ਫਗਵਾੜਾ ਲਈ ਨਵੇਂ ਪ੍ਰੋਜੈਕਟਾਂ ਤੇ ਕੀਤਾ ਜਾਵੇਗਾ ਕੰਮ: ਡਾ. ਰਾਜ ਕੁਮਾਰ

ਫਗਵਾੜਾ ਲਈ ਨਵੇਂ ਪ੍ਰੋਜੈਕਟਾਂ ਤੇ ਕੀਤਾ ਜਾਵੇਗਾ ਕੰਮ: ਡਾ. ਰਾਜ ਕੁਮਾਰ

ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਫਗਵਾੜਾ ਦੇ ਪਿੰਡ ਜਗਪਾਲਪੁਰ ਵਿੱਚ ਚੋਣ ਮੀਟਿੰਗ ਦੌਰਾਨ ਪਿੰਡ ਵਾਸੀਆਂ ਨੇ ਡਾ. ਰਾਜ ਕੁਮਾਰ ਨੂੰ ਗੱਦੀ ਤੇ ਬਿਠਾ ਕੇ ਉਨ੍ਹਾਂ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦਾ ਭਰੋਸਾ ਦਿੱਤਾ। ਇਸ ਦੌਰਾਨ ਲੋਕਾਂ ਦੇ ਪਿਆਰ ਅਤੇ ਆਸ਼ੀਰਵਾਦ ਨੂੰ ਲੈ ਕੇ ਡਾ. ਰਾਜ ਨੇ ਕਿਹਾ ਕਿ ਉਹ ਵਿਕਾਸ ਕਾਰਜ ਕਰਵਾਉਣ ਲਈ ਜਨਤਾ ਦੇ ਜਿਸ ਭਰੋਸੇ ਨਾਲ ਉਨ੍ਹਾਂ ਦਾ ਸਾਥ ਦੇਣ ਲਈ ਅੱਗੇ ਆ ਰਹੇ ਹਨ, ਉਸ ‘ਤੇ ਪੂਰਾ ਉਤਰਨ ਦਾ ਭਰੋਸਾ ਦਿੰਦੇ ਹਨ ਅਤੇ ਫਗਵਾੜਾ ਲਈ ਨਵੀਆਂ-ਨਵੀਆਂ ਸਕੀਮਾਂ ‘ਤੇ ਕੰਮ ਕਰਨਾ ਉਨ੍ਹਾਂ ਦਾ ਫਰਜ਼ ਰਹੇਗਾ। ਉਨ੍ਹਾਂ ਕਿਹਾ ਕਿ ਫਗਵਾੜਾ ਵਿੱਚ ਵਿਕਾਸ ਦੀਆਂ ਅਪਾਰ ਸੰਭਾਵਨਾਵਾਂ ਹਨ ਅਤੇ ਇਨ੍ਹਾਂ ਸੰਭਾਵਨਾਵਾਂ ਨੂੰ ਸਾਕਾਰ ਕਰਨ ਲਈ ਨਵੇਂ ਪ੍ਰੋਜੈਕਟਾਂ ‘ਤੇ ਕੰਮ ਕੀਤਾ ਜਾਵੇਗਾ। ਇਸ ਮੌਕੇ ਹਲਕਾ ਇੰਚਾਰਜ ਜੋਗਿੰਦਰਪਾਲ ਮਾਨ ਨੇ ਇਲਾਕਾ ਨਿਵਾਸੀਆਂ ਦੀ ਤਰਫੋਂ ਡਾ. ਰਾਜ ਨੂੰ ਇੱਥੋਂ ਵੱਡੀ ਲੀਡ ਦਿਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਚੇਅਰਮੈਨ ਰਵਿੰਦਰ ਰਾਮ, ਹਰਮੇਸ਼ ਪਾਠਕ, ਕਸ਼ਮੀਰ ਸਿੰਘ ਮੱਲੀ, ਮਨਮੋਹਨ ਬਲਾਕ ਪ੍ਰਧਾਨ ਅਤੇ ਪ੍ਰਦੀਪ ਅਤੇ ਹੋਰ ਪਤਵੰਤੇ ਹਾਜ਼ਰ ਸਨ

54 Views