ਫਗਵਾੜਾ ਪੁਲਿਸ ਵੱਲੋਂ ਇੱਕ ਦੋਸ਼ੀ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ
ਫਗਵਾੜਾ ਪੁਲਿਸ ਵੱਲੋਂ ਇੱਕ ਦੋਸ਼ੀ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ
ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਵਤਸਲਾ ਗੁਪਤਾ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਦਿਸ਼ਾ ਨਿਰਦੇਸ਼ ਹੇਠ ਮਾੜੇ ਅਨਸਰਾਂ ਦੇ ਖਿਲਾਫ ਵੱਢੀ ਮੁਹਿੰਮ ਦੇ ਤਹਿਤ ਕਪੂਰਥਲਾ ਪੁਲਿਸ ਦੀ ਟੀਮ ਰੁਪਿੰਦਰ ਕੌਰ ਭੱਟੀ ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ ਜਸਪ੍ਰੀਤ ਸਿੰਘ ਉਂਪ ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ,ਐਸ.ਆਈ. ਬਿਸਮਨ ਸਿੰਘ ਸਾਹੀ ਇੰਚਾਰਜ ਸੀ.ਆਈ.ਏ ਸਟਾਫ ਫਗਵਾੜਾ ਦੀ ਪੁਲਿਸ ਪਾਰਟੀ ਵੱਲੋਂ ਦੋਸ਼ੀ ਸੱਜੂ ਮਲੱਕ ਉਰਫ ਟੀਡਾ ਪੁੱਤਰ ਕੁਲਵਰਧਨ ਪਲਾਹੀ ਗੇਟ ਥਾਣਾ ਸਿਟੀ ਫਗਵਾੜਾ ਜਿਲ੍ਹਾ ਕਪੂਰਥਲਾ ਜੋ ਹੈਰੋਇਨ ਸਪਲਾਈ ਕਰਨ ਦਾ ਕੰਮ ਕਰਦਾ ਸੀ ਨੂੰ ਗ੍ਰਿਫਤਾਰ ਕਰਦੇ ਹੋਏ ਉਸ ਪਾਸੋਂ 10 ਗ੍ਰਾਮ ਹੈਰੋਇਨ ਰਿਕਵਰ ਕਰਨ ਵਿੱਚ ਸਫਲਤਾ ਹਾਸਲ ਹੋਈ ਹੈ ਵਤਸਲਾ ਗੁਪਤਾ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਵਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾੜੇ ਅਨਸਰ ਅਤੇ ਡਰੱਗ ਸਮੱਗਲਰਾਂ ਨੂੰ ਠੱਲ ਪਾਉਣ ਲਈ ਇੱਕ ਸਪੈਸ਼ਲ ਮੁਹਿਮ ਤਹਿਤ ਸੀ.ਆਈ.ਏ ਸਟਾਫ ਫਗਵਾੜਾ ਦੀ ਟੀਮ ਗਸ਼ਤ ਬਾ ਤਲਾਸ਼ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਪਲਾਹੀ ਰੋਡ ਤੋ ਗੁਰੂਦੁਆਰਾ ਬਾਬਾ ਘਨਈਆ ਤੋ ਜੀ.ਟੀ.ਰੋਡ ਨੂੰ ਜਾ ਰਹੇ ਸੀ ਤਾਂ ਅੱਗੋ ਜੀ.ਟੀ.ਰੋਡ ਤਰਫੋ ਇੱਕ ਮੋਨਾ ਨੌਜਵਾਨ ਪੈਦਲ ਆਉਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਦੌੜਨ ਲੱਗਾ ਤਾਂ ਪੁਲਿਸ ਪਾਰਟੀ ਨੇ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਜਿਸਨੇ ਆਪਣਾ ਨਾਮ ਸੱਜੂ ਮਲੱਕ ਉਰਫ ਟੀਡਾ ਪੁੱਤਰ ਕੁਲਵਰਧਨ ਪਲਾਹੀ ਗੇਟ ਥਾਣਾ ਸਿਟੀ ਫਗਵਾੜਾ ਜਿਲ੍ਹਾ ਕਪੂਰਥਲਾ ਦੱਸਿਆ ਜਿਸ ਪਾਸੋ 10 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ ਥਾਣਾ ਸਦਰ ਫਗਵਾੜਾ ਵਿਖੇ ਮੁਕੱਦਮਾ ਨੰਬਰ 39 ਮਿਤੀ 17-04-2024 ਅ /ਧ 21-61-85 NDPS ACT ਦਰਜ ਰਜਿਸ਼ਟਰ ਕੀਤਾ ਗਿਆ । ਦੋਸ਼ੀ ਨੂੰ ਪੇਸ਼ ਅਦਾਲਤ ਕਰਕੇ 01 ਦਿਨ ਦੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ । ਜੋ ਕਿ ਦੋਸ਼ੀ ਪਾਸੋਂ ਹੋਰ ਵੀ ਰਿਕਵਰੀ ਹੋਣ ਦੀ ਸੰਭਾਵਨਾ ਹੈ ਦੋਸ਼ੀ ਪਾਸੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ

