ਯੂਥ ਵਾਇਸ ਫਾਊਂਡੇਸ਼ਨ ਨੇ ਐਸ.ਐਨ.ਜੇ. ਚੈਰੀਟੇਬਲ ਟਰੱਸਟ ਯੂ.ਕੇ ਦੇ ਸਹਿਯੋਗ ਨਾਲ ਲਗਾਇਆ ਅੱਖਾ ਦਾ ਫਰੀ ਕੈਂਪ
ਯੂਥ ਵਾਇਸ ਫਾਊਂਡੇਸ਼ਨ ਨੇ ਐਸ.ਐਨ.ਜੇ. ਚੈਰੀਟੇਬਲ ਟਰੱਸਟ ਯੂ.ਕੇ ਦੇ ਸਹਿਯੋਗ ਨਾਲ ਲਗਾਇਆ ਅੱਖਾ ਦਾ ਫਰੀ ਕੈਂਪ
ਮਨੁੱਖਤਾ ਦੀ ਭਲਾਈ ਲਈ ਅਜਿਹੇ ਕੈਂਪ ਲਾਹੇਵੰਦ – ਮਨਪ੍ਰੀਤ ਕੌਰ ਭੋਗਲ
ਵਿਧਾਇਕ ਧਾਲੀਵਾਲ ਨੇ ਵੀ ਕੀਤੀ ਉਪਰਾਲੇ ਦੀ ਕੀਤੀ ਸ਼ਲਾਘਾ
ਫਗਵਾੜਾ (ਡਾ ਰਮਨ / ਹਰਦਿਆਲ ਸਿੰਘ ਸੰਧੂ ) ਯੂਥ ਵਾਇਸ ਫਾਊਂਡੇਸ਼ਨ ਫਗਵਾੜਾ ਵਲੋਂ ਐਸ.ਐਨ.ਜੇ ਚੈਰੀਟੇਬਲ ਟਰੱਸਟ ਯੂ.ਕੇ ਦੇ ਸਹਿਯੋਗ ਨਾਲ ਅੱਖਾਂ ਦਾ ਫਰੀ ਚੈਕਅੱਪ ਅਤੇ ਆਪ੍ਰੇਸ਼ਨ ਕੈਂਪ ਰਾਮਗੜ੍ਹੀਆ ਇੰਸਟੀਚਿਊਟ ਆਫ ਹੈਲਥ ਸਾਇੰਸ ਐਂਡ ਰਿਸਰਚ ਸਤਨਾਮਪੁਰਾ ਵਿਖੇ ਲਗਾਇਆ ਗਿਆ। ਸ਼ੰਕਰਾ ਆਈ ਕੇਅਰ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਵਿਚ ਮੁੱਖ ਮਹਿਮਾਨ ਵਜੋਂ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਚੇਅਰਪਰਸਨ ਮਨਪ੍ਰੀਤ ਕੌਰ ਭੋਗਲ ਅਤੇ ਡਾਇਰੈਕਟਰ ਵਯੋਮਾ ਭੋਗਲ ਢੱਟ ਨੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵੀ ਖਾਸ ਤੌਰ ਤੇ ਮੋਜੂਦ ਰਹੇ। ਉਹਨਾਂ ਨੇ ਫਾਉਂਡੇਸ਼ਨ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਮੁੱਖ ਮਹਿਮਾਨ ਮਨਪ੍ਰੀਤ ਕੌਰ ਭੋਗਲ ਨੇ ਕਿਹਾ ਕਿ ਮਨੁੱਖਤਾ ਦੀ ਭਲਾਈ ਲਈ ਅਜਿਹੇ ਕੈਂਪ ਬਹੁਤ ਹੀ ਲਾਹੇਵੰਦ ਬਣਦੇ ਹਨ। ਡਾਇਰੈਕਟਰ ਵਿਓਮਾ ਭੋਗਲ ਢੱਟ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡਾ ਧਰਮ ਹੈ ਤੇ ਸਾਨੂੰ ਸਾਰਿਆਂ ਨੂੰ ਲੋਕ ਭਲਾਈ ਦੇ ਕੰਮਾਂ ਅਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਯੂਥ ਵਾਇਸ ਫਾਊਂਡੇਸ਼ਨ ਦੇ ਪ੍ਰਧਾਨ ਗਗਨਦੀਪ ਸਿੰਘ ਢੱਟ ਨੇ ਦੱਸਿਆ ਕਿ ਅੱਖਾਂ ਦੇ ਇਸ ਮੁਫ਼ਤ ਜਾਂਚ ਕੈਂਪ ਵਿੱਚ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਤੋਂ ਪਹੁੰਚੇ ਅੱਖਾ ਦੇ ਮਾਹਿਰ ਡਾਕਟਰਾਂ ਵਲੋਂ 830 ਤੋਂ ਵਧੇਰੇ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ 243 ਲੋੜਵੰਦਾਂ ਦੀਆਂ ਅੱਖਾਂ ਦੇ ਮੁਫ਼ਤ ਅਪ੍ਰੇਸ਼ਨ ਲਈ ਰਜਿਸਟ੍ਰੇਸ਼ਨ ਕੀਤੀ ਗਈ। ਕੈਂਪ ਦੌਰਾਨ ਚਾਹ, ਪਾਣੀ ਤੇ ਲੰਗਰ ਦਾ ਖਾਸ ਪ੍ਰਬੰਧ ਕੀਤਾ ਗਿਆ ਸੀ। ਇਸ ਮੌਕੇ ਪ੍ਰਿੰਸੀਪਲ ਨਵੀਨ, ਰਮਨ ਨੇਹਰਾ, ਗੁਰਪ੍ਰੀਤ, ਮਨਦੀਪ, ਮਨਜੀਤ, ਨੰਦ ਸੋਨੀ, ਮਲਕੀਅਤ ਸਿੰਘ ਰਘਬੋਤਰਾ, ਜਸਕੀਰਤ ਤੂਰ ਤੋਂ ਇਲਾਵਾ ਚੈਰੀਟੇਬਲ ਟਰੱਸਟ ਯੂ.ਕੇ ਤੋਂ ਜੋਸ਼ੀ ਪਰਿਵਾਰ ਦੇ ਮੈਂਬਰ ਹਾਜਰ ਸਨ

