ਮਲੇਰੀਆ ਤੋਂ ਸੁਚੇਤ ਰਹਿਣ ਦੀ ਲੋੜ , ਜਾਗਰੂਕਤਾ ਹੀ ਬਚਾਅ : ਦਰਸ਼ਨ ਬੱਧਨ

ਮਲੇਰੀਆ ਤੋਂ ਸੁਚੇਤ ਰਹਿਣ ਦੀ ਲੋੜ ,
ਜਾਗਰੂਕਤਾ ਹੀ ਬਚਾਅ : ਦਰਸ਼ਨ ਬੱਧਨ

ਮੱਛਰਾਂ ਦੇ ਪ੍ਰਜਨਨ ਨੂੰ ਰੋਕਣ ਲਈ ਘਰ ਵਿੱਚ ਖਾਲੀ ਅਤੇ ਸੁੱਕੇ ਕੂਲਰਾਂ, ਬਰਤਨਾਂ ਅਤੇ ਫਰਿੱਜਾਂ ਦੀਆਂ ਟ੍ਰੇਆਂ ਰੱਖਣੀਆਂ ਚਾਹੀਦੀਆਂ ਹਨ

ਫਗਵਾੜਾ (ਡਾ ਰਮਨ ਹਰਦਿਆਲ ਸਿੰਘ ਸੰਧੂ ) ਸਿਵਲ ਹਸਪਤਾਲ ਫਗਵਾੜਾ ਵਿਖੇ ਤੈਨਾਤ ਮੈਡੀਕਲ ਸਪੈਸ਼ਲਿਸਟ ਡਾ ਦਰਸ਼ਨ ਬੱਧਨ ਨੇ ਇੱਕ ਵਿਸ਼ੇਸ਼ ਭੇਟਵਾਰਤਾ ਦੋਰਾਨ ਕਿਹਾ ਕਿ ਗਰਮੀ ਦੇ ਇਸ ਮੋਸਮ ਦੋਰਾਨ ਲੋਕਾਂ ਨੂੰ ਮਲੇਰੀਆ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਜਾਗਰੂਕ ਕਰਨਾ ਬੇਹੱਦ ਜ਼ਰੂਰੀ ਹੈ ਉਨ੍ਹਾਂ ਕਿਹਾ ਕਿ ਮਲੇਰੀਆ ਤੋਂ ਸੁਚੇਤ ਰਹਿਣਾ ਚਾਹੀਦਾ ਹੈ ਉਨ੍ਹਾਂ ਮਲੇਰੀਆ ਬੁਖਾਰ ਦੇ ਲੱਛਣਾਂ, ਰੋਕਥਾਮ ਅਤੇ ਇਲਾਜ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਲੇਰੀਆ ਬੁਖਾਰ ਐਨੋਫਿਲਿਸ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਇਸ ਲਈ ਮਲੇਰੀਆ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਤੋਂ ਬਚਣ ਲਈ ਮੱਛਰ ਦੇ ਜੀਵਨ ਚੱਕਰ ਨੂੰ ਤੋੜਨਾ ਜ਼ਰੂਰੀ ਹੈ ਉਨ੍ਹਾਂ ਕਿਹਾ ਕਿ ਮਲੇਰੀਆ ਦੇ ਮੁੱਖ ਲੱਛਣ ਤੇਜ਼ ਬੁਖਾਰ, ਠੰਢ ਲੱਗਣਾ, ਸਿਰ ਦਰਦ, ਥਕਾਵਟ, ਸਰੀਰ ਵਿੱਚ ਦਰਦ, ਘਬਰਾਹਟ ਅਤੇ ਕੰਬਣੀ ਇਸ ਬਿਮਾਰੀ ਤੋਂ ਬਚਣ ਲਈ ਸਾਫ਼-ਸਫ਼ਾਈ ਰੱਖੀ ਜਾਵੇ, ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ ਮੱਛਰਦਾਨੀ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਮਸ਼ੀਨਾਂ ਦੀ ਹਰ ਸਮੇਂ ਵਰਤੋਂ ਕਰਨੀ ਚਾਹੀਦੀ ਹੈ, ਪੂਰੀ ਬਾਹਾਂ ਵਾਲੇ ਕੱਪੜੇ ਪਹਿਨੇ ਜਾਣੇ ਚਾਹੀਦੇ ਹਨ ਅਤੇ ਖੜ੍ਹੇ ਪਾਣੀ ਅਤੇ ਕਾਲੇ ਤੇਲ ਦੇ ਛਿੱਟਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ ਡਾ ਦਰਸ਼ਨ ਬੱਧਨ ਨੇ ਕਿਹਾ ਕਿ ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ। ਜੇਕਰ ਕਿਸੇ ਨੂੰ ਵੀ ਮਲੇਰੀਆ ਬੁਖਾਰ ਦੇ ਲੱਛਣ ਦਿਖਾਈ ਦਿੰਦੇ ਹਨ, ਤਾਂ ਉਹ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਸਹੂਲਤ ਵਿੱਚ ਆਪਣੀ ਜਾਂਚ ਕਰਵਾਉਣ ਮਲੇਰੀਆ ਦੀ ਜਾਂਚ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਹੈ ਇਸ ਤੋਂ ਇਲਾਵਾ, ‘ਹਰ ਸ਼ੁੱਕਰਵਾਰ-ਡੇਂਗੂ ਅਟੈਕ’ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਮੱਛਰਾਂ ਦੇ ਪ੍ਰਜਨਨ ਨੂੰ ਰੋਕਣ ਲਈ ਘਰ ਵਿੱਚ ਖਾਲੀ ਅਤੇ ਸੁੱਕੇ ਕੂਲਰਾਂ, ਬਰਤਨਾਂ ਅਤੇ ਫਰਿੱਜਾਂ ਦੀਆਂ ਟ੍ਰੇਆਂ ਰੱਖਣੀਆਂ ਚਾਹੀਦੀਆਂ ਹਨ

52 Views