ਫਗਵਾੜਾ ‘ਚ ਡਾ. ਰਾਜਕੁਮਾਰ ਚੱਬੇਵਾਲ ਦੇ ਚੋਣ ਦਫਤਰ ਦਾ ਉਦਘਾਟਨ ਕੱਲ – ਦਲਜੀਤ ਰਾਜੂ
ਫਗਵਾੜਾ ‘ਚ ਡਾ. ਰਾਜਕੁਮਾਰ ਚੱਬੇਵਾਲ ਦੇ ਚੋਣ ਦਫਤਰ ਦਾ ਉਦਘਾਟਨ ਕੱਲ – ਦਲਜੀਤ ਰਾਜੂ
ਪਿੰਡਾਂ ਤੇ ਸ਼ਹਿਰ ਦੇ ਸਮੂਹ ਵਰਕਰਾਂ ਨੂੰ ਕੀਤੀ ਪਹੁੰਚਣ ਦੀ ਅਪੀਲ
ਫਗਵਾੜਾ ( ਡਾ ਰਮਨ ਹਰਦਿਆਲ ਸਿੰਘ ਸੰਧੂ ) ਲੋਕਸਭਾ ਚੋਣਾਂ ਲਈ ਹੁਸ਼ਿਆਰਪੁਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਦੇ ਫਗਵਾੜਾ ਵਿਧਾਨਸਭਾ ਹਲਕੇ ‘ਚ ਚੋਣ ਦਫਤਰ ਦਾ ਉਦਘਾਟਨ 14 ਮਈ ਦਿਨ ਮੰਗਲਵਾਰ ਨੂੰ ਨੇੜੇ ਪਰਹਾਰ ਹਸਪਤਾਲ ਦੇ ਸਾਹਮਣੇ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਹੋਵੇਗਾ। ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਆਪ ਆਗੂ ਦਲਜੀਤ ਸਿੰਘ ਰਾਜੂ ਦਰਵੇਸ਼ ਪਿੰਡ ਨੇ ਦੱਸਿਆ ਕਿ ਮੰਗਲਵਾਰ ਨੂੰ ਸਵੇਰੇ 9 ਵਜੇ ਸ੍ਰੀ ਸੁਖਮਣੀ ਸਾਹਿਬ ਜੀ ਦੇ ਪਾਠ ਦੀ ਆਰੰਭਤਾ ਹੋਵੇਗੀ। ਉਪਰੰਤ ਕੀਰਤਨ ਸਰਵਣ ਕਰਵਾਇਆ ਜਾਵੇਗਾ ਅਤੇ ਗੁਰੂ ਮਹਾਰਾਜ ਦੇ ਚਰਨਾਂ ਵਿਚ ਅਰਦਾਸ ਕੀਤੀ ਜਾਵੇਗੀ। ਜਿਸ ਤੋਂ ਬਾਅਦ ਸਵੇਰੇ 11 ਵਜੇ ਲੋਕਸਭਾ ਉੱਮੀਦਵਾਰ ਡਾ. ਰਾਜਕੁਮਾਰ ਚੱਬੇਵਾਲ, ਹਲਕਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਅਤੇ ਜਿਲ੍ਹਾ ਪ੍ਰਧਾਨ ਲਲਿਤ ਸਕਲਾਨੀ ਸਾਂਝੇ ਤੌਰ ਤੇ ਚੋਣ ਦਫਤਰ ਦਾ ਰਸਮੀ ਉਦਘਾਟਨ ਕਰਨਗੇ। ਚਾਹ ਪਕੋੜਿਆਂ ਦੇ ਲੰਗਰ ਦੀ ਸੇਵਾ ਅਤੁੱਟ ਵਰਤਾਈ ਜਾਵੇਗੀ। ਉਹਨਾਂ ਨੇ ਆਮ ਆਦਮੀ ਪਾਰਟੀ ਦੇ ਸਮੂਹ ਅਹੁਦੇਦਾਰਾਂ, ਬਲਾਕ ਪ੍ਰਧਾਨਾਂ, ਐਸ.ਸੀ. ਵਿੰਗ, ਵਪਾਰ ਵਿੰਗ, ਮਹਿਲਾ ਵਿੰਗ ਤੇ ਯੂਥ ਵਿੰਗ ਦੇ ਸਮੂਹ ਵਰਕਰਾਂ ਤੇ ਸਮਰਥਕਾਂ ਨੂੰ ਦਫਤਰ ਦੇ ਉਦਘਾਟਨ ਸਮਾਗਮ ਵਿਚ ਸਵੇਰੇ 9 ਵਜੇ ਆਪਣੀ ਹਾਜਰੀ ਯਕੀਨੀ ਬਨਾਉਣ ਦੀ ਪੁਰਜੋਰ ਅਪੀਲ ਕੀਤੀ ਹੈ

