ਨਵ ਨਿਯੁਕਤ ਸਿਵਲ ਸਰਜਨ ਕਪੂਰਥਲਾ ਨੇ ਸਿਵਲ ਹਸਪਤਾਲ ਫਗਵਾੜਾ ਦਾ ਕੀਤਾ ਅਚਨਚੇਤ ਦੌਰਾ

ਨਵ ਨਿਯੁਕਤ ਸਿਵਲ ਸਰਜਨ ਕਪੂਰਥਲਾ ਨੇ ਸਿਵਲ ਹਸਪਤਾਲ ਫਗਵਾੜਾ ਦਾ ਕੀਤਾ ਅਚਨਚੇਤ ਦੌਰਾ

ਮਰੀਜ਼ਾਂ ਨੂੰ ਕੋਈ ਪ੍ਰੇਸ਼ਾਨੀ ਦਰਪੇਸ਼ ਨਾ ਆਵੇ ਦੀ ਕੀਤੀ ਹਿਦਾਇਤ

ਫਗਵਾੜਾ (ਡਾ ਰਮਨ / ਹਰਦਿਆਲ ਸਿੰਘ ਸੰਧੂ )ਸਿਵਲ ਹਸਪਤਾਲ ਫਗਵਾੜਾ ਵਿਖੇ ਨਵ ਨਿਯੁਕਤ ਸਿਵਲ ਸਰਜਨ ਕਪੂਰਥਲਾ ਡਾ ਸੁਰਿੰਦਰ ਪਾਲ ਕੌਰ ਵਲੋਂ ਅਚਨਚੇਤ ਦੌਰਾ ਕੀਤਾ ਗਿਆ ਇਸ ਮੋਕੇ ਉਨ੍ਹਾਂ ਨਾਲ ਡੀ ਐਮ ਸੀ ਕਪੂਰਥਲਾ ਡਾ ਸੰਦੀਪ ਭੋਲਾ ਵਿਸ਼ੇਸ਼ ਤੌਰ ਤੇ ਪਹੁੰਚੇ ੲਇਸ ਮੋਕੇ ਸਿਵਲ ਹਸਪਤਾਲ ਫਗਵਾੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਲਹਿੰਬਰ ਰਾਮ ਅਤੇ ਉਨ੍ਹਾਂ ਦੀ ਟੀਮ ਦੇ ਡਾਕਟਰ ਰਵੀ ਕੁਮਾਰ , ਡਾ ਸੰਜੀਵ ਲੋਚਣ ਨੇ ਉਨ੍ਹਾਂ ਨੂੰ ਗੁਲਦਸਤਾ ਭੇਟ ਕਰ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਇਸ ਮੋਕੇ ਸਿਵਲ ਸਰਜਨ ਕਪੂਰਥਲਾ ਵਲੋਂ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਗਿਆ ਉਨ੍ਹਾਂ ਮੋਕੇ ਤੇ ਮੋਜੂਦ ਡਾਕਟਰ ਅਤੇ ਸਟਾਫ ਨੂੰ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਦਿੱਕਤ ਪ੍ਰੇਸ਼ਾਨੀ ਨਾ ਪੇਸ਼ ਆਵੇ ਲਈ ਹਿਦਾਇਤ ਕੀਤੀ ਅਤੇ ਉਨਾਂ ਐਮਰਜੇਸੀ, ਚੱਲ ਰਹੇ ਬੱਲਡ ਬੈਂਕ ਦੇ ਕੰਮ ਬਾਰੇ ਜਾਣਕਾਰੀ ਹਾਸਿਲ ਕਰ ਸੰਤੁਸ਼ਟੀ ਪ੍ਰਗਟ ਕੀਤੀ

124 Views