ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਜਥੇਬੰਦੀ ਵਿੱਚ ਸ਼ਾਮਿਲ ਕਰਨ ਲਈ ਵਾਲਮੀਕਿ ਐਕਸ਼ਨ ਫੋਰਸ ਪੰਜਾਬ ਵੱਲੋਂ ਸੂਬੇ ਅੰਦਰ ਜਲਦ ਮੀਟਿੰਗਾਂ ਕੀਤੀਆਂ ਜਾਣਗੀਆਂ — ਧਰਮਿੰਦਰ ਨੰਗਲ ਸੂਬਾ ਪ੍ਰਧਾਨ
ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਜਥੇਬੰਦੀ ਵਿੱਚ ਸ਼ਾਮਿਲ ਕਰਨ ਲਈ
ਵਾਲਮੀਕਿ ਐਕਸ਼ਨ ਫੋਰਸ ਪੰਜਾਬ ਵੱਲੋਂ ਸੂਬੇ ਅੰਦਰ ਜਲਦ ਮੀਟਿੰਗਾਂ ਕੀਤੀਆਂ ਜਾਣਗੀਆਂ — ਧਰਮਿੰਦਰ ਨੰਗਲ ਸੂਬਾ ਪ੍ਰਧਾਨ
ਨਕੋਦਰ 2 ਜੂਨ (ਮਨਜੀਤ ਮਾਨ)ਵਾਲਮੀਕਿ ਐਕਸ਼ਨ ਫੋਰਸ ਪੰਜਾਬ ਦੇ ਸੂਬਾ ਪ੍ਰਧਾਨ ਧਰਮਿੰਦਰ ਨੰਗਲ ਨੇ ਪ੍ਰੈੱਸ ਦੇ ਨਾਂਅ ਇਕ ਲਿਖਤੀ ਬਿਆਨ ਜਾਰੀ ਕਰਦਿਆ ਪੰਜਾਬ ਦੇ ਨੌਜਵਾਨਾਂ ਨੂੰ ਜਥੇਬੰਦੀ ਨਾਲ ਜੁੜਨ ਲਈ ਸੁਨੇਹਾ ਦਿੰਦਿਆਂ ਕਿਹਾ ਕਿ ਜਲਦ ਹੀ ਪੰਜਾਬ ਸੂਬੇ ਅੰਦਰ ਨੌਜਵਾਨ ਜਥੇਬੰਦੀ ਵਿੱਚ ਸ਼ਾਮਿਲ ਹੋ ਰਹੇ ਹਨ ਅਤੇ ਸਮਾਜਿਕ ਬੁਰਾਈਆਂ ਖ਼ਿਲਾਫ਼ ਲੜਨਾ ਅਤੇ ਸੰਵਿਧਾਨਿਕ ਹੱਕਾਂ ਦੀ ਰਾਖੀ ਕਰਨ ਲਈ ਨੌਜਵਾਨਾਂ ਨੂੰ ਅੱਗੇ ਲਿਆਂਦਾ ਜਾਵੇਗਾ ਅਤੇ ਜਥੇਬੰਦੀ ਦੇ ਆਗੂਆਂ ਨਾਲ ਵਿਚਾਰ ਚਰਚਾ ਕਰਨ ਉਪਰੰਤ ਇਹ ਫੈਸਲਾ ਲਿਆ ਗਿਆ ਕਿ ਜਥੇਬੰਦੀ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨ ਆਗੂਆਂ ਨੂੰ ਸ਼ਾਮਿਲ ਤਾਂ ਕੀਤਾ ਜਾਵੇਗਾ ਤਾਂ ਜੋ ਨੌਜਵਾਨ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਨੂੰ ਮਜਬੂਤ ਕਰਨ ਲਈ ਜਥੇਬੰਦੀ ਵੱਲੋਂ ਜਾਗ੍ਰਿਤ ਕੀਤਾ ਜਾਵੇਗਾ ਅਤੇ ਪੰਜਾਬ ਅੰਦਰ ਸਮਾਜਿਕ ਬੁਰਾਈਆਂ ਖਿਲਾਫ ਮੁਹਿੰਮਾਂ ਵਿੱਢਣ ਲਈ ਨੌਜਵਾਨਾਂ ਨੂੰ ਅੱਗੇ ਲਿਆਂਦਾ ਜਾਵੇਗਾ ਤਾਂ ਜੋ ਨੌਜਵਾਨ ਪੀੜ੍ਹੀ ਹੀ ਨੌਜਵਾਨਾਂ ਨੂੰ ਸੰਦੇਸ਼ ਦੇ ਸਕੇਗੀ ਕੀ ਪੰਜਾਬ ਅੰਦਰ ਸਮਾਜਿਕ ਬੁਰਾਈਆਂ ਨੂੰ ਖਤਮ ਕਰਕੇ ਭਾਈਚਾਰਕ ਸਾਂਝ ਨੂੰ ਕਿਸ ਤਰ੍ਹਾਂ ਕਾਇਮ ਰੱਖਿਆ ਜਾਵੇਗਾ ਇਸ ਮੌਕੇ ਵਾਲਮੀਕਿ ਐਕਸ਼ਨ ਫੋਰਸ ਦੇ ਪੰਜਾਬ ਪ੍ਰਧਾਨ ਧਰਮਿੰਦਰ ਨੰਗਲ ਨੇ ਪੰਜਾਬ ਦੇ ਨੌਜਵਾਨਾਂ ਨੂੰ ਜਥੇਬੰਦੀ ਨਾਲ ਜੁੜਨ ਦੀ ਅਪੀਲ ਕੀਤੀ ਅਤੇ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਲਈ ਆਪਣਾ ਯੋਗਦਾਨ ਦੇਣ ਲਈ ਕਿਹਾ ਵਾਲਮੀਕਿ ਐਕਸ਼ਨ ਫੋਰਸ ਪੰਜਾਬ ਪਹਿਲਾਂ ਹੀ ਨਸ਼ਿਆਂ ਖਿਲਾਫ ਵਾਤਾਵਰਨ ਸੰਭਾਲ ਅਤੇ ਧੱਕੇਸ਼ਾਹੀ ਅਤੇ ਜਬਰ ਜੁਲਮ ਦੇ ਖਿਲਾਫ ਕੰਮ ਕਰ ਰਹੀ ਹੈ ਅਤੇ ਪੰਜਾਬ ਅੰਦਰ ਜਥੇਬੰਦੀ ਦੇ ਆਗੂ ਕਾਫੀ ਸਰਗਰਮ ਰਹਿੰਦੇ ਹਨ ਪੰਜਾਬ ਪ੍ਰਧਾਨ ਧਰਮਿੰਦਰ ਨੰਗਲ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਖੇਡਾਂ ਪ੍ਰਤੀ ਆਪਣਾ ਯੋਗਦਾਨ ਨਿਭਾਉਣ ਅਤੇ ਬੁਰੇ ਲੋਕਾਂ ਨੂੰ ਸਹੀ ਦਿਸ਼ਾ ਦਿਖਾਉਣ ਲਈ ਨੌਜਵਾਨਾਂ ਨੂੰ ਅਪੀਲ ਕੀਤੀ ਅਤੇ ਜਥੇਬੰਦੀ ਨਾਲ ਜੁੜਨ ਲਈ ਕਿਹਾ ਇਸ ਮੌਕੇ ਵਾਲਮੀਕਿ ਐਕਸ਼ਨ ਫੋਰਸ ਦੇ ਉਪ ਪ੍ਰਧਾਨ ਅਵਿਨਾਸ਼ ਹੇਅਰ, ਯੂਥ ਪ੍ਰਧਾਨ ਬਲਕਾਰ ਸਹੋਤਾ ,ਉਪ ਯੂਥ ਪ੍ਰਧਾਨ ਪਵਨ ਕੁਮਾਰ ,ਸਕੱਤਰ ਪੰਜਾਬ ਧਰਮਪਾਲ ਗਿੱਲ ,ਸਪੋਰਟਸ ਵਿੰਗ ਪ੍ਰਧਾਨ ਮੇਜਰ ਸਿੰਘ ,ਸੀਨੀਅਰ ਪ੍ਰਧਾਨ ਲਵਪ੍ਰੀਤ ਲਿਤਰਾ, ਪ੍ਰਭਦੀਪ ਦੀਪੂ ਅਤੇ ਜਥੇਬੰਦੀ ਦੇ ਹੋਰ ਆਗੂ ਵੀ ਇਸ ਮੌਕੇ ਹਾਜਰ ਸਨ।

