ਜਲੰਧਰ ਕਮਿਸ਼ਨਰੇਟ ਪੁਲਿਸ ਹੋਈ ਕਰੋੜਪਤੀ, ਪੜੌ ਕਿਵੇਂ ?

ਜਲੰਧਰ : ਮਨਵੀਰ ਸਿੰਘ ਵਾਲੀਆ
 ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਪੁਲਿਸ ਕਮਿਸ਼ਨਰੇਟ ਜਲੰਧਰ ਵਲੋਂ ਜਾਣਬੁੱਝ ਕੇ  ਮਾਸਕ ਨਾ ਪਾਉਣ ਵਾਲੇ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਹੁਣ ਤੱਕ ਕਮਿਸ਼ਨਰੇਟ ਪੁਲਿਸ ਵਲੋਂ 22493 ਲੋਕਾਂ ਨੂੰ 1.05 ਕਰੋੜ ਦਾ ਜੁਰਮਾਨਾ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ 42 ਵਿਅਕਤੀਆਂ ਨੂੰ 75000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨਾਂ ਇਹ ਵੀ ਦੱਸਿਆ ਕਿ ਜਨਤਕ ਥਾਵਾਂ ‘ਤੇ ਥੁੱਕਣ ਵਾਲੇ 416 ਵਿਅਕਤੀਆਂ ਨੂੰ 97600 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਸ੍ਰੀ ਭੁੱਲਰ ਨੇ ਅੱਗੇ ਦੱਸਿਆ ਕਿ ਹੁਣ ਤੱਕ 47022 ਟਰੈਫਿਕ ਚਲਾਨ ਕਰਕੇ 2211 ਵਾਹਨਾਂ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵਲੋਂ 71 ਚੋਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ  1.37 ਲੱਖ ਰੁਪਏ ਅਤੇ 34 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ ‘ਤੇ 17000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ । ਉਨ•ਾਂ ਇਹ ਵੀ ਦੱਸਿਆ ਕਿ ਹੁਣ ਤੱਕ 196 ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੀ ਉਲੰਘਣਾ ਕਰਨ ‘ਤੇ 396000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਉਨ•ਾਂ ਇਹ ਵੀ ਦੱਸਿਆ ਕਿ ਅੱਜ ਪੁਲਿਸ ਕਮਿਸ਼ਨਰੇਟ ਵਲੋਂ 202 ਟਰੈਫਿਕ ਚਲਾਨ ਕੀਤੇ ਗਏ ਹਨ। ਉਨਾਂ ਦੱਸਿਆ ਕਿ ਅੱਜ 268 ਲੋਕਾਂ ਨੂੰ ਮਾਸਕ ਨਾ ਪਾਉਣ ‘ਤੇ 134500 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਸ੍ਰੀ ਭੁੱਲਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਵਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਜਾਣੀ ਹੈ। ਉਨ•ਾਂ ਕਿਹਾ ਕਿ ਲੋਕਾਂ ਦੀ ਇਹ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਕੋਵਿਡ-19 ਮਹਾਂਮਾਰੀ ਤੋਂ ਬਚਾਊ ਲਈ ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪੂਰੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

49 Views