ਜੁਆਇੰਟ ਕਮਿਸ਼ਨਰ ਕੁਲਪ੍ਰੀਤ ਸਿੰਘ ਨੇ ਵੱਖ—ਵੱਖ ਏਰੀਆਜ਼ ਵਿੱਚ ਸਫਾਈ ਵਿਵਸਥਾ ਦਾ ਲਿਆ ਜਾਇਜ਼ਾ
ਜੁਆਇੰਟ ਕਮਿਸ਼ਨਰ ਕੁਲਪ੍ਰੀਤ ਸਿੰਘ ਨੇ ਵੱਖ—ਵੱਖ ਏਰੀਆਜ਼ ਵਿੱਚ ਸਫਾਈ ਵਿਵਸਥਾ ਦਾ ਲਿਆ ਜਾਇਜ਼ਾ
ਸ਼ਹਿਰ ਅੰਦਰ ਸਫ਼ਾਈ ਵਿਵਸਥਾ ਦੀ ਹੋਰ ਬੇਹਤਰੀ ਲਈ ਨਿਰੰਤਰ ਯਤਨ ਜਾਰੀ ਰਹਿਣਗੇ : ਕਮਿਸ਼ਨਰ
ਫਗਵਾੜਾ(ਡਾ ਰਮਨ /ਹਰਦਿਆਲ ਸਿੰਘ ਸੰਧੂ ) ਸ਼ਹਿਰ ਅੰਦਰ ਸਫਾਈ ਵਿਵਸਥਾ ਦੀ ਬੇਹਤਰੀ ਲਈ ਅੱਜ ਜੁਆਇੰਟ ਕਮਿਸ਼ਨਰ ਕੁਲਪ੍ਰੀਤ ਸਿੰਘ ਵੱਲੋਂ ਨਗਰ ਨਿਗਮ ਫਗਵਾੜਾ ਦੇ ਵੱਖ—ਵੱਖ ਏਰੀਆਜ਼ ਵਿੱਚ ਸਫਾਈ ਵਿਵਸਥਾ ਦਾ ਜਾਇਜ਼ਾ ਲਿਆ ਗਿਆ। ਸ਼ਹਿਰ ਦੇ ਦੌਰੇ ਦੌਰਾਨ ਜੁਆਇੰਟ ਕਮਿਸ਼ਨਰ ਵੱਲੋਂ ਵੱਖ—ਵੱਖ ਵਾਰਡਾਂ, ਡਾਕਖਾਨਾ ਰੋਡ ਤੇ ਸਥਿੱਤ ਸੈਕੰਡਰੀ ਪੁਆਇੰਟ ਅਤੇ ਬਾਹੜਾ ਹਸਪਤਾਲ ਦੇ ਨਜ਼ਦੀਕ ਸਥਿੱਤ ਸੈਕੰਡਰੀ ਪੁਆਇੰਟ ਦੀ ਚੈਕਿੰਗ ਕੀਤੀ ਗਈ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੁਲਪ੍ਰੀਤ ਸਿੰਘ ਨੇ ਦੱਸਿਆ ਕਿ ਨਿਗਮ ਕਮਿਸ਼ਨਰ ਵੱਲੋਂ ਸ਼ਹਿਰ ਅੰਦਰ ਸਫ਼ਾਈ ਵਿਵਸਥਾ ਦੀ ਹੋਰ ਬੇਹਤਰੀ ਲਈ ਨਿਰੰਤਰ ਯਤਨ ਜਾਰੀ ਹਨ ਅਤੇ ਮਾਨਯੋਗ ਕਮਿਸ਼ਨਰ, ਨਗਰ ਨਿਗਮ, ਫਗਵਾੜਾ ਦੇ ਦਿਸ਼ਾ—ਨਿਰਦੇਸ਼ਾਂ ਹੇਠ ਅੱਜ ਉਨ੍ਹਾਂ ਵੱਲੋਂ ਹੈਲਥ ਸ਼ਾਖਾ ਦੀ ਸਮੁੱਚੀ ਟੀਮ ਨਾਲ ਸ਼ਹਿਰ ਦੇ ਵੱਖ—ਵੱਖ ਖੇਤਰਾਂ ਵਿੱਚ ਸਫਾਈ ਵਿਵਸਥਾ ਦੇ ਪ੍ਰਬੰਧਾਂ ਦਾ ਜ਼ਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਨਿਗਮ ਕਮਿਸ਼ਨਰ ਵੱਲੋਂ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਨਿੱਜੀ ਪੱਧਰ ‘ਤੇ ਮੋਨੀਟਰ ਕੀਤਾ ਜਾ ਰਿਹਾ ਹੈ। ਜੁਆਇੰਟ ਕਮਿਸ਼ਨਰ ਨੇ ਸਮੂਹ ਸਫ਼ਾਈ ਕਰਮਚਾਰੀਆਂ ਦੇ ਕੰਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਨਗਰ ਨਿਗਮ ਦੇ ਸਫ਼ਾਈ ਕਰਮਚਾਰੀ ਸ਼ਹਿਰ ਦੀ ਸਫ਼ਾਈ ਲਈ ਅਣਥੱਕ ਮਿਹਨਤ ਕਰਦੇ ਹਨ। ਇਸ ਮੌਕੇ ਉਨ੍ਹਾਂ ਨੇ ਸ਼ਹਿਰ ਅੰਦਰ ਸਫ਼ਾਈ ਕਰ ਰਹੇ ਕਰਮਚਾਰੀਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਕੰਮ ਦੀ ਪ੍ਰਸ਼ੰਸ਼ਾ ਕੀਤੀ। ਉਨ੍ਹਾਂ ਕਿਹਾ ਕਿ ਸ਼ਹਿਰਵਾਸੀਆਂ ਦੀ ਹਰ ਸਮੱਸਿਆ ਦਾ ਪਹਿਲ ਦੇ ਆਧਾਰ ਤੇ ਹੱਲ ਕਰਨਾ ਉਨ੍ਹਾਂ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਸ਼ਹਿਰਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਸ਼ਹਿਰ ਦੀ ਸਾਫ਼—ਸਫ਼ਾਈ ਵਿੱਚ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ। ਇਸ ਮੌਕੇ ਉਨ੍ਹਾਂ ਨਾਲ ਸੈਨੇਟਰੀ ਇੰਸਪੈਕਟਰ, ਐੱਮ.ਆਈ.ਐੱਸ. ਸਮੇਤ ਹੈਲਥ ਸ਼ਾਖਾ ਦੀ ਸਮੁੱਚੀ ਟੀਮ ਹਾਜ਼ਰ ਸੀ

