ਫਗਵਾੜਾ ‘ਚ ਸ੍ਰੋਮਣੀ ਅਕਾਲੀ ਦਲ (ਬ) ਦੇ ਚੋਣ ਦਫਤਰ ਦਾ ਉਦਘਾਟਨ ਕੱਲ 8 ਮਈ ਨੂੰ – ਖੁਰਾਣਾ/ਚੰਦੀ

ਫਗਵਾੜਾ ‘ਚ ਸ੍ਰੋਮਣੀ ਅਕਾਲੀ ਦਲ (ਬ) ਦੇ ਚੋਣ ਦਫਤਰ ਦਾ ਉਦਘਾਟਨ ਕੱਲ 8 ਮਈ ਨੂੰ – ਖੁਰਾਣਾ/ਚੰਦੀ

ਸਵੇਰੇ 9 ਵਜੇ ਹੋਵੇਗੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਆਰੰਭਤਾ

ਫਗਵਾੜਾ (ਡਾ ਰਮਨ / ਹਰਦਿਆਲ ਸਿੰਘ ਸੰਧੂ ) ਲੋਕਸਭਾ ਚੋਣਾਂ ਲਈ ਹੁਸ਼ਿਆਰਪੁਰ ਹਲਕੇ ਤੋਂ ਸ੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਸ. ਸੋਹਨ ਸਿੰਘ ਠੰਡਲ ਦੇ ਫਗਵਾੜਾ ਵਿਧਾਨਸਭਾ ਹਲਕੇ ‘ਚ ਚੋਣ ਦਫਤਰ ਦਾ ਉਦਘਾਟਨ 8 ਮਈ ਦਿਨ ਬੁੱਧਵਾਰ ਨੂੰ ਨੇੜੇ ਹਾਂਡਾ ਮਾਰਕਿਟ ਲਵਲੀ ਆਟੋਜ ਦੇ ਸਾਹਮਣੇ ਜੀ.ਟੀ. ਰੋਡ ਫਗਵਾੜਾ ਵਿਖੇ ਕੀਤਾ ਜਾ ਰਿਹਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸ੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਸ਼ਹਿਰੀ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ ਅਤੇ ਦਿਹਾਤੀ ਹਲਕਾ ਇੰਚਾਰਜ ਸ. ਰਜਿੰਦਰ ਸਿੰਘ ਚੰਦੀ ਨੇ ਦੱਸਿਆ ਕਿ ਬੁੱਧਵਾਰ ਨੂੰ ਸਵੇਰੇ 9 ਵਜੇ ਸ੍ਰੀ ਸੁਖਮਣੀ ਸਾਹਿਬ ਜੀ ਦੇ ਪਾਠ ਦੀ ਆਰੰਭਤਾ ਹੋਵੇਗੀ ਅਤੇ 10.30 ਵਜੇ ਸਮਾਪਤੀ ਉਪਰੰਤ ਕੀਰਤਨ ਸਰਵਣ ਕਰਵਾਇਆ ਜਾਵੇਗਾ ਅਤੇ ਗੁਰੂ ਸਾਹਿਬ ਜੀ ਦੇ ਚਰਨਾਂ ਵਿੱਚ ਅਰਦਾਸ ਕੀਤੀ ਜਾਵੇਗੀ ਜਿਸ ਤੋਂ ਬਾਅਦ ਸਵੇਰੇ 11 ਵਜੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਚੋਣ ਦਫਤਰ ਦਾ ਰਸਮੀ ਉਦਘਾਟਨ ਕਰਨਗੇ। ਖੁਰਾਣਾ ਅਤੇ ਚੰਦੀ ਨੇ ਸ੍ਰੋਮਣੀ ਅਕਾਲੀ ਦਲ (ਬ) ਦੇ ਸਮੂਹ ਅਹੁਦੇਦਾਰ , ਵਰਕਰਾਂ ਸਮਰਥਕਾਂ, ਯੂਥ ਅਕਾਲੀ ਦਲ ਅਤੇ ਇਸਤਰੀ ਅਕਾਲੀ ਦਲ ਦੇ ਸਮੂਹ ਵਰਕਰਾਂ ਨੂੰ ਇਸ ਸਮਾਗਮ ਵਿਚ ਆਪਣੀ ਹਾਜਰੀ ਯਕੀਨੀ ਬਨਾਉਣ ਦੀ ਪੁਰਜੋਰ ਅਪੀਲ ਕੀਤੀ ਹੈ

31 Views