ਆਪ ਦੀ ਹਾਈਕਮਾਂਡ ਤੇ ਹਲਕਾ ਨਕੋਦਰ ਦੀ ਵਿਧਾਇਕਾ ਮੈਡਮ ਇੰਦਰਜੀਤ ਕੌਰ ਮਾਨ ਵੱਲੋਂ ਉੱਘੇ ਸਮਾਜ ਸੇਵਕ ਸੌਰਵ ਗੋਤਮ ਜ਼ਿਲ੍ਹਾ ਯੂਥ ਵਿੰਗ ਦੇ ਜੁਵਾਇਟ ਸਕੱਤਰ ਨਿਯੁਕਤ

ਆਪ ਦੀ ਹਾਈਕਮਾਂਡ ਤੇ ਹਲਕਾ ਨਕੋਦਰ ਦੀ ਵਿਧਾਇਕਾ ਮੈਡਮ ਇੰਦਰਜੀਤ ਕੌਰ ਮਾਨ ਵੱਲੋਂ ਉੱਘੇ ਸਮਾਜ ਸੇਵਕ ਸੌਰਵ ਗੋਤਮ ਜ਼ਿਲ੍ਹਾ ਯੂਥ ਵਿੰਗ ਦੇ ਜੁਵਾਇਟ ਸਕੱਤਰ ਨਿਯੁਕਤ

ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਦ੍ਰਿੜ ਇਰਾਦੇ ਨਾਲ ਨਿਭਾਵਾਂਗਾ — ਸੌਰਵ ਗੋਤਮ

ਕਾਲਾ ਸੰਘਿਆਂ 28 ਅਪ੍ਰੈਲ (ਮਨਜੀਤ ਮਾਨ) ਆਮ ਆਦਮੀ ਪਾਰਟੀ ਦੀ ਹਾਈਕਮਾਂਡ ਤੇ ਹਲਕਾ ਨਕੋਦਰ ਦੀ ਵਿਧਾਇਕਾ ਮੈਡਮ ਇੰਦਰਜੀਤ ਕੌਰ ਮਾਨ ਵੱਲੋਂ ਉੱਘੇ ਸਮਾਜ ਸੇਵਕ ਤੇ ਨੋਜੁਆਨ ਆਗੂ ਸੌਰਵ ਗੋਤਮ ਪਿੰਡ ਚੂਹੜ ਜ਼ਿਲ੍ਹਾ ਜਲੰਧਰ ਨੂੰ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਵਿੰਗ ਦੇ ਜੁਵਾਇਟ ਸਕੱਤਰ ਨਿਯੁਕਤ ਕੀਤਾ ਗਿਆ ਹੈ ਨਵ ਨਿਯੁਕਤ ਜੁਵਾਇਟ ਸਕੱਤਰ ਸੌਰਵ ਗੋਤਮ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਾਰਟੀ ਹਾਈਕਮਾਂਡ ਸ੍ਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਤੇ ਹਲਕਾ ਨਕੋਦਰ ਦੀ ਵਿਧਾਇਕਾ ਮੈਡਮ ਇੰਦਰਜੀਤ ਕੌਰ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਇਮਾਨਦਾਰੀ ਤੇ ਦ੍ਰਿੜ ਇਰਾਦੇ ਨਾਲ ਨਿਭਾਉਣਗੇ ਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕਰ ਦੇਣਗੇ ਸ਼੍ਰੀ ਗੋਤਮ ਨੇ ਕਿਹਾ ਕਿ ਉਹ ਨੋਜੁਆਨ ਪਾਰਟੀ ਤੇ ਸਮਾਜ ਲਈ ਇਕ ਰੀੜ੍ਹ ਦੀ ਹੱਡੀ ਦਾ ਕੰਮ ਕਰਦਾ ਹੈ ਉਹ ਨੋਜੁਆਨਾਂ ਨੂੰ ਪਾਰਟੀ ਪ੍ਰਤੀ ਲਾਮਬੰਦ ਕਰਨਗੇ ਜਿਸ ਨਾਲ ਪਾਰਟੀ ਹੋਰ ਮਜ਼ਬੂਤ ਹੋ ਸਕੇ ‌। ਸ੍ਰੀ ਸੌਰਵ ਗੋਤਮ ਨੇ ਕਿਹਾ ਕਿ ਜਲੰਧਰ ਲੋਕ ਸਭਾ ਦੇ ਉਮੀਦਵਾਰ ਸ੍ਰੀ ਪਵਨ ਕੁਮਾਰ ਟੀਨੂੰ ਨੂੰ ਵੱਡੀ ਲੀਡ ਤੇ ਭਾਰੀ ਬਹੁਮਤ ਨਾਲ ਜਿਤਾਇਆ ਜਾਵੇਗਾ।

59 Views