ਸੰਘਰਸ਼ਸ਼ੀਲ ਮੁਲਾਜ਼ਮ ਆਗੂਆਂ ਨੂੰ ਘਰਾਂ/ਸਕੂਲਾਂ ਵਿੱਚ ਨਜ਼ਰ ਬੰਦ ਕਰਨ ਦੀ ਕੀਤੀ ਤਿੱਖੀ ਨਿਖੇਧੀ

ਸੰਘਰਸ਼ਸ਼ੀਲ ਮੁਲਾਜ਼ਮ ਆਗੂਆਂ ਨੂੰ ਘਰਾਂ/ਸਕੂਲਾਂ ਵਿੱਚ ਨਜ਼ਰ ਬੰਦ ਕਰਨ ਦੀ ਕੀਤੀ ਤਿੱਖੀ ਨਿਖੇਧੀ

ਜਥੇਬੰਦੀਆਂ ਦੇ ਸੂਬਾਈ ਆਗੂਆਂ ਨਾਲ ਦੋਧਿਰੀ ਗੱਲਬਾਤ ਕਰਦੇ ਹੋਏ ਹੱਕੀ ਅਤੇ ਜ਼ਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਕਰੇ ਪੰਜਾਬ ਸਰਕਾਰ

ਫ਼ਗਵਾੜਾ (ਡਾ ਰਮਨ / ਹਰਦਿਆਲ ਸਿੰਘ ਸੰਧੂ ) ‌ ਲੋਕ ਸਭਾ ਚੋਣਾਂ 2024 ਲਈ ਆਮ ਲੋਕਾਂ ਤੋਂ ਵੋਟਾਂ ਮੰਗਣ ਲਈ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਵਲੋਂ ਅੱਜ ਫ਼ਗਵਾੜਾ ਵਿੱਚ ਕੀਤੇ ਜਾ ਰਹੇ ਰੋਡ ਸ਼ੋ ਕੀਤਾ ਜਾ ਰਿਹਾ ਹੈ।ਇਸ ਰੋਡ ਸ਼ੋ ਨੂੰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਅਤੇ ਆਮ ਲੋਕਾਂ ਦੇ ਧੀਆਂ -ਪੁੱਤਰ ਜ਼ੋ ਵੱਖ‌ -ਵੱਖ ਮੁਲਾਜ਼ਮ ਜਥੇਬੰਦੀਆਂ ਵਿੱਚ ਆਗੂ ਰੋਲ ਨਿਭਾ ਰਹੇ ਹਨ,ਉਹ ਰੋਡ ਸ਼ੋ ਦੌਰਾਨ ਮੁੱਖ ਮੰਤਰੀ ਪੰਜਾਬ ਨੂੰ ਕੋਈ ਵੀ ਸਵਾਲ ਨਾ ਪੁੱਛ ਸਕਣ ਜਾਂ ਆਪਣੀਆਂ ਹੱਕੀ ਅਤੇ ਜ਼ਾਇਜ਼ ਮੰਗਾਂ ਨਾਲ ਸੰਬੰਧਿਤ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਨੂੰ ਨਾ ਦੇ ਸਕਣ, ਤੋਂ ਰੋਕਣ ਲਈ ਫ਼ਗਵਾੜਾ ਪੁਲਿਸ ਪ੍ਰਸ਼ਾਸਨ ਪੂਰੀ ਤਰਾਂ ਪੱਬਾਂ ਭਾਰ ਹੋਇਆ ਪਿਆ ਹੈ। ਇਸ ਦੀ ਮਿਸਾਲ ਹੈ ਕਿ ਕੱਲ੍ਹ ਰਾਤ ਤੋਂ ਹੀ ਫ਼ਗਵਾੜਾ ਪੁਲਿਸ ਪ੍ਰਸ਼ਾਸਨ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੂੰ ਘਰਾਂ/ਸਕੂਲਾਂ ਵਿੱਚ ਨਜ਼ਰ ਬੰਦ ਕਰਨ ਲੱਗਾ ਹੋਇਆ ਹੈ।ਇਸ ਮੁਹਿਮ ਦੇ ਤਹਿਤ ਗਜ਼ਟਿਡ ਅਤੇ ਨਾਨ ਗਜ਼ਟਿਡ ਐੱਸ.ਸੀ.ਬੀ. ਸੀ.ਇੰਪਲਾਈਜ਼ ਫੈਡਰੇਸ਼ਨ ਕਪੂਰਥਲਾ ਦੇ ਪ੍ਰਧਾਨ ਸਤਵੰਤ ਟੂਰਾ ਨੂੰ ਉਹਨਾਂ ਦੇ ਘਰ ਵਿੱਚ ਅਤੇ ਪੁਰਾਣੀ ਪੈਂਨਸ਼ਨ ਬਹਾਲੀ ਸੰਘਰਸ਼ ਕਮੇਟੀ ਕਪੂਰਥਲਾ ਦੇ ਪ੍ਰਧਾਨ ਪਰਮਿੰਦਰ ਪਾਲ ਸਿੰਘ ਨੂੰ ਉਹਨਾਂ ਦੇ ਘਰ ਅਤੇ ਸਕੂਲ ਵਿੱਚ ਨਜ਼ਰ ਬੰਦ ਕੀਤਾ ਗਿਆ ਹੈ ਇਸੇ ਤਰ੍ਹਾਂ ਹੀ ਬਲਵਿੰਦਰ ਨਿਧੜਕ ਸ ਸ ਮਾਸਟਰ ਮਲਕਪੁਰ, ਲਖਵੀਰ ਚੰਦ ਪੰਜਾਬੀ ਮਾਸਟਰ, ਸਤਨਾਮ ਗਿੱਲ ਨੰਗਲ ਮੱਝਾ ਅਤੇ ਮਨਜੀਤ ਗਾਟ ਗੰਢਵਾਂ ਨੂੰ ਵੀ ਨਜ਼ਰ ਬੰਦ ਕੀਤਾ ਗਿਆ ਹੈ।