ਨਸ਼ਾਂ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਸਰਪਰਾਈਜ CASO, (Vigil-2) ਚਲਾਇਆ ਗਿਆ।

ਅੰਮ੍ਰਿਤਸਰ ( ਸੁਰਿੰਦਰ ਸਿੰਘ ਸੋਨੂੰ ) ਮਾਨਯੋਗ ਡੀ.ਜੀ.ਪੀ. ਪੰਜਾਬ ਜੀ ਦੀਆਂ ਹਦਾਇਤਾਂ ਪਰ ਨਸ਼ਾਂ ਤਸਕਰਾਂ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਅਤੇ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ Cordon & Search operation (Vigil-2) ਚਲਾਇਆ ਗਿਆ ਹੈ। ਜਿਸਦੇ ਤਹਿਤ ਅੱਜ ਮਿਤੀ 02-07-2023 ਸ੍ਰੀ ਨੌਨਿਹਾਲ ਸਿੰਘ, ਆਈ.ਪੀ.ਐਸ, ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਦੀਆਂ ਹਦਾਇਤਾਂ ਤੇ ਸ੍ਰੀ ਪਰਮਿੰਦਰ ਸਿੰਘ ਭੰਡਾਲ, ਪੀ.ਪੀ.ਐਸ. ਡੀ.ਸੀ.ਪੀ ਲਾਅ-ਐਡ-ਆਰਡਰ, ਅੰਮ੍ਰਿਤਸਰ ਦੀ ਸੁਪਰਵੀਜ਼ਨ ਹੇਠ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਦੇ ਵੱਖ-ਵੱਖ ਥਾਣਿਆਂ ਵੱਲੋਂ ਰੇਲਵੇ ਸਟੇਸ਼ਨ, ਬੱਸ ਸਟੈਂਡ ਵਿੱਖੇ ਸਰਪਰਾਈਜ਼ Cordon & Search operation (Vigil-2) ਪਲਾਨ ਤਹਿਤ ਸਰਚ ਅਭਿਆਨ ਚਲਾਇਆ ਗਿਆ। ਇਸਤੋਂ ਇਲਾਵਾ ਸੰਵੇਦਨਸ਼ੀਲ ਇਲਾਕਿਆ ਅਤੇ ਸ਼ਹਿਰ ਦੇ ਅੰਦਰੂਨ/ਬਾਹਰਵਾਰ ਸਪੈਸ਼ਲ ਨਾਕਾਬੰਦੀ ਕਰਕੇ ਟ੍ਰਿਪਲ ਰਾਈਡਿੰਗ, ਬਿੰਨਾਂ ਨੰਬਰ ਪਲੇਟ ਅਤੇ ਬੁੱਲਟ ਮੋਟਰਸਾਇਕਲਾਂ ਰਾਹੀਂ ਪਟਾਕੇ ਮਾਰਨ ਵਾਲੇ ਵਹੀਲਕਾਂ, ਕਾਰਾਂ ਤੇ ਲੱਗੀਆਂ ਕਾਲੀਆਂ ਫਿਲਮਾਂ/ਜਾਲੀਆਂ ਹੋਟਲ, ਧਰਮਸ਼ਾਲਾ ਤੇ ਸਰਾਵਾਂ ਦੀ ਚੈਕਿੰਗ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਪਾਸੋਂ ਪੁੱਛਗਿੱਛ ਕਰਕੇ ਉਹਨਾਂ ਦੀ ਮੁਕੰਮਲ ਜਾਣਕਾਰੀ ਨੋਟ ਕੀਤੀ ਗਈ।
ਇਸ ਸਪੈਸ਼ਲ ਅਭਿਆਨ ਵਿੱਚ ਏ.ਡੀ.ਸੀ.ਪੀਜ਼, ਏ.ਸੀ.ਪੀਜ਼, ਮੁੱਖ ਅਫਸਰ ਥਾਣਾ, ਇੰਚਾਰਜ਼ ਚੌਕੀ, ਸਵੈਟ ਟੀਮਾਂ ਸਮੇਤ ਭਾਰੀ ਪੁਲਿਸ ਫੋਰਸ ਵੱਲੋ 07:00 ਏ.ਐਮ ਤੇ 03:00 ਪੀ.ਐਮ ਤੱਕ ਚੈਕਿੰਗ ਕੀਤੀ ਗਈ। ਸਰਚ ਅਭਿਆਨ ਦਾ ਮੁੱਖ ਮਕਸਦ ਮਾੜੇ ਅਨਸਰਾਂ ਵਿੱਚ ਖੌਫ ਪੈਦਾ ਕਰਨਾ ਹੈ ਅਤੇ ਪਬਲਿਕ ਵਿੱਚ ਸੁਰੱਖਿਆ ਦੀ ਭਾਵਨਾ ਵੀ ਪੈਦਾ ਕਰਨਾ ਹੁੰਦਾ ਹੈ ਤਾਂ ਜੋ ਪੁਲਿਸ ਤੇ ਪਬਲਿਕ ਦਾ ਆਪਸ ਵਿੱਚ ਵਧੀਆਂ ਤਾਲਮੇਲ ਬਣਿਆ ਰਹੇ ਤੇ ਪਬਲਿਕ ਦੀ ਮੱਦਦ ਨਾਲ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਈ ਜਾ ਸਕੇ। ਆਮ ਪਬਲਿਕ ਨੂੰ ਅਪੀਲ ਵੀ ਕੀਤੀ ਕਿ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਪੁਲਿਸ ਦਾ ਸਹਿਯੋਗ ਦੇਣ। ਇਸਤੋਂ ਇਲਾਵਾ ਨਸ਼ਾ ਤਸਕਰਾਂ ਜਾਂ ਮਾੜੇ ਅਨਸਰਾਂ ਬਾਰੇ ਕਿਸੇ ਕਿਸਮ ਦੀ ਕੋਈ ਸੂਚਨਾ ਜਾਂ ਜਾਣਕਾਰੀ ਹੋਵੇ ਤਾਂ ਪੰਜਾਬ ਪੁਲਿਸ ਦੇ ਹੈਲਪਲਾਈਨ ਨੰਬਰ 112 ਅਤੇ ਪੁਲਿਸ ਕੰਟਰੋਲ ਰੂਮ, ਅੰਮ੍ਰਿਤਸਰ ਸਿਟੀ ਨੰਬਰ 97811-30666 ਤੇ ਸਾਂਝੀ ਕੀਤੀ ਜਾਵੇ, ਜੋ ਮਿਲੀ ਸੂਚਨਾਂ ਦੇ ਅਧਾਰ ਪਰ ਤੁਰੰਤ ਐਕਸ਼ਨ ਲਿਆ ਜਾਵੇਗਾ ਅਤੇ ਸੂਚਨਾ ਦੇਣ ਵਾਲੇ ਨਾਮ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।

48 Views