ਨਿਊ ਸੰਨਫਲਾਵਰ ਹਾਈ ਸਕੂਲ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ
ਨਿਊ ਸੰਨਫਲਾਵਰ ਹਾਈ ਸਕੂਲ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ
ਪ੍ਰਿੰਸੀਪਲ ਰੋਬਿਨ ਸਿੰਘ ਨੇ ਵਿਦਿਆਰਥੀਆਂ ਦੇ ਮਾਪਿਆਂ ਸਕੂਲ ਦੇ ਸਟਾਫ ਨੂੰ ਵਧਾਈ ਦਿੱਤੀ
ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਨਤੀਜੇ ਵਿੱਚ ਨਿਊ ਸੰਨਫਲਾਵਰ ਹਾਈ ਸਕੂਲ ਫਗਵਾੜਾ ਦਾ ਨਤੀਜਾ 100 ਫੀਸਦੀ ਰਿਹਾ ਸਕੂਲ ਦੀ ਵਿਦਿਆਰਥਣ ਦਿਕਸ਼ਾ ਕੌਰ ਨੇ 97.3 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸਿਮਰਨਜੀਤ ਕੌਰ ਨੇ 97.2 ਅੰਕ ਲੈਕੇ ਦੂਜਾ ਅਤੇ ਕਾਰਤਿਕ ਨੇ,96.8 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ
ਸਕੂਲ ਦੇ ਚੇਅਰਮੈਨ ਸ੍ਰੀਮਤੀ ਜਸਵਿੰਦਰ ਕੌਰ ਭੱਟੀ ਅਤੇ ਪ੍ਰਿੰਸੀਪਲ ਰੋਬਿਨ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਕੂਲ ਨੇ 23 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਅਤੇ 12 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਅਤੇ10 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਿਲ ਕੀਤੇ
ਪ੍ਰਿੰਸੀਪਲ ਨੇ ਵਿਦਿਆਰਥੀਆਂ ਦੇ ਮਾਪਿਆਂ ਸਕੂਲ ਦੇ ਸਟਾਫ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਾਰਾ ਸਾਲ ਮਿਹਨਤ ਤੋਂ ਬਾਅਦ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜੇ ਦੇਖ ਕੇ ਬਹੁਤ ਖੁਸ਼ੀ ਹੋਈ ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿੰਦਗੀ ਵਿੱਚ ਹੋਰ ਮਿਹਨਤ ਕਰਨ ਅਤੇ ਬਿਨਾਂ ਕਿਸੇ ਝਿਜਕ ਦੇ ਚੰਗੇ ਸਥਾਨਾਂ ‘ਤੇ ਪਹੁੰਚਣ ਇਸ ਮੌਕੇ ਪ੍ਰਿੰਸੀਪਲ ਰੌਬਿਨ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਇਸ ਮੌਕੇ ਡਾ: ਰਾਧਿਕਾ ( ਦਿ ਡੈਂਟਲ ਹੱਬ), ਹਰਕਿਰਪਾਲ ਸਿੰਘ ਬਾਜਵਾ ਅਤੇ ਸਮੂਹ ਸਟਾਫ਼ ਨੇ ਵੀ ਸ਼ਾਮਲ ਸਨ