ਉਪਰੋਕਤ ਆਗੂਆਂ ਨੂੰ ਪੁਲਿਸ ਪ੍ਰਸ਼ਾਸਨ ਫਗਵਾੜਾ ਵਲੋਂ ਨਜ਼ਰ ਬੰਦ ਕਰਨ ਦੀ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਫ਼ਗਵਾੜਾ ਦੇ ਪ੍ਰਧਾਨ ਮੋਹਣ ਸਿੰਘ ਭੱਟੀ, ਜਨਰਲ ਸਕੱਤਰ ਕੁਲਦੀਪ ਸਿੰਘ ਕੌੜਾ ਅਤੇ ਸਰਪ੍ਰਸਤ ਅਤੇ ਸੂਬਾਈ ਆਗੂ ਕਰਨੈਲ ਸਿੰਘ ਸੰਧੂ ਨੇ ਤਿੱਖੇ ਸ਼ਬਦਾਂ ਵਿੱਚ ਸਖ਼ਤ ਨਿਖੇਧੀ ਕਰਦੇ ਹੋਏ ਕਿਹਾ ਕਿ ਵੱਖ -ਵੱਖ ਜਥੇਬੰਦੀਆਂ ਦੇ ਆਗੂਆਂ ਨੂੰ ਆਪਣੇ ਰੋਡ ਸ਼ੋ ਦੀ ਆਮਦ ਵੇਲੇ ਘਰਾਂ/ਸਕੂਲਾਂ ਵਿੱਚ ਨਜ਼ਰ ਬੰਦ ਕਰਨ ਨਾਲ ਕੋਈ ਵੀ ਮਸਲਾ ਹੱਲ ਨਹੀਂ ਹੋਣਾ ਸਗੋਂ ਲੋਕਤੰਤਰ ਦਾ ਘਾਂਣ ਕਰਨ ਅਤੇ ਉਹਨਾਂ ਦੇ ਸਵਾਲਾਂ ਦੇ ਜਵਾਬ ਨਾ ਦੇਣ ਨਾਲ ਆਪ ਜੀ ਦੀ ਸਰਕਾਰ ਦੀ ਬਦਨਾਮੀ ਹੀ ਹੋਵੇਗੀ ਅਤੇ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਵੱਡਾ ਨੁਕਸਾਨ ਹੋਵੇਗਾ। ਉਹਨਾਂ ਨੇ ਜ਼ੋਰਦਾਰ ਢੰਗ ਨਾਲ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਦਾ ਭਲਾ ਇਸ ਗੱਲ ਵਿੱਚ ਹੀ ਹੈ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਹੋਰ ਸੂਬਾਈ ਜਥੇਬੰਦੀਆਂ ਦੇ ਆਗੂਆਂ ਨਾਲ ਸੁਖਾਵੇਂ ਮਾਹੌਲ ਵਿੱਚ ਦੋ ਧਿਰੀ ਗੱਲਬਾਤ ਕਰਦੇ ਮੁਲਾਜ਼ਮਾਂ/ਪੈਨਸ਼ਨਰਾਂ ਦੀਆਂ ਹੱਕੀ ਅਤੇ ਜ਼ਾਇਜ਼ ਮੰਗਾਂ ਦਾ ਨਿਪਟਾਰਾ ਕਰਨ ਲਈ ਤੁਰੰਤ ਗੰਭੀਰਤਾ ਦਿਖਾਈ ਜਾਵੇ ਅਤੇ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੂੰ ਆਪਣੇ ਘਰਾਂ ਅਤੇ ਸਕੂਲਾਂ ਵਿੱਚ ਨਜ਼ਰ ਬੰਦ ਕਰਨਾ ਤੁਰੰਤ ਬੰਦ ਕੀਤਾ ਜਾਵੇ ਤਾਂ ਜ਼ੋ ਉਹ ਆਪਣੀ ਡਿਊਟੀ ਨੂੰ ਵਧੀਆ ਢੰਗ ਨਾਲ ਨਿਭਾਉਣ ਦਾ ਯਤਨ ਗੰਭੀਰਤਾ ਨਾਲ ਕਰਦੇ ਰਹਿਣ‌ ਉਹਨਾਂ ਨੇ ਪੰਜਾਬ ਸਰਕਾਰ ਨੂੰ ਚਿਤਵਾਨੀ ਦਿੰਦਿਆਂ ਕਿਹਾ ਕਿ ਜੇ ਅਜਿਹੇ ਘਿਨਾਉਣੇ ਹੱਥ ਕੰਡੇ ਵਰਤਣੇ ਤੁਰੰਤ ਬੰਦ ਨਾ ਕੀਤੇ ਤਾਂ ਸਮੂਹ ਮੁਲਾਜਮ ਅਤੇ ਪੈਨਸ਼ਨਰ ਵਰਗ ਆਮ ਪਾਰਟੀ ਨੂੰ ਲੋਕ ਸਭਾ ਚੋਣਾਂ ਵਿੱਚ ਸਬਕ ਸਿਖਾਉਣ ਲਈ ਪੂਰੀ ਤਰ੍ਹਾਂ ਸਰਗਰਮ ਹੋਣਗੇ ‌

137 Views