ਸਰਵਜਨਿਕ ਸਥਾਨਾਂ ‘ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਸਿਹਤ ਵਿਭਾਗ ਦੀ ਟੀਮ ਵਲੋਂ ਚਲਾਨ ਕੱਟੇ ਗਏ

ਸਰਵਜਨਿਕ ਸਥਾਨਾਂ ‘ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਸਿਹਤ ਵਿਭਾਗ ਦੀ ਟੀਮ ਵਲੋਂ ਚਲਾਨ ਕੱਟੇ ਗਏ

ਤੰਬਾਕੂਨੋਸ਼ੀ ਸਿਹਤ ਲਈ ਹਾਨੀਕਾਰਕ ; ਡਾ ਰਾਜੀਵ ਕੁਮਾਰ

ਸਰਵਜਨਿਕ ਸਥਾਨਾਂ ਤੇ ਤੰਬਾਕੂਨੋਸ਼ੀ ਕਰਨ ਵਾਲਿਆਂ 15 ਵਿਆਕਤੀਆਂ ਨੂੰ ਜੁਰਮਾਨਾ ਅਤੇ 25 ਨੂੰ ਚੇਤਾਵਨੀ ਦੇ ਛੱਡਿਆ

ਫਗਵਾੜਾ (ਡਾ ਰਮਨ / ਹਰਦਿਆਲ ਸਿੰਘ ਸੰਧੂ ) ਸਿਵਲ ਸਰਜਨ ਕਪੂਰਥਲਾ ਡਾ ਲਹਿੰਬਰ ਰਾਮ ਦੇ ਹੁਕਮਾਂ ਅਤੇ ਡੀ ਡੀ ਐਚ ੳ ਕਪੂਰਥਲਾ ਡਾ ਕਪਿਲ ਡੋਗਰਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਫਗਵਾੜਾ ਡਾ ਰਾਜੇਸ਼ ਚੰਦਰ ਦੀਆ ਹਿਦਾਇਤਾਂ ਤਹਿਤ ਡਾ ਰਾਜੀਵ ਕੁਮਾਰ ਨੋਡਲ ਅਫ਼ਸਰ (ਤੰਬਾਕੂਨੋਸ਼ੀ ) ਦੀ ਯੋਗ ਅਗਵਾਈ ਹੇਠ ਹੈਲਥ ਇੰਸਪੈਕਟਰ ਬਲਿਹਾਰ ਚੰਦ, ਹੈਲਥ ਇੰਸਪੈਕਟਰ ਕਮਲਜੀਤ ਸਿੰਘ ਸੰਧੂ , ਗੁਰਮੇਜ਼ ਸਿੰਘ ਦੀ ਟੀਮ ਵਲੋਂ ਸਰਵਜਨਿਕ ਸਥਾਨਾਂ ‘ਤੇ ਤੰਬਾਕੂਨੋਸ਼ੀ ਕਰਨ ਵਾਲੇ ਵਿਅਕਤੀਆਂ ਦੇ ਸਿਹਤ ਵਿਭਾਗ ਦੀ ਟੀਮ ਵਲੋਂ ਚਲਾਨ ਕੱਟੇ ਗਏ ਸਿਹਤ ਵਿਭ ਟੀਮ ਨੇ ਚੈਕਿੰਗ ਦੌਰਾਨ ਸਰਵਜਨਿਕ ਸਥਾਨਾਂ ‘ਤੇ ਤੰਬਾਕੂਨੋਸ਼ੀ ਕਰਨ ਵਾਲੇ 15 ਵਿਅਕਤੀਆਂ ਨੂੰ ਜੁਰਮਾਨਾ ਕੀਤਾ ਅਤੇ 25 ਤੋਂ ਵੱਧ ਵਿਅਕਤੀਆਂ ਨੂੰ ਚੇਤਾਵਨੀ ਦੇ ਛੱਡਿਆ ਇਸ ਮੋਕੇ ਡਾ ਰਾਜੀਵ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੰਬਾਕੂ ਨਾਲ ਗਲੇ ਦਾ ਕੈਂਸਰ, ਮੂੰਹ ਦਾ ਕੈਂਸਰ, ਸਾਹ ਨਾਲ ਸਬੰਧਤ ਤੇ ਹੋਰ ਭਿਆਨ ਬੀਮਾਰੀਆਂ ਲੱਗਣ ਦਾ ਖਤਰਾ ਵੱਧ ਜਾਦਾ ਹੈ ਇਸ ਲਈ ਸਾਨੂੰ ਤੰਬਾਕੂ ਉਤਪਾਦਾਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੇ ਲੋਕਾਂ ਨੂੰ ਤੰਬਾਕੂਨੋਸ਼ੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਲਈ ਮੁਹਿੰਮ ਵਿੱਢ ਹੋਈ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਵਿੱਚ ਵੀ ਵਿਦਿਆਰਥੀਆਂ ਨੂੰ ਤੰਬਾਕੂ ਦੇ ਦੁਸ਼ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ

38 Views