ਕਾਂਗਰਸੀ ਉਮੀਦਵਾਰ ਯਾਮਿਨੀ ਗੋਮਰ ਨੇ ਵਿਧਾਇਕ ਧਾਲੀਵਾਲ ਦੇ ਨਾਲ ਪੇਂਡੂ ਖੇਤਰਾਂ ਵਿੱਚ ਕੀਤੀਆਂ ਚੋਣ ਮੀਟਿੰਗਾਂ

ਕਾਂਗਰਸੀ ਉਮੀਦਵਾਰ ਯਾਮਿਨੀ ਗੋਮਰ ਨੇ ਵਿਧਾਇਕ ਧਾਲੀਵਾਲ ਦੇ ਨਾਲ ਪੇਂਡੂ ਖੇਤਰਾਂ ਵਿੱਚ ਕੀਤੀਆਂ ਚੋਣ ਮੀਟਿੰਗਾਂ

ਰਾਣੀਪੁਰ ‘ਚ ਸ਼ਹੀਦ ਊਧਮ ਸਿੰਘ ਨੂੰ ਭੇਂਟ ਕੀਤੇ ਸ਼ਰਧਾ ਦੇ ਫੁੱਲ

ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸੀ ਉਮੀਦਵਾਰ ਯਾਮਿਨੀ ਗੋਮਰ ਨੇ ਅੱਜ ਵਿਧਾਨ ਸਭਾ ਹਲਕਾ ਫਗਵਾੜਾ ਦੇ ਪਿੰਡ ਭੁੱਲਾਰਾਈ, ਮਲਕਪੁਰ, ਹਰਬੰਸਪੁਰ/ਜਗਜੀਤਪੁਰ ਅਤੇ ਰਾਣੀਪੁਰ ਵਿਖੇ ਚੋਣ ਮੀਟਿੰਗਾਂ ਕੀਤੀਆਂ ਉਨ੍ਹਾਂ ਦੇ ਨਾਲ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ ਰਾਣੀਪੁਰ ਵਿੱਚ ਸਥਾਪਤ ਸ਼ਹੀਦ ਊਧਮ ਸਿੰਘ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕਰਦਿਆਂ ਯਾਮਿਨੀ ਗੋਮਰ ਨੇ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦਾਂ ਦਾ ਪੂਰਾ ਸਤਿਕਾਰ ਕਰਦੀ ਹੈ ਕਿਉਂਕਿ ਪਾਰਟੀ ਦੇ ਕਈ ਆਗੂਆਂ ਨੇ ਭਾਰਤ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਜੇਕਰ ਕੇਂਦਰ ਵਿੱਚ ਕਾਂਗਰਸ ਪਾਰਟੀ ਦੀ ਅਗਵਾਈ ਵਿੱਚ ਇੰਡੀਆ ਗਠਜੋੜ ਦੀ ਸਰਕਾਰ ਬਣੀ ਤਾਂ ਪੰਜਾਬ ਨਾਲ ਸਬੰਧਤ ਸਾਰੇ ਮਸਲੇ ਠੋਸ ਤਰੀਕੇ ਨਾਲ ਹੱਲ ਕੀਤੇ ਜਾਣਗੇ। ਕਿਸਾਨਾਂ ਲਈ ਐਮ.ਐਸ.ਪੀ ਦੀ ਗਾਰੰਟੀ ਬਾਰੇ ਸੀਨੀਅਰ ਲੀਡਰਸ਼ਿਪ ਪਹਿਲਾਂ ਹੀ ਕਾਨੂੰਨ ਬਣਾਉਣ ਦੀ ਗੱਲ ਕਹਿ ਚੁੱਕੀ ਹੈ। ਉਨ੍ਹਾਂ ਅਪੀਲ ਕੀਤੀ ਕਿ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਇਸ ਵਾਰ ਉਨ੍ਹਾਂ ਨੂੰ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਮੌਕਾ ਦਿੱਤਾ ਜਾਵੇ। ਇਸ ਦੌਰਾਨ ਵੋਟਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਦੀਆਂ ਪ੍ਰਮੁੱਖ ਗਾਰੰਟੀਆਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਮੋਦੀ ਸਰਕਾਰ ਦੀ ਮਨਸ਼ਾ ਸੰਵਿਧਾਨ ਦੀ ਮੂਲ ਭਾਵਨਾ ਨੂੰ ਬਦਲਣ ਦੀ ਹੈ ਭਾਜਪਾ ਅਤੇ ਆਰ.ਐਸ.ਐਸ ਆਰਥਿਕ ਆਧਾਰ ਦਾ ਹਵਾਲਾ ਦਿੰਦੇ ਹੋਏ ਅਨੁਸੂਚਿਤ ਜਾਤੀਆਂ ਨੂੰ ਮਿਲ ਰਹੇ ਰਾਖਵੇਂਕਰਨ ਨੂੰ ਖਤਮ ਕਰਨਾ ਚਾਹੁੰਦੇ ਹਨ। ਜਦੋਂ ਤੋਂ ਦੇਸ਼ ਵਿੱਚ ਮੋਦੀ ਸਰਕਾਰ ਬਣੀ ਹੈ, ਘੱਟ ਗਿਣਤੀਆਂ ਵਿੱਚ ਵੀ ਅਸੁਰੱਖਿਆ ਦੀ ਭਾਵਨਾ ਹੈ। ਇਸ ਲਈ ਕੇਂਦਰ ਵਿੱਚ ਰਾਹੁਲ ਗਾਂਧੀ ਦੀ ਅਗਵਾਈ ਹੇਠ ਗੱਠਜੋੜ ਦੀ ਸਰਕਾਰ ਬਣਾਉਣ ਲਈ ਇਸ ਵਾਰ ਕਾਂਗਰਸ ਦੀ ਉਮੀਦਵਾਰ ਯਾਮਿਨੀ ਗੋਮਰ ਨੂੰ 1 ਜੂਨ ਨੂੰ ਪੰਜੇ ਦਾ ਬਟਨ ਦਬਾ ਕੇ ਜੇਤੂ ਬਣਾਇਆ ਜਾਵੇ ਕਾਂਗਰਸ ਪਾਰਟੀ ਦੀ ਇਸ ਚੋਣ ਮੁਹਿੰਮ ਨੂੰ ਵੋਟਰਾਂ ਦਾ ਭਰਪੂਰ ਸਮਰਥਨ ਮਿਲਿਆ ਪਿੰਡਾਂ ਦੇ ਵਸਨੀਕਾਂ ਨੇ ਭਰੋਸਾ ਦਿੱਤਾ ਕਿ ਇਸ ਵਾਰ ਉਹ ਆਪਣਾ ਕੀਮਤੀ ਵੋਟ ਕਾਂਗਰਸ ਪਾਰਟੀ ਨੂੰ ਹੀ ਦੇਣਗੇ ਇਸ ਮੌਕੇ ਪਿੰਡਾਂ ਦੇ ਸਰਪੰਚ, ਪੰਚਾਇਤ ਮੈਂਬਰ, ਨੰਬਰਦਾਰ ਅਤੇ ਕਾਂਗਰਸ ਪਾਰਟੀ ਦੇ ਵਰਕਰ ਅਤੇ ਸਮਰਥਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ

64 Views