ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ਦੀ ਸਫਾਈ ਦੀ ਕਾਰਸੇਵਾ ਜੈਕਾਰਿਆਂ ਦੀ ਗੂੰਜ ਵਿੱਚ ਹੋਈ ਸ਼ੁਰੂ,

ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ਦੀ ਸਫਾਈ ਦੀ ਕਾਰਸੇਵਾ ਜੈਕਾਰਿਆਂ ਦੀ ਗੂੰਜ ਵਿੱਚ ਹੋਈ ਸ਼ੁਰੂ,

ਬਾਬਾ ਬਚਨ ਸਿੰਘ ਦਿੱਲੀ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਸੇਵਾ

ਸ੍ਰੀ ਅਨੰਦਪੁਰ ਸਾਹਿਬ 5 ਸਤੰਬਰ ( ਚੋਵੇਸ਼ ਲਟਾਵਾ ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ’ਚੋਂ ਗਾਰ ਕੱਢਣ ਦੀ ਸੇਵਾ ਅੱਜ ਜੈਕਾਰਿਆਂ ਦੀ ਗੂੰਜ ਵਿਚ ਸ਼ੁਰੂ ਕੀਤੀ ਗਈ। ਇਹ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੱਚਖੰਡ ਵਾਸੀ ਬਾਬਾ ਹਰਬੰਸ ਸਿੰਘ ਅਤੇ ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ ਸੇਵਾ ਦੀ ਸ਼ੁਰੂਆਤ ਸ੍ਰੀ ਆਨੰਦ ਸਾਹਿਬ ਦੇ ਪਾਠ ਨਾਲ ਹੋਈ ਅਤੇ ਇਸ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਕੀਤੀ। ਉਪਰੰਤ ਜੈਕਾਰਿਆਂ ਦੀਆਂ ਗੂੰਜਾਂ ਵਿਚ ਸਮੂਹ ਸੰਗਤਾਂ ਨੇ ਪਵਿੱਤਰ ਸਰੋਵਰ ਵਿਚੋਂ ਗਾਰ ਕੱਢਣ ਦੀ ਸੇਵਾ ਕੀਤੀ। ਇਸ ਮੌਕੇ ਤੇ ਸੰਤ ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲੇ, ਬਾਬਾ ਮਹਿੰਦਰ ਸਿੰਘ ਕਾਰ ਸੇਵਾ ਦਿੱਲੀ ਵਾਲੇ, ਬਾਬਾ ਨਰਿੰਦਰ ਸਿੰਘ, ਬਾਬਾ ਕੁਲਦੀਪ ਸਿੰਘ, ਗਿਆਨੀ ਸਤਨਾਮ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ, ਬਾਬਾ ਗੁਲਜਾਰ ਸਿੰਘ, ਬਾਬਾ ਸੁੱਖਾ ਸਿੰਘ ਕਰਨਾਲ ਵਾਲੇ, ਬਾਬਾ ਮਹਿੰਦਰ ਸਿੰਘ ਪਿਹੋਵਾ ਵਾਲੇ, ਬਾਬਾ ਲਾਡੀ ਸਿੰਘ ਪਉਂਟਾ ਸਾਹਿਬ ਵਾਲੇ ਅਤੇ ਬਾਬਾ ਸੁਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਦੱਸ ਦਈਏ ਕਿ ਬਾਬਾ ਬਚਨ ਸਿੰਘ ਜੀ ਕਰ ਸੇਵਾ ਦਿੱਲੀ ਵਾਲੇ ਮਹਾਪੁਰਸਾਂ ਦੀ ਸੇਵਾ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਗੁ ਬਿਬਣ ਗੜ੍ਹ ਸਾਹਿਬ ਗੁਰਦੁਵਾਰਾ ਕੋਟ ਸਾਹਿਬ ਗੁਰਦੁਵਾਰਾ ਹਰਿਮੰਦਰ ਸਾਹਿਬ ਦੇ ਨਾਲ ਨਾਲ ਬਾਬਾ ਗੁਰਦਿੱਤਾ ਜੀ ਦੇ ਪੰਜ ਮੰਜ਼ਲੀ ਯਾਤਰੀ ਸਰਾਂ ਦੀ ਸੇਵਾ ਬਹੁਤ ਵੜੇ ਪੱਧਰ ਤੇ ਚੱਲ ਰਹੀ ਹੈ
ਇਸ ਤੋਂ ਇਲਾਵਾ, ਮੀਤ ਮੈਨੇਜਰ ਅਮਰਜੀਤ ਸਿੰਘ, ਜਸਵੀਰ ਸਿੰਘ, ਜੇ.ਈ. ਬਲਜਿੰਦਰ ਸਿੰਘ ਅਤੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਸੂਚਨਾ ਅਫਸਰ ਹਰਪ੍ਰੀਤ ਸਿੰਘ ਵੀ ਮੌਜੂਦ ਸਨ। ਸੰਗਤਾਂ ਨੇ ਗਾਰ ਕੱਢਣ ਦੀ ਇਸ ਸੇਵਾ ਨੂੰ ਵੱਡੀ ਭਗਤੀ ਅਤੇ ਉਤਸ਼ਾਹ ਨਾਲ ਨਿਭਾਇਆ।

35 Views