ਨੌਜਵਾਨਾਂ ਵਿੱਚ ਹੁਨਰ ਵਿਕਾਸ ਅਤੇ ਮੇਕ ਇਨ ਇੰਡੀਆ ਨੂੰ ਉਤਸ਼ਾਹਿਤ ਕਰ ਰਹੀ ਭਾਰਤ ਸਰਕਾਰ : ਸੋਮ ਪ੍ਰਕਾਸ਼

ਕੇਂਦਰੀ ਮੰਤਰੀ ਨੇ ਸਰਬ ਨੌਜਵਾਨ ਸਭਾ ਦੇ ਵੋਕੇਸ਼ਨਲ ਸੈਂਟਰ ਦਾ ਕੀਤਾ ਦੌਰਾ
ਭਾਜਪਾ ਦੇ ਕੌਮੀ ਸਕੱਤਰ ਅਵਤਾਰ ਸਿੰਘ ਮੰਡ ਵੀ ਉਨ੍ਹਾਂ ਦੇ ਨਾਲ ਸਨ।
ਫਗਵਾੜਾ ( ਡਾ ਰਮਨ / ਕਸਤੂਰੀ ਲਾਲ ) ਕੇਂਦਰੀ ਉਦਯੋਗ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਨੇ ਅੱਜ ਸਥਾਨਕ ਸਕੀਮ ਨੰ: 3 ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਵੱਲੋਂ ਸੋਸਵਾ ਪੰਜਾਬ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਵੋਕੇਸ਼ਨਲ ਸੈਂਟਰ ਦਾ ਦੌਰਾ ਕੀਤਾ ਅਤੇ ਸਿਲਾਈ, ਕਟਾਈ ਤੋਂ ਇਲਾਵਾ ਕੰਪਿਊਟਰ ਸਬੰਧੀ ਦਿੱਤੀ ਜਾ ਰਹੀ ਸਿਖਲਾਈ ਦਾ ਨਿਰੀਖਣ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਏ.ਐਨ.ਮਿਆਜ਼ੋ ਵਰਲਡਵਾਈਡ ਕੰਪਨੀ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਸਵੈ-ਰੁਜ਼ਗਾਰ ਸੇਵਾ ਦਾ ਵੀ ਜਾਇਜ਼ਾ ਲਿਆ। ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅਤੇ ਭਾਜਪਾ ਦੇ ਕੌਮੀ ਸਕੱਤਰ ਅਵਤਾਰ ਸਿੰਘ ਮੰਡ ਸਮੇਤ ਹੋਰ ਪਤਵੰਤਿਆਂ ਦਾ ਸੈਂਟਰ ਵਿਖੇ ਪੁੱਜਣ ’ਤੇ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਸਵਾਗਤ ਕੀਤਾ ਗਿਆ। ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਜਿੱਥੇ ਸਭਾ ਦੀ ਸਵੈ-ਰੁਜ਼ਗਾਰ ਸੇਵਾ ਨੂੰ ਸ਼ਲਾਘਾਯੋਗ ਦੱਸਿਆ, ਉੱਥੇ ਹੀ ਸੈਂਟਰ ’ਚ ਸਿਖਲਾਈ ਪ੍ਰਾਪਤ ਕਰ ਰਹੀਆਂ ਮਹਿਲਾਵਾਂ ਨੂੰ ਕੇਂਦਰ ਸਰਕਾਰ ਦੀਆਂ ਸਵੈ-ਰੁਜ਼ਗਾਰ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹੁਨਰ ਵਿਕਾਸ ਅਤੇ ਮੇਕ ਇਨ ਇੰਡੀਆ ਭਾਰਤ ਸਰਕਾਰ ਦੀਆਂ ਦੋ ਮਹੱਤਵਪੂਰਨ ਯੋਜਨਾਵਾਂ ਹਨ। ਜਿਹਨਾਂ ਨੂੰ ਦੇਸ਼ ਭਰ ਦੇ ਨੌਜਵਾਨਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਇਨ੍ਹਾਂ ਸਕੀਮਾਂ ਦਾ ਲਾਭ ਲੈ ਕੇ ਦੇਸ਼ ਭਰ ਦੇ ਨੌਜਵਾਨ ਲੜਕੇ ਅਤੇ ਲੜਕੀਆਂ ਸਵੈ-ਰੁਜ਼ਗਾਰ ਨਾਲ ਜੁੜ ਰਹੇ ਹਨ। ਇਨ੍ਹਾਂ ਯੋਜਨਾਵਾਂ ਨੇ ਦੇਸ਼ ਦੀ ਆਰਥਿਕ ਤਰੱਕੀ ਵਿੱਚ ਵੀ ਵੱਡਾ ਯੋਗਦਾਨ ਪਾਇਆ ਹੈ। ਭਾਜਪਾ ਦੇ ਕੌਮੀ ਸਕੱਤਰ ਅਵਤਾਰ ਸਿੰਘ ਮੰਡ ਜੋ ਕਿ ਸਰਬ ਨੌਜਵਾਨ ਸਭਾ ਨਾਲ ਵੀ ਲੰਮੇ ਸਮੇਂ ਤੋਂ ਜੁੜੇ ਹੋਏ ਹਨ, ਨੇ ਸਭਾ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਬਾਰੇ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ, ਜਿਸ ਦੀ ਕੇਂਦਰੀ ਮੰਤਰੀ ਨੇ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਸਾਬਕਾ ਮੇਅਰ ਅਰੁਣ ਖੋਸਲਾ, ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਾਜੀਵ ਪਾਹਵਾ, ਨਰੇਸ਼ ਕੋਟਰਾਣੀ, ਸ਼ਾਲੂ ਚੋਪੜਾ, ਰਾਕੇਸ਼ ਕੋਛੜ, ਵਿਕਰਮਜੀਤ ਵਿੱਕੀ, ਸਭਾ ਦੇ ਮੀਤ ਪ੍ਰਧਾਨ ਰਵਿੰਦਰ ਸਿੰਘ ਰਾਏ, ਜਨਰਲ ਸਕੱਤਰ ਡਾ: ਵਿਜੇ ਕੁਮਾਰ, ਨਰਿੰਦਰ ਸਿੰਘ ਸੈਣੀ, ਸਾਹਿਬਜੀਤ ਸਾਬੀ. , ਮਨਦੀਪ ਬਾਸੀ, ਅਨੂਪ ਦੁੱਗਲ ਤੋਂ ਇਲਾਵਾ ਸੈਂਟਰ ਮੈਨੇਜਰ ਜਗਜੀਤ ਸਿੰਘ ਸੇਠ, ਮੈਡਮ ਪੂਜਾ ਸੈਣੀ, ਮੈਡਮ ਸੁਖਜੀਤ ਕੌਰ, ਮੈਡਮ ਗੁਰਵਿੰਦਰ ਕੌਰ, ਮੈਡਮ ਸਪਨਾ, ਮੋਨਿਕਾ, ਜੈਸਮੀਨ, ਪੂਜਾ ਮਹਿਮੀ, ਸਿਮਰਨ ਆਦਿ ਹਾਜ਼ਰ ਸਨ

