ਸ਼ਿਵ ਸੈਨਾ (ਯੂ.ਬੀ.ਟੀ.) ਵਲੋਂ ਸਾਕਾ ਨੀਲਾ ਤਾਰਾ ਦੇ ਸ਼ਹੀਦ ਫੌਜੀਆਂ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ 6 ਜੂਨ ਨੂੰ : ਕਮਲ ਸਰੋਜ

ਸ਼ਿਵ ਸੈਨਾ (ਯੂ.ਬੀ.ਟੀ.) ਵਲੋਂ ਸਾਕਾ ਨੀਲਾ ਤਾਰਾ ਦੇ ਸ਼ਹੀਦ ਫੌਜੀਆਂ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ 6 ਜੂਨ ਨੂੰ : ਕਮਲ ਸਰੋਜ

ਨੌਜਵਾਨਾਂ ਨੂੰ ਅੱਤਵਾਦ ਦੇ ਦੌਰ ਦੀ ਸੱਚਾਈ ਦੱਸਣਾ ਜ਼ਰੂਰੀ : ਬਲਜੀਤ ਸਿੰਘ

ਫਗਵਾੜਾ ( ਡਾ ਰਮਨ / ਹਰਦਿਆਲ ਸਿੰਘ ਸੰਧੂ ) ਸ਼ਿਵ ਸੈਨਾ (ਯੂਬੀਟੀ) ਵੱਲੋਂ ਸੂਬਾ ਪ੍ਰਧਾਨ ਯੋਗਰਾਜ ਸ਼ਰਮਾ ਦੀ ਅਗਵਾਈ ਹੇਠ 6 ਜੂਨ ਨੂੰ ਸੂਬਾ ਦਫ਼ਤਰ ਵਿਖੇ ਸਾਕਾ ਨੀਲਾ ਤਾਰਾ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਹ ਜਾਣਕਾਰੀ ਸ਼ਿਵ ਸੈਨਾ ਦੇ ਸੂਬਾ ਸਕੱਤਰ ਕਮਲ ਸਰੋਜ ਅਤੇ ਯੁਵਾ ਸੈਨਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਬਲਜੀਤ ਸਿੰਘ ਭੁੱਲਾਰਾਈ ਨੇ ਦਿੱਤੀ। ਉਨ੍ਹਾਂ ਕਿਹਾ ਕਿ 6 ਜੂਨ ਨੂੰ ਖਾਲਿਸਤਾਨੀ ਵਿਚਾਰਧਾਰਾ ਤੋਂ ਪ੍ਰੇਰਿਤ ਇਕ ਵਰਗ ਵੱਲੋਂ ਹਰਿਮੰਦਰ ਸਾਹਿਬ ’ਤੇ ਫੌਜੀ ਹਮਲੇ ਵਜੋਂ ਪ੍ਰਚਾਰਿਆ ਜਾਂਦਾ ਹੈ, ਜਦਕਿ ਅਸਲੀਅਤ ਇਹ ਹੈ ਕਿ ਉਸ ਦਿਨ ਭਾਰਤੀ ਫੌਜ ਨੇ ਬਹਾਦਰੀ ਦਾ ਪ੍ਰਦਰਸ਼ਨ ਕਰਦਿਆਂ ਹਿੰਦੂਆਂ ਅਤੇ ਸਿੱਖਾਂ ਦੇ ਇਸ ਸਾਂਝੇ ਧਾਰਮਿਕ ਅਸਥਾਨ ਨੂੰ ਅੱਤਵਾਦੀਆਂ ਦੇ ਚੁੰਗਲ ਤੋਂ ਆਜ਼ਾਦ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਉਸ ਅਪਰੇਸ਼ਨ ਵਿੱਚ ਪੰਜਾਬ ਦੀ ਸ਼ਾਂਤੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਸੈਨਿਕਾਂ ਅਤੇ ਇਸ ਅਪਰੇਸ਼ਨ ਦੇ ਨਾਇਕ ਜਨਰਲ ਵੈਦ ਨੂੰ ਸ਼ਿਵ ਸੈਨਾ ਹਮੇਸ਼ਾ ਸਨਮਾਨ ਦਿੰਦੀ ਰਹੇਗੀ। ਕਿਉਂਕਿ 1983 ਵਿੱਚ ਢਿਲਵਾਂ ਬੱਸ ਕਾਂਡ ਤੋਂ ਸ਼ੁਰੂ ਹੋਇਆ ਹਿੰਦੂਆਂ ਦਾ ਕਤਲੇਆਮ 1992 ਤੱਕ ਜਾਰੀ ਰਿਹਾ। 1984 ਦੇ ਸਾਕਾ ਨੀਲਾ ਤਾਰਾ ਦੇ ਬਾਵਜੂਦ ਭਿੰਡਰਾਂਵਾਲਾ ਦੀ ਵਿਚਾਰਧਾਰਾ ਤੋਂ ਪ੍ਰੇਰਿਤ ਅੱਤਵਾਦੀ ਭਾਰਤ ਦੀ ਏਕਤਾ ਅਤੇ ਅਖੰਡਤਾ ਦੀ ਗੱਲ ਕਰਨ ਵਾਲੇ ਬੇਕਸੂਰ ਹਿੰਦੂਆਂ, ਮੀਡੀਆ ਵਾਲਿਆਂ ਅਤੇ ਸਿਆਸਤਦਾਨਾਂ ਦੇ ਖੂਨ ਨਾਲ ਹੋਲੀ ਖੇਡਦੇ ਰਹੇ। ਜਿਸ ਵਿੱਚ 35 ਹਜ਼ਾਰ ਦੇ ਕਰੀਬ ਮਾਸੂਮ ਜਾਨਾਂ ਚਲੀਆਂ ਗਈਆਂ। ਕਮਲ ਸਰੋਜ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਅੱਤਵਾਦ ਦੇ ਕਾਲੇ ਦੌਰ ਦੀ ਸੱਚਾਈ ਤੋਂ ਜਾਣੂ ਕਰਵਾਇਆ ਜਾਣਾ ਚਾਹੀਦਾ ਹੈ। ਇਸੇ ਲਈ ਸ਼ਿਵ ਸੈਨਾ (ਯੂ.ਬੀ.ਟੀ.) ਹਰ ਸਾਲ 6 ਜੂਨ ਨੂੰ ਆਪ੍ਰੇਸ਼ਨ ਬਲੂ ਸਟਾਰ ਦੌਰਾਨ ਸ਼ਹੀਦ ਹੋਏ ਭਾਰਤੀ ਫੌਜ ਦੇ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਦੀ ਹੈ। ਇਸ ਮੌਕੇ ਮਨੋਜ ਸ਼ਰਮਾ, ਗੁਰਮੀਤ ਸਿੰਘ, ਰਾਜ ਕੁਮਾਰ ਸਰਪੰਚ ਸੁੰਨੜਾ, ਅਨੂਪ ਦੁੱਗਲ, ਲਾਡੀ ਚੱਢਾ ਆਦਿ ਹਾਜ਼ਰ ਸਨ

83 Views