ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਮਿਡ ਡੇ ਮੀਲ ਦੀ ਸਮੀਖਿਆ
ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਮਿਡ ਡੇ ਮੀਲ ਦੀ ਸਮੀਖਿਆ
ਵੱਖ-ਵੱਖ ਸਰਕਾਰੀ ਸਕੂਲਾਂ, ਆਂਗਣਵਾੜੀ ਅਤੇ ਰਾਸ਼ਣ ਡਿਪੂਆਂ ਦੀ ਅਚਾਨਕ ਚੈਕਿੰਗ
ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਅੱਜ ਨੇੜਲੇ ਪਿੰਡ ਚਾਚੋਕੀ ਅਤੇ ਟਿੱਬੀ ਦੇ ਵੱਖ-ਵੱਖ ਸਰਕਾਰੀ ਸਕੂਲਾਂ, ਆਂਗਣਵਾੜੀ ਅਤੇ ਰਾਸ਼ਣ ਡਿਪੂਆਂ ਦੀ ਅਚਾਨਕ ਚੈਕਿੰਗ ਕਰਦਿਆ ਮਿਡ-ਡੇ ਮੀਲ ਸਕੀਮ ਦੀ ਸਮੀਖਿਆ ਕੀਤੀ ਚੈਕਿੰਗ ਦੌਰਾਨ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਸਕੂਲਾਂ ਵਿਚ ਮਿਡ-ਡੇ-ਮੀਲ ਫੂਡ ਟੈੱਸਟ ਰਜਿਸਟਰ ਮੇਨਟੇਨ ਰੱਖਣ ਅਤੇ ਬੱਚਿਆਂ ਨੂੰ ਮਿਆਰੀ ਭੋਜਨ ਦਿੱਤੇ ਜਾਣ ਅਤੇ ਭੋਜਨ ਬਨਾਉਂਦੇ ਸਮੇਂ ਪੂਰੀ
ਸਾਫ-ਸਫਾਈ ਦਾ ਧਿਆਨ ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਮਿਡ ਡੇ ਮੀਲ ਸਬੰਧੀ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਖੁਦ ਖਾਣਾ ਵੀ ਖਾਧਾ। ਉਨ੍ਹਾਂ ਨੇ ਸਕੂਲਾਂ ਵਿਚ ਪੀਣ ਵਾਲੇ ਪਾਣੀ ਦਾ ਟੀ.ਡੀ.ਐੱਸ. ਵੀ ਚੈੱਕ ਕੀਤਾ ਉਨ੍ਹਾਂ ਕਿਹਾ ਕਿ ਜਿੱਥੇ ਆਰ.ਓ ਮਸ਼ੀਨ ਨਹੀਂ ਹੈ ਓਥੇ ਪੀਣ ਵਾਲੇ ਪਾਣੀ ਦਾ ਟੀ.ਡੀ.ਐਸ. ਅਤੇ ਪਾਣੀ ਦੀ ਗੁਣਵੱਤਾ ਨੂੰ ਸਮੇਂ-ਸਮੇਂ ’ਤੇ ਚੈੱਕ ਕਰਵਾਇਆ ਜਾਵੇ ਕਮਿਸ਼ਨ ਦੇ ਮੈਂਬਰ ਨੇ ਸਕੂਲਾਂ ਵਿਚ ਕਮਿਸ਼ਨ ਦੇ ਹੈੱਲਪਲਾਈਨ ਨੰਬਰ ਲਾਉਣ ਦੇ ਵੀ ਨਿਰਦੇਸ਼ ਦਿੱਤੇ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਲਾਭਪਾਤਰੀ ਨੂੰ ਨੈਸ਼ਨਲ ਫੂਡ ਸਕਿਓਰਿਟੀ ਐਕਟ ਸਬੰਧੀ ਕੋਈ ਸ਼ਿਕਾਇਤ ਹੈ ਤਾਂ ਉਹ ਕਮਿਸ਼ਨ ਦੇ ਹੈੱਲਪਲਾਈਨ ਨੰਬਰ 98767-64545 ’ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਉਨ੍ਹਾਂ ਨੇ ਸਕੂਲਾਂ ਵਿਚ ਹਰ ਛੇ ਮਹੀਨੇ ਬਾਅਦ ਵਿਦਿਆਰਥੀਆਂ ਦਾ ਹੈੱਲਥ ਚੈੱਕਅਪ ਅਤੇ ਮਿਡ ਡੇ ਮੀਲ ਵਰਕਰਾਂ ਦਾ ਮੈਡੀਕਲ ਚੈੱਕਅਪ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ

