ਬਲਜਿੰਦਰ ਸਿੰਘ ਫਤਿਹਗੜ੍ਹ ਬਣੇ ਸ੍ਰੋ.ਅ.ਦ. (ਬ) ਬੀ.ਸੀ. ਵਿੰਗ ਦੇ ਦਿਹਾਤੀ ਪ੍ਰਧਾਨ
ਬਲਜਿੰਦਰ ਸਿੰਘ ਫਤਿਹਗੜ੍ਹ ਬਣੇ ਸ੍ਰੋ.ਅ.ਦ. (ਬ) ਬੀ.ਸੀ. ਵਿੰਗ ਦੇ ਦਿਹਾਤੀ ਪ੍ਰਧਾਨ
ਪਾਰਟੀ ਉੱਮੀਦਵਾਰ ਦੀ ਜਿੱਤ ਯਕੀਨੀ ਬਨਾਉਣ ਦੀ ਹੋਈ ਹਦਾਇਤ
ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਸ੍ਰੋਮਣੀ ਅਕਾਲੀ ਦਲ (ਬ) ਬੀ.ਸੀ. ਵਿੰਗ ਦੇ ਕੌਮੀ ਪ੍ਰਧਾਨ ਜੱਥੇਦਾਰ ਹੀਰਾ ਸਿੰਘ ਗਾਬੜੀਆ ਸਾਬਕਾ ਕੈਬਿਨੇਟ ਮੰਤਰੀ ਪੰਜਾਬ ਨੇ ਫਗਵਾੜਾ ਨੇੜਲੇ ਪਿੰਡ ਫਤਿਹਗੜ੍ਹ ਦੇ ਸਿਰਕੱਢ ਅਕਾਲੀ ਆਗੂ ਅਤੇ ਸਾਬਕਾ ਸਰਪੰਚ ਬਲਜਿੰਦਰ ਸਿੰਘ ਫਤਿਹਗੜ੍ਹ ਨੂੰ ਬੀ.ਸੀ. ਵਿੰਗ ਫਗਵਾੜਾ ਦਾ ਦਿਹਾਤੀ ਪ੍ਰਧਾਨ ਨਿਯੁਕਤ ਕਰਦਿਆਂ ਲੋਕਸਭਾ ਹਲਕਾ ਹੁਸ਼ਿਆਰਪੁਰ ਤੋਂ ਸ੍ਰੋਮਣੀ ਅਕਾਲੀ ਦਲ (ਬ) ਦੇ ਉੱਮੀਦਵਾਰ ਸ. ਸੋਹਨ ਸਿੰਘ ਠੰਡਲ ਦੀ ਚੋਣ ਪ੍ਰਚਾਰ ਮੁਹਿਮ ਲਈ ਕੰਮ ਕਰਨ ਦੀ ਹਦਾਇਤ ਕੀਤੀ ਹੈ। ਬਲਜਿੰਦਰ ਸਿੰਘ ਫਤਿਹਗੜ੍ਹ ਨੇ ਆਪਣੀ ਨਿਯੁਕਤੀ ਲਈ ਸ੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਬੀ.ਸੀ. ਵਿੰਗ ਦੇ ਕੌਮੀ ਪ੍ਰਧਾਨ ਸ. ਹੀਰਾ ਸਿੰਘ ਗਾਬੜੀਆ ਤੋਂ ਇਲਾਵਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੀਨੀਅਰ ਅਕਾਲੀ ਆਗੂ ਸ. ਜਰਨੈਲ ਸਿੰਘ ਵਾਹਦ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਹੁਸ਼ਿਆਰਪੁਰ ਸੀਟ ਤੋਂ ਪਾਰਟੀ ਦੀ ਜਿੱਤ ਯਕੀਨੀ ਬਨਾਉਣ ਲਈ ਵੱਧ ਤੋਂ ਵੱਧ ਕੰਮ ਕਰਨ ਦੀ ਜੋ ਜਿੰਮੇਵਾਰੀ ਉਹਨਾਂ ਨੂੰ ਪਾਰਟੀ ਹਾਈਕਮਾਂਡ ਨੇ ਦਿੱਤੀ ਹੈ, ਉਸਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਹਲਕਾ ਦਿਹਾਤੀ ਇੰਚਾਰਜ ਰਾਜਿੰਦਰ ਸਿੰਘ ਚੰਦੀ ਤੇ ਸ਼ਹਿਰੀ ਇੰਚਾਰਜ ਰਣਜੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਸ. ਸੋਹਨ ਸਿੰਘ ਠੰਡਲ ਦੀ ਚੋਣ ਪ੍ਰਚਾਰ ਮੁਹਿਮ ਨੂੰ ਸਿਖਰਾਂ ਤੇ ਪਹੁੰਚਾਇਆ ਜਾਵੇਗਾ। ਇਸ ਦੌਰਾਨ ਬਲਜਿੰਦਰ ਸਿੰਘ ਫਤਿਹਗੜ੍ਹ ਦੀ ਨਿਯੁਕਤੀ ਦਾ ਸਵਾਗਤ ਕਰਦੇ ਹੋਏ ਸ੍ਰੋਮਣੀ ਅਕਾਲੀ ਦਲ (ਬ) ਦੇ ਸੂਬਾ ਕੌਂਸਲ ਮੈਂਬਰ ਜੱਥੇਦਾਰ ਸਰੂਪ ਸਿੰਘ ਖਲਵਾੜਾ ਅਤੇ ਬੀ.ਸੀ. ਵਿੰਗ ਸਰਕਲ ਫਗਵਾੜਾ ਦੇ ਪ੍ਰਧਾਨ ਪਰਮਿੰਦਰ ਸਿੰਘ ਜੰਡੂ ਨੇ ਕਿਹਾ ਕਿ ਇਸ ਨਿਯੁਕਤੀ ਨਾਲ ਯਕੀਨੀ ਤੌਰ ਤੇ ਹੁਸ਼ਿਆਰਪੁਰ ਲੋਕਸਭਾ ਹਲਕੇ ਵਿਚ ਪਾਰਟੀ ਮਜਬੂਤ ਹੋਵੇਗੀ। ਜਿਸਦਾ ਲਾਭ 1 ਜੂਨ ਨੂੰ ਹੋਣ ਵਾਲੀ ਲੋਕਸਭਾ ਦੀ ਚੋਣ ਸਮੇਂ ਹੋਵੇਗਾ ਅਤੇ ਪਾਰਟੀ ਉੱਮੀਦਵਾਰ ਸ. ਸੋਹਨ ਸਿੰਘ ਠੰਡਲ ਦੀ ਜਿੱਤ ਵਿਚ ਬੀ.ਸੀ. ਵਿੰਗ ਮਹੱਤਵਪੂਰਨ ਜਿੰਮੇਵਾਰੀ ਨਿਭਾਏਗਾ

