ਤੰਬਾਕੂਨੋਸ਼ੀ ਸਿਹਤ ਲਈ ਹਾਨੀਕਾਰਕ ; ਕੰਵਲਜੀਤ ਸਿੰਘ ਸੰਧੂ

ਤੰਬਾਕੂਨੋਸ਼ੀ ਸਿਹਤ ਲਈ ਹਾਨੀਕਾਰਕ ; ਕੰਵਲਜੀਤ ਸਿੰਘ ਸੰਧੂ

ਫਗਵਾੜਾ ( ਡਾ ਰਮਨ / ਕਸਤੂਰੀ ਲਾਲ ) ਸਿਵਲ ਸਰਜਨ ਕਪੂਰਥਲਾ ਡਾ. ਰਾਜਵਿੰਦਰ ਕੌਰ ਜੀ ਦੇ ਹੁਕਮਾਂ ਅਤੇ ਜ਼ਿਲਾ ਸਿਹਤ ਅਫ਼ਸਰ ਕਪੂਰਥਲਾ ਡਾ. ਰਾਜੀਵ ਪਰਾਸ਼ਰ
ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀ ਐਚ ਸੀ ਪਾਂਸਟ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਰੁਪਿੰਦਰ ਕੌਰ
ਦੀਆ ਹਿਦਾਇਤਾਂ ਤਹਿਤ ਸੀਨੀਅਰ ਹੈਲਥ ਇੰਸਪੈਕਟਰ ਕੰਵਲਜੀਤ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਹੈਲਥ ਇੰਸਪੈਕਟਰ ਬਲਿਹਾਰ ਚੰਦ , ਹੈਲਥ ਇੰਸਪੈਕਟਰ ਗੁਰਮੇਜ ਸਿੰਘ ,
ਦੀ ਟੀਮ ਵਲੋਂ ਸਰਵਜਨਿਕ ਸਥਾਨਾਂ ‘ਤੇ ਤੰਬਾਕੂਨੋਸ਼ੀ ਕਰਨ ਵਾਲੇ ਵਿਅਕਤੀਆਂ ਦੇ ਸਿਹਤ ਵਿਭਾਗ ਦੀ ਟੀਮ ਵਲੋਂ ਚਲਾਨ ਕੱਟੇ ਗਏ
ਸਿਹਤ ਵਿਭ ਟੀਮ ਨੇ ਚੈਕਿੰਗ ਦੌਰਾਨ ਸਰਵਜਨਿਕ ਸਥਾਨਾਂ ‘ਤੇ ਤੰਬਾਕੂਨੋਸ਼ੀ ਕਰਨ ਵਾਲੇ 9 ਵਿਅਕਤੀਆਂ ਦੇ ਚਲਾਨ ਕੱਟੇ ਅਤੇ 25 ਤੋਂ ਵੱਧ ਵਿਅਕਤੀਆਂ ਨੂੰ ਚੇਤਾਵਨੀ ਦੇ ਛੱਡਿਆ ਹੈਲਥ ਇੰਸਪੈਕਟਰ ਬਲਿਹਾਰ ਚੰਦ
ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੰਬਾਕੂ ਨਾਲ ਗਲੇ ਦਾ ਕੈਂਸਰ, ਮੂੰਹ ਦਾ ਕੈਂਸਰ, ਸਾਹ ਨਾਲ ਸਬੰਧਤ ਤੇ ਹੋਰ ਭਿਆਨ ਬੀਮਾਰੀਆਂ ਲੱਗ ਦਾ ਖਤਰਾ ਵੱਧ ਜਾਦਾ ਹੈ। ਇਸ ਲਈ ਸਾਨੂੰ ਤੰਬਾਕੂ ਉਤਪਾਦਾਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਨੇ ਲੋਕਾਂ ਨੂੰ ਤੰਬਾਕੂਨੋਸ਼ੀ ਕਾਰਨ ਹੋਣ‌ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਲਈ ਮੁਹਿੰਮ ਵਿੱਢ ਹੋਈ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਵਿੱਚ ਵੀ ਵਿਦਿਆਰਥੀਆਂ ਨੂੰ ਤੰਬਾਕੂ ਦੇ ਦੁਸ਼ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ

63 Views