ਕੁਦਰਤੀ ਆਫਤਾਂ ਨੂੰ ਰੋਕਣ ਲਈ ਵੱਡੇ ਪੱਧਰ ’ਤੇ ਬੂਟੇ ਲਗਾਉਣ ਦੀ ਲੋੜ : ਵਿਧਾਇਕ ਧਾਲੀਵਾਲ

ਕੁਦਰਤੀ ਆਫਤਾਂ ਨੂੰ ਰੋਕਣ ਲਈ ਵੱਡੇ ਪੱਧਰ ’ਤੇ ਬੂਟੇ ਲਗਾਉਣ ਦੀ ਲੋੜ : ਵਿਧਾਇਕ ਧਾਲੀਵਾਲ

ਬਰਸਾਤਾਂ ‘ਚ ਬੂਟੇ ਲਗਾਉਣ ਦੀ ਮੁਹਿੰਮ ਜਾਰੀ ਰਹੇਗੀ : ਲਾਇਨ ਆਸ਼ੂ ਮਾਰਕੰਡਾ

ਲਾਇਨਜ਼ ਕਲੱਬ ਫਗਵਾੜਾ ਸਿਟੀ ਨੇ ਸਕੂਲ ‘ਚ ਲਗਾਏ ਬੂਟੇ

ਫਗਵਾੜਾ ( ਡਾ ਰਮਨ / ਕਸਤੂਰੀ ਲਾਲ ) ਸ਼ਹਿਰ ਦੀ ਇਲੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ਼ ਕਲੱਬ ਫਗਵਾੜਾ ਸਿਟੀ ਦੀ ਨਵੀਂ ਟੀਮ ਨੇ ਆਪਣਾ ਤੀਜਾ ਪ੍ਰੋਜੈਕਟ ਸਫਲਤਾਪੂਰਵਕ ਨੇਪਰੇ ਚਾੜ੍ਹਦੇ ਹੋਏ ਸਥਾਨਕ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਰੋਡ ਵਿਖੇ ਕਲੱਬ ਪ੍ਰਧਾਨ ਲਾਇਨ ਆਸ਼ੂ ਮਾਰਕੰਡਾ ਦੀ ਅਗਵਾਈ ਹੇਠ ਬੂਟੇ ਲਗਾ ਕੇ ਵਾਤਾਵਰਣ ਸੰਭਾਲ ਦਾ ਸੁਨੇਹਾ ਦਿੱਤਾ। ਸਕੂਲ ਸਕੱਤਰ ਅਤੇ ਇਸ ਪ੍ਰੋਜੈਕਟ ਦੇ ਡਾਇਰੈਕਟ ਲਾਇਨ ਅਤੁਲ ਜੈਨ ਅਤੇ ਜੁਆਇੰਟੀ ਪੀ.ਡੀ. ਲਾਇਨ ਵਿਪਨ ਸਿੰਘ ਠਾਕੁਰ ਦੀ ਸਰਪ੍ਰਸਤੀ ਹੇਠ ਕਰਵਾਏ ਸਮਾਗਮ ਵਿੱਚ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਉਨ੍ਹਾਂ ਤੋਂ ਇਲਾਵਾ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਸਾਬਕਾ ਡਿਸਟ੍ਰਿਕਟ ਗਵਰਨਰ ਲਾਇਨ ਦਵਿੰਦਰਪਾਲ ਅਰੋੜਾ, ਲਾਇਨ ਰਛਪਾਲ ਸਿੰਘ ਬੱਚਾਜੀਵੀ ਵਾਈਸ ਡਿਸਟ੍ਰਿਕਟ ਗਵਰਨਰ-1, ਲਾਇਨ ਬੀ.ਐਮ. ਗੋਇਲ ਵਾਈਸ ਡਿਸਟ੍ਰਿਕਟ ਗਵਰਨਰ-2, ਲਾਇਨ ਰਣਜੀਤ ਸਿੰਘ ਰਾਣਾ ਡਿਸਟ੍ਰਿਕਟ ਚੇਅਰਮੈਨ (ਵਾਤਾਵਰਣ), ਲਾਇਨ ਗੁਰਦੀਪ ਸਿੰਘ ਕੰਗ ਡਿਸਟ੍ਰਿਕਟ ਚੇਅਰਪਰਸਨ (ਹਿਊਮੈਨਿਟੇਰੀਅਨ) ਅਤੇ ਹੁਸ਼ਿਆਰਪੁਰ ਤੋਂ ਰੀਜਨ ਚੇਅਰਮੈਨ ਡਾ: