ਥਾਣਾ ਰਣਜੀਤ ਐਵੀਨਿਊ ਵੱਲੋਂ ਕਾਰਾਂ ਦੇ ਲੋਗੋ ਚੌਰੀ ਕਰਨ ਵਾਲਾ ਕਾਬੂ।

ਥਾਣਾ ਰਣਜੀਤ ਐਵੀਨਿਊ ਵੱਲੋਂ ਕਾਰਾਂ ਦੇ ਲੋਗੋ ਚੌਰੀ ਕਰਨ ਵਾਲਾ ਕਾਬੂ।

ਅੰਮ੍ਰਿਤਸਰ ( ਸੁਰਿੰਦਰ ਸਿੰਘ ਸੋਨੂੰ ) ਮੁੱਖ ਅਫ਼ਸਰ ਥਾਣਾ ਰਣਜੀਤ ਐਵੀਨਿਊ, ਅੰਮ੍ਰਿਤਸਰ ਇੰਸਪੈਕਟਰ ਅਮਨਜੋਤ ਕੌਰ ਦੀ ਨਿਗਰਾਨੀ ਹੇਠ ਏ.ਐਸ.ਆਈ ਗੁਰਭੇਜ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਸੂਚਨਾਂ ਮਿਲੀ ਕਿ ਪ੍ਰਦੀਪ ਕੁਮਾਰ ਜੋ ਮਹਿੰਗੀਆਂ ਗੱਡੀਆਂ ਦੇ ਲੋਗੋ ਲਾਹ ਕੇ ਅੱਗੇ ਮਹਿੰਗੇ ਭਾਅ ਵੇਚਦਾ ਹੈ ਤੇ ਹੁਣ ਵਿਸ਼ਾਲ ਮੈਗਾਮਾਰਟ ਘੁੰਮ ਰਿਹਾ ਹੈ। ਜਿਸਤੇ ਪੁਲਿਸ ਪਾਰਟੀ ਵੱਲੋਂ ਯੋਜਨਾਬੰਧ ਤਰੀਕੇ ਨਾਲ ਦੌਸ਼ੀ ਪ੍ਰਦੀਪ ਕੁਮਾਰ ਨੂੰ ਕਾਬੂ ਕਰਕੇ ਇਸ ਪਾਸੋਂ ਚੌਰੀ ਦੇ 04 ਲੋਗੋ Mercedes ਕਾਰ ਦੇ ਬ੍ਰਾਮਦ ਕੀਤੇ ਗਏ। ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਾਤਲ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ। ਤਫ਼ਤੀਸ਼ ਜਾਰੀ ਹੈ।

55 Views