ਸੀ.ਆਈ.ਏ ਸਟਾਫ ਵੱਲੋ 01 ਨਸ਼ਾ ਤਸਕਰ 410 ਗ੍ਰਾਮ ਹੈਰੋਇੰਨ ਸਮੇਤ ਕਾਬੂ।

ਅੰਮ੍ਰਿਤਸਰ ( ਸੁਰਿੰਦਰ ਸਿੰਘ ਸੋਨੂੰ ) ਮਾਨਯੋਗ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੀਆ ਹਦਾਇਤਾਂ ਪਰ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਵਿੱਚ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਸਮਗਲਰਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਸਪੈਸ਼ਲ ਮੁਹਿੰਮ ਤਹਿਤ ਸ੍ਰੀਮਤੀ ਵਤਸਲਾ ਗੁਪਤਾ, ਆਈ.ਪੀ.ਐਸ, ਡੀ.ਸੀ.ਪੀ ਡਿਟੈਕਟਿਵ, ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਤੇ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ, ਏ.ਡੀ.ਸੀ.ਪੀ-ਸਿਟੀ-3, ਅੰਮ੍ਰਿਤਸਰ ਅਤੇ ਸ੍ਰੀ ਗੁਰਿੰਦਰਪਾਲ ਸਿੰਘ ਨਾਗਰਾ ਪੀ.ਪੀ.ਐਸ, ਏ.ਸੀ.ਪੀ ਡਿਟੈਕਟਿਵ, ਅੰਮ੍ਰਿਤਸਰ ਦੀ ਨਿਗਰਾਨੀ ਹੇਠ ਇੰਸਪੈਕਟਰ ਅਮਨਦੀਪ ਸਿੰਘ, ਇੰਚਾਰਜ ਸੀ.ਆਈ.ਏ ਸਟਾਫ, ਅੰਮ੍ਰਿਤਸਰ ਦੀ ਪੁਲਿਸ ਪਾਰਟੀ ਏ.ਐਸ.ਆਈ ਜਤਿੰਦਰਪਾਲ ਸਿੰਘ ਸਮੇਤ ਸਾਥੀ ਕਰਮਚਾਰੀਆਂ ਵੱਲੋ ਗੁਪਤ ਸੂਚਨਾਂ ਦੇ ਅਧਾਰ ਤੇ ਯੋਜਨਾਬਦ ਤਰੀਕੇ ਨਾਲ ਦੋਸ਼ੀ ਸੁਖਰਾਜ ਸਿੰਘ ਨੂੰ ਕਾਬੂ ਕਰਕੇ, ਇਸ ਪਾਸੋਂ 410 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ। ਗ੍ਰਿਫਤਾਰ ਦੋਸ਼ੀ ਨੇ ਆਪਣੀ ਮੁੱਢਲੀ ਪੁੱਛਗਿੱਛ ਦੌਰਾਨ ਦੱਸਿਆ ਕਿ ਇਹ ਬ੍ਰਾਮਦ ਹੈਰੋਇਨ ਉਸਨੇ ਹਰਵਿੰਦਰ ਸਿੰਘ ਉਰਫ ਕਾਲਾ ਪੁੱਤਰ ਪ੍ਰਕਾਸ਼ ਸਿੰਘ ਵਾਸੀ ਪਿੰਡ ਲੋਹੀਆਂ, ਜਿਲ੍ਹਾ ਤਰਨ-ਤਾਰਨ ਪਾਸੋਂ ਲੈ ਕੇ ਆਇਆ ਹੈ। ਜਿਸ ਨੂੰ ਕਾਬੂ ਕਰਨ ਲਈ ਪੁਲਿਸ ਦੀਆ ਵੱਖ-2 ਟੀਮਾਂ ਬਣਾਕੇ ਛਾਪੇਮਾਰੀ ਕੀਤੀ ਜਾ ਰਹੀ ਹੈ । ਜਿਸ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇਗਾ। ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਇਸ ਪਾਸੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਸਦੇ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ। ਮੁਕੱਦਮਾ ਦੀ ਤਫਤੀਸ਼ ਜਾਰੀ ਹੈ।

54 Views