ਰਤਨ ਚੰਦ ਗੈਸਟ ਆਫ ਆਨਰ ਵਜੋਂ ਹਾਜਰ ਹੋਏ। ਵਿਧਾਇਕ ਧਾਲੀਵਾਲ ਨੇ ਬੂਟੇ ਲਗਾ ਕੇ ਇਸ ਮੁਹਿੰਮ ਦਾ ਆਗਾਜ਼ ਕਰਨ ਉਪਰੰਤ ਕਿਹਾ ਕਿ ਦੇਸ਼ ਵਿੱਚ ਹੀ ਨਹੀਂ ਸਗੋਂ ਵਿਸ਼ਵ ਭਰ ਵਿੱਚ ਜੋ ਕੁਦਰਤੀ ਆਫ਼ਤਾਂ ਵਾਰ-ਵਾਰ ਵਾਪਰ ਰਹੀਆਂ ਹਨ, ਉਹ ਕੁਦਰਤ ਨਾਲ ਛੇੜਛਾੜ ਦਾ ਨਤੀਜਾ ਹਨ। ਵਿਕਾਸ ਦੇ ਨਾਂ ’ਤੇ ਵੱਡੇ ਪੱਧਰ ’ਤੇ ਰੁੱਖਾਂ ਦੀ ਕਟਾਈ ਇਨ੍ਹਾਂ ਤਬਾਹੀਆਂ ਦਾ ਮੁੱਖ ਕਾਰਨ ਹੈ। ਇਨ੍ਹਾਂ ਨੂੰ ਰੋਕਣ ਲਈ ਬਹੁਤ ਵੱਡੇ ਪੱਧਰ ’ਤੇ ਬੂਟੇ ਲਗਾਉਣ ਦੀ ਲੋੜ ਹੈ। ਉਨ੍ਹਾਂ ਕਲੱਬ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਸਾਬਕਾ ਡਿਸਟ੍ਰਿਕਟ ਗਵਰਨਰ ਲਾਇਨ ਦਵਿੰਦਰਪਾਲ ਅਰੋੜਾ ਅਤੇ ਹੋਰਨਾ ਸੀਨੀਅਰ ਲਾਇਨਜ ਅਹੁਦੇਦਾਰਾਂ ਨੇ ਵੀ ਲਾਇਨਜ਼ ਕਲੱਬ ਫਗਵਾੜਾ ਸਿਟੀ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਇਸ ਮੁਹਿੰਮ ਨੂੰ ਜਾਰੀ ਰੱਖਣ ਦਾ ਸੱਦਾ ਦਿੱਤਾ। ਕਲੱਬ ਪ੍ਰਧਾਨ ਲਾਇਨ ਆਸ਼ੂ ਮਾਰਕੰਡਾ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਇਹ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ। ਅਖੀਰ ਵਿੱਚ ਕਲੱਬ ਦੇ ਸਕੱਤਰ ਲਾਇਨ ਸੰਜੀਵ ਲਾਂਬਾ ਨੇ ਸਮੂਹ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਜ਼ੋਨ ਚੇਅਰਮੈਨ ਲਾਇਨ ਸੁਨੀਲ ਢੀਂਗਰਾ ਅਤੇ ਇੰਟਰਟੇਨਮੈਂਟ ਚੇਅਰਮੈਨ ਲਾਇਨ ਜਸਬੀਰ ਸਿੰਘ ਮਾਹੀ ਤੋਂ ਇਲਾਵਾ ਲਾਇਨਜ਼ ਕਲੱਬ ਫਗਵਾੜਾ ਸਿਟੀ ਦੇ ਕੈਸ਼ੀਅਰ ਜੁਗਲ ਬਵੇਜਾ ਅਤੇ ਪੀ.ਆਰ.ਓ. ਸੁਮਿਤ ਭੰਡਾਰੀ, ਰਾਜਕੁਮਾਰ ਸਪਰਾ, ਸਤਿੰਦਰ ਸਿੰਘ ਭਮਰਾ, ਸੰਜੇ ਤ੍ਰੇਹਨ, ਦਿਨੇਸ਼ ਖਰਬੰਦਾ, ਓਮ ਪ੍ਰਕਾਸ਼, ਚਰਨ ਸਿੰਘ ਆਦਿ ਹਾਜ਼ਰ ਸਨ

52 Views