ਪਿੰਡ ਅਠੌਲੀ ‘ਚ ਮਨਾਇਆ ਬਾਬਾ ਸਾਹਿਬ ਡਾ. ਅੰਬੇਡਕਰ ਦਾ 133ਵਾਂ ਜਨਮ ਦਿਵਸ

ਪਿੰਡ ਅਠੌਲੀ ‘ਚ ਮਨਾਇਆ ਬਾਬਾ ਸਾਹਿਬ ਡਾ. ਅੰਬੇਡਕਰ ਦਾ 133ਵਾਂ ਜਨਮ ਦਿਵਸ

ਬਤੌਰ ਮੁੱਖ ਮਹਿਮਾਨ ਪਹੁੰਚੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਂਥ

ਨਾਟਕ ਰਾਹੀਂ ਨਸ਼ਿਆਂ ਤੇ ਪਖੰਡੀ ਬਾਬਿਆਂ ਖਿਲਾਫ ਕੀਤਾ ਜਾਗਰੁਕ

ਫਗਵਾੜਾ ( ਡਾ ਰਮਨ ਹਰਦਿਆਲ ਸਿੰਘ ਸੰਧੂ ) ਡਾ. ਭੀਮ ਰਾਓ ਅੰਬੇਡਕਰ ਮਿਸ਼ਨ ਸੁਸਾਇਟੀ ਰਜਿ. ਅਠੌਲੀ ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 133ਵਾਂ ਜਨਮ ਦਿਵਸ ਸੁਸਾਇਟੀ ਦੇ ਪ੍ਰਧਾਨ ਨਿਰਮਲ ਨਿਗਾਹ (ਗੋਰਾ) ਦੀ ਅਗਵਾਈ ਹੇਠ ਨਜਦੀਕੀ ਪਿੰਡ ਅਠੌਲੀ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਡਾ. ਅੰਬੇਡਕਰ ਭਵਨ ਵਿਖੇ ਆਯੋਜਿਤ ਸਮਾਗਮ ਦੌਰਾਨ ਬਤੌਰ ਮੁੱਖ ਮਹਿਮਾਨ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਨੇ ਸ਼ਿਰਕਤ ਕੀਤੀ। ਉਹਨਾਂ ਬਾਬਾ ਸਾਹਿਬ ਡਾ. ਅੰਬੇਡਕਰ ਦੀ ਤਸਵੀਰ ਤੇ ਫੁੱਲ ਮਾਲਾਵਾਂ ਭੇਂਟ ਕਰਨ ਉਪਰੰਤ ਸਮੂਹ ਹਾਜਰੀਨ ਨੂੰ ਬਾਬਾ ਸਾਹਿਬ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਦੀ ਬਦੌਲਤ ਅੱਜ ਹਰੇਕ ਭਾਰਤੀ ਨਾਗਰਿਕ ਨੂੰ ਸੰਵਿਧਾਨ ‘ਚ ਬਰਾਬਰਤਾ ਦਾ ਅਧਿਕਾਰ ਪ੍ਰਾਪਤ ਹੈ। ਉਹਨਾਂ ਕਿਹਾ ਕਿ ਸਮਾਜ ਦੇ ਕੁੱਝ ਅਖੌਤੀ ਆਗੂ ਬਾਬਾ ਸਾਹਿਬ ਡਾ. ਅੰਬੇਡਕਰ ਦੇ ਨਾਮ ਨੂੰ ਸਿਆਸੀ ਫਾਇਦੇ ਲਈ ਇਸਤੇਮਾਲ ਕਰਦੇ ਹਨ, ਜਿਹਨਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਇਸ ਦੌਰਾਨ ਡਾ. ਸੁਖਵੀਰ ਸਲਾਰਪੁਰ ਅਤੇ ਹੋਰਨਾਂ ਨੇ ਵੀ ਬਾਬਾ ਸਾਹਿਬ ਦੇ ਜੀਵਨ ਅਤੇ ਸੰਘਰਸ਼ਾਂ ਬਾਰੇ ਵਢਮੁੱਲੇ ਵਿਚਾਰ ਪੇਸ਼ ਕੀਤੇ। ਇਸ ਦੌਰਾਨ ਆਜਾਦ ਰੰਗ ਮੰਚ ਦੇ ਕਲਾਕਾਰਾਂ ਵਲੋਂ ਨਸ਼ਿਆਂ ਦੀ ਬੁਰਾਈ ਅਤੇ ਅਖੌਤੀ ਬਾਬਿਆਂ ਦੇ ਖਿਲਾਫ ਜਾਗਰੁਕ ਕਰਦਾ ਨਾਟਕ ਪੇਸ਼ ਕੀਤਾ ਗਿਆ। ਸੁਸਾਇਟੀ ਦੇ ਪ੍ਰਧਾਨ ਨਿਰਮਲ ਨਿਗਾਹ (ਗੋਰਾ) ਨੇ ਸਮੂਹ ਪਤਵੰਤਿਆਂ ਦਾ ਪਹੁੰਚਣ ਲਈ ਧੰਨਵਾਦ ਕੀਤਾ। ਉਹਨਾਂ ਹਾਜਰੀਨ ਨੂੰ ਬਾਬਾ ਸਾਹਿਬ ਦੀਆਂ ਸਿੱਖਿਆਵਾਂ ਤੇ ਚਲਦਿਆਂ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਪੜ੍ਹਾ ਕੇ ਆਪਣੇ ਅਧਿਕਾਰਾਂ ਪ੍ਰਤੀ ਜਾਗਰੁਕ ਕਰਨ ਲਈ ਪ੍ਰੇਰਿਤ ਕੀਤਾ। ਸਟੇਜ ਸਕੱਤਰ ਦੀ ਸੇਵਾ ਸੀਟੂ ਬਾਈ ਵਲੋਂ ਬਾਖੂਬੀ ਨਿਭਾਈ ਗਈ। ਪ੍ਰਬੰਧਕਾਂ ਵਲੋਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਂਥ ਅਤੇ ਸੁਖਵੀਰ ਸੁਲਾਰਪੁਰ ਤੋਂ ਇਲਾਵਾ ਨਾਟਕ ਮੰਡਲੀ ਦੇ ਕਲਾਕਾਰਾਂ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਸੁਸਾਇਟੀ ਸੁਖਵਿੰਦਰ ਬਿੱਲੂ ਖੇੜਾ, ਐਡਵੋਕੇਟ ਕੁਲਦੀਪ ਭੱਟੀ, ਕਸ਼ਮੀਰੀ ਲਾਲ ਗੰਢਵਾ, ਹਰਮੇਸ਼ ਘੇੜਾ, ਸ਼ਰਧਾ ਰਾਮ, ਗੁਰਦੀਪ ਰਾਮ, ਮੰਗਲਜੀਤ ਨਿਗਾਹ, ਪ੍ਰਭਨੂਰ ਨਿਗਾਹ, ਓਮ ਲਾਲ, ਇੰਦਰਜੀਤ, ਤਰੁਨ ਨਿਗਾਹ, ਸੁਨੀਲ ਕੁਮਾਰ, ਜਸਵਿੰਦਰ ਕੁਮਾਰ, ਮਨਪ੍ਰੀਤ ਆਦਿ ਹਾਜਰ ਸਨ

38 Views