ਜਰਨਲਿਸਟ ਪ੍ਰੈਸ ਕਲੱਬ ਰਜਿ ਪੰਜਾਬ ਫਗਵਾੜਾ ਯੂਨਿਟ ਦੀ ਹੋੲੀ ਮਹੀਨਾਵਾਰ ਮੀਟਿੰਗ*

*ਜਰਨਲਿਸਟ ਪ੍ਰੈਸ ਕਲੱਬ ਰਜਿ ਪੰਜਾਬ ਫਗਵਾੜਾ ਯੂਨਿਟ ਦੀ ਹੋੲੀ ਮਹੀਨਾਵਾਰ ਮੀਟਿੰਗ*

*ਅਜੋਕੇ ਸਮੇਂ ਚ ਪੱਤਰਕਾਰ ਭਾਈਚਾਰੇ ਨੂੰ ਮਿਲ ਕੇ ਚੱਲਣ ਦੀ ਲੋੜ : ਡਾ ਰਮਨ*

*ਫਗਵਾੜਾ ( ਕਸਤੂਰੀ ਲਾਲ )* ਜਰਨਲਿਸ਼ਟ ਪ੍ਰੈਸ ਕਲੱਬ ਰਜਿ ਪੰਜਾਬ ਫਗਵਾੜਾ ਯੂਨਿਟ ਦੀ ਵਿਸ਼ੇਸ ਮੀਟਿੰਗ ਸੂਬਾ ਪ੍ਰਧਾਨ ਮਨਜੀਤ ਮਾਨ ਵਲੋਂ ਦਿੱਤੇ ਨਿਰਦੇਸ਼ਾਂ ਤਹਿਤ ਫਗਵਾੜਾ ਪ੍ਰਧਾਨ ਡਾ ਰਮਨ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪੱਤਰਕਾਰਾਂ ਨੂੰ ਫੀਲਡ ਦੌਰਾਨ ਆ ਰਹੀਆਂ ਮੁਸ਼ਕਲਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ ੲਿਸ ਮੀਟਿੰਗ ਦੌਰਾਨ ਕੱਲਬ ਚ ਨਵੇਂ ਮੈਂਬਰਾਂ ਨੂੰ ਸ਼ਾਮਲ ਵੀ ਕੀਤਾ ਗਿਆ ਮੀਟਿੰਗ ਨੂੰ ਸੰਬੋਧਨ ਕਰਦਿਆ ਡਾ ਰਮਨ ਨੇ ਕਿਹਾ ਕਿ ਸਮੂਹ ਪੱਤਰਕਾਰ ਭਾਈਚਾਰਾ ਇੱਕ ਮੰਚ ਤੇ ਇੱਕਠੇ ਹੋ ਕੇ ਤੇ ਸਾਫ ਸੁਥਰੀ ਤੇ ਸੱਚ ਦੀ ਪੱਤਰਕਾਰੀ ਕਰਕੇ ਚੰਗੇ ਸਮਾਜ ਦੀ ਸਿਰਜਣਾ ਕਰਨ ਅਤੇ ਆਪਸੀ ਭਾਈਚਾਰਕ ਸਾਂਝ ਬਣਾ ਕੇ ਰੱਖਣ ਕੱਲਬ ਦੇ ਸੀਨੀਅਰ ਮੀਤ ਪ੍ਰਧਾਨ ਪੱਤਰਕਾਰ ਸੁਸ਼ੀਲ ਸ਼ਰਮਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪਾਸੋਂ ਮੰਗ ਕੀਤੀ ਕਿ ਪੱਤਰਕਾਰਾਂ ਦਾ ਬਣਦਾ ਮਾਨ ਸਨਮਾਨ ਦਿੱਤਾ ਜਾਵੇ ਕਿਉਂਕਿ ਇੱਕ ਪੱਤਰਕਾਰ ਬੜ੍ਹੀ ਹੀ ਮਿਹਨਤ ਨਾਲ ਨਿਡਰ ਹੋ ਕੇ ਲੋਕਾਂ ਅੱਗੇਸੱਚ ਲਿਆਉਂਦੇ ਹਨ । ਉਨ੍ਹਾਂ ਮੰਗ ਕੀਤੀ ਕਿ ਆਪ ਦੀ ਸਰਕਾਰ ਜੋ ਪੱਤਰਕਾਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਅਹਿਮ ਉਪਰਾਲੇ ਕਰੇ ਇਸ ਮੌਕੇ ਜਰਨਲ ਸਕੱਤਰ ਪੱਤਰਕਾਰ ਕੁਲਦੀਪ ਸਿੰਘ ਨੂੰਰ ਨੇ ਨਵੇਂ ਆਏ ਮੈਂਬਰਾਂ ਨੂੰ ਜੀ ਆਇਆਂ ਕਿਹਾ ਤੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੱਲਬ ਸਮੂਹ ਭਾਈਚਾਰੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਤੇ ਜੇਕਰ ਕਿਸੇ ਵੀ ਪੱਤਰਕਾਰ ਨੂੰ ਕੋਈ ਵੀ ਮੁਸ਼ਕਿਲ ਦਰਪੇਸ਼ ਆਉਂਦੀ ਹੈ ਤਾਂ ਉਹ ਕੱਲਬ ਨਾਲ ਸੰਪਰਕ ਕਰ ਸਕਦਾ ਹੈ ਕੱਲਬ ਵੱਲੋਂ ਹਮੇਸ਼ਾ ਹੀ ਲੋਕ ਭਲਾਈ ਦੇ ਕੰਮਾਂ ਨੂੰ ਪਹਿਲ ਦਿੱਤੀ ਗਈ ਹੈ ਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਹੀ ਐਸੋਸੀਏਸ਼ਨ ਗਰੀਬ ਲੋਕਾਂ ਦੀ ਅਵਾਜ਼ ਬਣ ਕੇ ਲੋਕ ਭਲਾਈ ਦੇ ਕੰਮ ਕਰਦੀ ਰਹੇਗੀ ੲਿਸ ਮੌਕੇ ਬਲਵੀਰ ਬੈਂਸ , ਸੁਸ਼ੀਲ ਸ਼ਰਮਾ , ਕੁਲਦੀਪ ਸਿੰਘ ਨੂਰ , ਅਸ਼ੋਕ ਸ਼ਰਮਾ , ਕਸਤੂਰੀ ਲਾਲ , ਸਤਪ੍ਰਕਾਸ਼ ਸਿੰਘ ਸੱਗੂ, ਜੀਵਨ ਕੁਮਾਰ ਸੰਘਾ , ਅਸ਼ੀਸ਼ ਗਾਂਧੀ , ਆਦਿ ਮੌਜੂਦ ਸਨ

30 Views