ਲੀਡ ਦੁਆਉਣ ਦਾ ਦਿੱਤਾ ਭਰੋਸਾ

ਫਗਵਾੜਾ (ਡਾ ਰਮਨ / ਹਰਦਿਆਲ ਸਿੰਘ ਸੰਧੂ ) ਨੇੜਲੇ ਪਿੰਡ ਸੀਕਰੀ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਪਿੰਡ ਰਾਵਲਪਿੰਡੀ ਦੇ ਸਰਪੰਚ ਅੰਮ੍ਰਿਤਪਾਲ ਸਿੰਘ ਰਵੀ ਦੀ ਪ੍ਰੇਰਨਾ ਸਦਕਾ ਪਿੰਡ ਸੀਕਰੀ ਦੇ ਕਈ ਸੀਨੀਅਰ ਕਾਂਗਰਸੀਆਂ ਨੇ ਅਮਰੀਕ ਸਿੰਘ ਸੀਕਰੀ ਦੀ ਅਗਵਾਈ ਹੇਠ ਆਪ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਕਾਂਗਰਸ ਛੱਡ ਕੇ ‘ਆਪ’ ’ਚ ਸ਼ਾਮਿਲ ਹੋਏ ਆਗੂਆਂ ਦਾ ਸਵਾਗਤ ਕਰਨ ਲਈ ਪਾਰਟੀ ਦੇ ਵਿਧਾਨ ਸਭਾ ਹਲਕਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਉਨ੍ਹਾਂ ਸਾਰਿਆਂ ਦਾ ‘ਆਪ’ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਮਾਨ ਨੇ ਪਿੰਡ ਵਾਸੀਆਂ ਨੂੰ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਵੋਟਾਂ ਦੇ ਮੱਦੇਨਜ਼ਰ ਪਿੰਡ ਪੱਧਰ ’ਤੇ ‘ਆਪ’ ਉਮੀਦਵਾਰ ਡਾ: ਰਾਜ ਕੁਮਾਰ ਚੱਬੇਵਾਲ ਦੇ ਹੱਕ ’ਚ ਸਮੂਹ ਵੋਟਰਾਂ ਨੂੰ ਲਾਮਬੰਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪ੍ਰਤੀ ਪੰਜਾਬੀਆਂ ਵਿੱਚ ਭਾਰੀ ਗੁੱਸਾ ਹੈ ਕਿਉਂਕਿ ਇਸ ਸਰਕਾਰ ਨੇ ਪੰਜਾਬ ਦੇ ਕਿਸਾਨਾਂ ’ਤੇ ਬਹੁਤ ਅੱਤਿਆਚਾਰ ਕੀਤੇ ਹਨ। ਜਦਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਅਤੇ ਆਮ ਆਦਮੀ ਪਾਰਟੀ ਨੇ ਔਖੇ ਸਮੇਂ ਵਿੱਚ ਕਿਸਾਨਾਂ ਦਾ ਪੂਰਾ ਸਾਥ ਦਿੱਤਾ। ਹੁਣ ਸਮਾਂ ਆ ਗਿਆ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਤਖ਼ਤ ਨੂੰ ਪੁੱਟਣ ਦੀ ਪ੍ਰਕਿ੍ਰਆ ਵਿਚ ਪੰਜਾਬ ਦੇ ਵੋਟਰਾਂ ਵਲੋਂ ਅਹਿਮ ਭੂਮਿਕਾ ਨਿਭਾਈ ਜਾਵੇ। ਇਸ ਦੌਰਾਨ ਅਮਰੀਕ ਸਿੰਘ ਸੀਕਰੀ ਸਮੇਤ ‘ਆਪ’ ਵਿੱਚ ਸ਼ਾਮਲ ਹੋਏ ਸਮੂਹ ਮੈਂਬਰਾਂ ਨੇ ਕਿਹਾ ਕਿ ਉਹ ਲੋਕ ਸਭਾ ਚੋਣਾਂ ਦੌਰਾਨ ਹੁਸ਼ਿਆਰਪੁਰ ਹਲਕੇ ਤੋਂ ਪਾਰਟੀ ਉਮੀਦਵਾਰ ਨੂੰ ਫਗਵਾੜਾ ਹਲਕੇ ਵਿੱਚ ਦਿਹਾਤੀ ਪੱਧਰ ’ਤੇ ਵੱਡੀ ਲੀਡ ਦੁਆਉਣਗੇ। ਇਸ ਮੌਕੇ ਜਰਨੈਲ ਸਿੰਘ, ਭਜਨ ਸਿੰਘ, ਕੁਲਵਿੰਦਰ ਸਿੰਘ ਮੰਤਰੀ, ਜੋਗਿੰਦਰ ਸਿੰਘ ਨੰਬਰਦਾਰ, ਬਲਦੇਵ ਸਿੰਘ, ਕੁਲਵਿੰਦਰ ਸਿੰਘ ਸ਼ਾਹ, ਰਜਿੰਦਰ ਸਿੰਘ, ਗੁਰਨਾਮ ਸਿੰਘ ਗਾਮਾ, ਕੁਲਬੀਰ ਸਿੰਘ ਬਿੱਟੂ, ਨਛੱਤਰ ਸਿੰਘ, ਮਨਪ੍ਰੀਤ ਸਿੰਘ, ਰਸ਼ਪਾਲ ਸਿੰਘ ਆਦਿ ਹਾਜ਼ਰ ਸਨ

37 Views