ਕਰਤਾਰਪੁਰ ਦੀ ਪੁਲਿਸ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ 02 ਦੋਸ਼ੀਆ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ।

ਕਰਤਾਰਪੁਰ ਦੀ ਪੁਲਿਸ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ 02 ਦੋਸ਼ੀਆ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ।
ਕਰਤਾਰਪੁਰ ( ਦਿਨੇਸ਼ ਕੁਮਾਰ )
ਕਰਤਾਰਪੁਰ ਪੁਲਿਸ ਨੇ ਮਾੜੇ ਅਨਸਰਾ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਇੰਸਪੈਕਟਰ ਰਮਨਦੀਪ ਸਿੰਘ ਮੁੱਖ ਅਫਸਰ ਥਾਣਾ ਕਰਤਾਰਪੁਰ ਦੀ ਪੁਲਿਸ ਟੀਮ ਨੇ ਮਿਤੀ 06.06.2023 ਨੂੰ ਪਿੰਡ ਕੁੱਦੋਵਾਲ ਤੋਂ 2 ਲੁੱਟਾਂ ਖੋਹਾਂ ਕਰਨ ਵਾਲੇ ਦੋਸ਼ੀਆ ਨੂੰ ਕਾਬੂ ਕਰਕੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਸੁਖਵਿੰਦਰਪਾਲ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ, ਸਬ ਡਵੀਜਨ ਕਰਤਾਰਪੁਰ ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਮਿਤੀ 06 ਜੂਨ ਨੂੰ ਏ.ਐਸ.ਆਈ ਇਕਬਾਲ ਸਿੰਘ ਥਾਣਾ ਕਰਤਾਰਪੁਰ ਵਿੱਚ ਡਿਊਟੀ ਅਫਸਰ ਸੀ ਤਾਂ ਦਰਖਾਸਤ ਕਰਤਾ ਪਵਨ ਮੇਹਤੋ ਪੁੱਤਰ ਸ੍ਰੀ ਮੰਗਲ ਮੇਹਤੋ ਵਾਸੀ ਗਾਸ਼ੀ ਟੋਲਾ ਮੋਹਰੀਆ ਝੂਠਮੇਲ ਥਾਣਾ ਕਠਿਆਰ ਜਿਲ੍ਹਾ ਕਠਿਆਰ (ਬਿਹਾਰ) ਹਾਲ ਵਾਸੀ ਕੁੱਦੋਵਾਲ ਥਾਣਾ ਕਰਤਾਰਪੁਰ ਜਿਲ੍ਹਾ ਨੇ ਹਾਜਰ ਥਾਣਾ ਆ ਕੇ ਇਤਲਾਹ ਦਿੱਤੀ ਕਿ ਉਹ MKC ਕੰਪਨੀ ਪਿੰਡ ਕੁੱਦੋਵਾਲ ਵਿਖੇ ਬਤੌਰ ਕਾਰਪੈਂਟਰ ਦਾ ਕੰਮ ਕਰਦਾ ਹੈ ਤਾਂ ਮਿਤੀ 05.ਜੂਨ ਨੂੰ ਸਮਾਂ ਕਰੀਬ 11:00 ਵਜੇ ਰਾਤ ਹੋਵੇਗਾ ਕਿ ਉਹ ਰੋਟੀ ਖਾ ਕੇ ਸੌਣ ਲੱਗਾ ਤਾਂ ਦੋ ਅਣਪਛਾਤੇ ਨੌਜਵਾਨ ਜਿਹਨਾਂ ਨੇ ਮੂੰਹ ਬੰਨੇ ਹੋਏ ਸਨ। ਜਿਹਨਾਂ ਵਿੱਚੋਂ ਇੱਕ ਨੌਜਵਾਨ ਨੇ ਉਸਦੀ ਗਰਦਨ ਤੇ ਦਾਤਰ ਰੱਖ ਕੇ ਉਸ ਕੋਲੋ ਇੱਕ ਮੋਬਾਇਲ ਫੋਨ ਖੋਹ ਕੇ ਆਪਣੇ ਮੋਟਰਸਾਇਕਲ ਤੇ ਸਵਾਰ ਹੋ ਕੇ ਪਿੰਡ ਕੁੱਦੋਵਾਲ ਵਾਲੀ ਸਾਈਡ ਭੱਜ ਗਏ।ਜੋ ਉਸਨੂੰ ਬਾਅਦ ਵਿੱਚ ਪਤਾ ਲੱਗਾ ਕਿ ਇਹ ਖੋਹ ਦੀ ਵਾਰਦਤ ਸਿਮਰਨਜੀਤ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਕੁੱਦੋਵਾਲ ਅਤੇ ਅਕਾਸ਼ ਕੁਮਾਰ ਪੁੱਤਰ ਗੁਰਨਾਮ ਸਿੰਘ ਵਾਸੀ ਭੀਖਾ ਨੰਗਲ ਥਾਣਾ ਕਰਤਾਰਪੁਰ ਜਿਲ੍ਹਾ ਜਲੰਧਰ ਨੇ ਕੀਤੀ ਹੈ।ਜਿਸਦੀ ਇਤਲਾਹ ਤੇ ਏ.ਐਸ.ਆਈ ਇਕਬਾਲ ਸਿੰਘ ਨੇ ਦਰਜ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਦੀ। ਦੌਰਾਨੇ ਤਫਤੀਸ ਸਿਮਰਨਜੀਤ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਕੁੱਦੋਵਾਲ ਅਤੇ ਅਕਾਸ਼ ਕੁਮਾਰ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਭੀਖਾ ਨੰਗਲ ਥਾਣਾ ਕਰਤਾਰਪੁਰ ਜਿਲ੍ਹਾ ਜਲੰਧਰ ਨੂੰ ਹਸਬ ਜਾਬਤਾ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ ਮੋਬਾਇਲ,ਮੋਟਰਸਾਇਕਲ ਨੰਬਰ PB07-AQ-6202 ਮਾਰਕਾ Fz ਯਾਮਾ ਅਤੇ ਦਾਤਰ ਬ੍ਰਾਮਦ ਕੀਤਾ ਗਿਆ। ਪੁੱਛ ਗਿੱਛ ਦੌਰਾਨ ਦੋਸ਼ੀਆਨ ਨੇ ਹੋਰ ਵੀ ਲੁੱਟਾਂ ਖੋਹਾਂ ਕਰਨ ਦੀਆਂ ਵਾਰਦਾਤਾਂ ਮੰਨੀਆਂ ਹਨ ਜਿਹਨਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।

41 Views