ਸੀ.ਆਈ.ਏ ਸਟਾਫ ਅੰਮ੍ਰਿਤਸਰ ਵੱਲੋਂ 01 ਨਸ਼ਾ ਤਸਕਰ 100 ਗ੍ਰਾਮ ਹੈਰੋਇਨ ਅਤੇ 3 ਲੱਖ ਰੂਪੈ ਡਰੱਗ ਮਨੀ ਸਮੇਤ ਕਾਬੂ।

ਸੀ.ਆਈ.ਏ ਸਟਾਫ ਅੰਮ੍ਰਿਤਸਰ ਵੱਲੋਂ 01 ਨਸ਼ਾ ਤਸਕਰ 100 ਗ੍ਰਾਮ ਹੈਰੋਇਨ ਅਤੇ 3 ਲੱਖ ਰੂਪੈ ਡਰੱਗ ਮਨੀ ਸਮੇਤ ਕਾਬੂ।

ਅੰਮ੍ਰਿਤਸਰ ( ਸੁਰਿੰਦਰ ਸਿੰਘ ਸੋਨੂੰ ) ਮਾਨਯੋਗ ਕਮਿਸ਼ਨਰ ਪੁਲਿਸ ਅੰਮ੍ਰਿਤਸਰ, ਸ੍ਰੀ ਨੌਨਿਹਾਲ ਸਿੰਘ, ਆਈ.ਪੀ.ਐਸ. ਜੀ ਦੀਆਂ ਹਦਾਇਤਾਂ ਤੇ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਵਿੱਚ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਸਮਗਲਰਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਸਪੈਸ਼ਲ ਮੁਹਿੰਮ ਤਹਿਤ ਸ੍ਰੀਮਤੀ ਵਤਸਲਾ ਗੁਪਤਾ IPS, DCP, Detective ਅੰਮ੍ਰਿਤਸਰ ਸ੍ਰੀ ਅਭਿਮੰਨਿਊ ਰਾਣਾ IPS,ADCP, City-3, ਅੰਮ੍ਰਿਤਸਰ ਅਤੇ ਸ੍ਰੀ ਗੁਰਿੰਦਰਪਾਲ ਸਿੰਘ ਨਾਗਰਾ PPS, ACP/Detective, ਅੰਮ੍ਰਿਤਸਰ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਇੰਸਪੈਕਟਰ ਅਮਨਦੀਪ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਦੀ ਨਿਗਰਾਨੀ ਹੇਠ ਏ.ਐਸ.ਆਈ ਸ਼ਮਸ਼ੇਰ ਸਿੰਘ ਸੀ.ਆਈ.ਏ. ਸਟਾਫ ਸਮੇਤ ਪੁਲਿਸ ਪਾਰਟੀ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ,ਜਦੋਂ ਗੁਪਤ ਸੂਚਨਾ ਦੇ ਅਧਾਰ ਤੇ ਯੋਜਨਾਬੰਦ ਤਰੀਕੇ ਨਾਲ ਉੱਕਤ ਦੋਸ਼ੀ ਗੁਰਜੀਤ ਸਿੰਘ ਪੁੱਤਰ ਰਜਿੰਦਰ ਸਿੰਘ ਨੂੰ ਕਾਬੂ ਕਰਕੇ ਇਸ ਦੇ ਕਬਜੇ ਵਿੱਚੋਂ 100 ਗ੍ਰਾਮ ਹੈਰੋਇਨ ਬਰਾਮਦ ਕਰਕੇ ਉੱਕਤ ਮੁਕੱਦਮਾ ਵਿੱਚ ਗ੍ਰਿਫਤਾਰ ਕੀਤਾ ਗਿਆ। ਗ੍ਰਿਫ਼ਤਾਰ ਦੋਸ਼ੀ ਨੇ ਆਪਣੀ ਮੁੱਢਲੀ ਪੁੱਛਗਿੱਛ ਦੌਰਾਨ ਦੱਸਿਆ ਕਿ ਇਹ ਹੈਰੋਇਨ ਗੈਂਗਸਟਰ ਗੁਰਪ੍ਰੀਤ ਗੋਪੀ ਪੁੱਤਰ ਚਰਨਜੀਤ ਸਿੰਘ ਵਾਸੀ ਪਿੰਡ ਘਣਸ਼ਾਮਪੁਰ ਦੇ ਭਰਾ ਮਨਪ੍ਰੀਤ ਉਰਫ ਮੰਨੂੰ ਵਾਸੀ ਪਿੰਡ ਘਣਸ਼ਾਮਪੁਰ ਅਤੇ ਗੈਂਗਸਟਰ ਬਲਵਿੰਦਰ ਸਿੰਘ ਉਰਫ ਡੌਨੀ ਪੁੱਤਰ ਹਰਬੰਸ ਸਿੰਘ ਜੋ ਪਹਿਲਾਂ ਹੀ ਪੁਲਿਸ ਨੂੰ ਵੱਖ-2 ਮੁਕੱਦਮਿਆਂ ਵਿੱਚ ਲੋੜੀਂਦਾ ਹੈ, ਉਹ ਵੱਖ-2 ਨਾਮਾਲੂਮ ਵਿਅਕਤੀਆਂ ਰਾਹੀਂ ਗੁਰਜੀਤ ਸਿੰਘ ਨੂੰ ਹੈਰੋਇਨ ਸਪਲਾਈ ਕਰਦੇ ਹਨ। ਜਿਹਨਾ ਨੂੰ ਕਾਬੂ ਕਰਨ ਲਈ ਪੁਲਿਸ ਦੀਆ ਵੱਖ-2 ਟੀਮਾਂ ਬਣਾਕੇ ਛਾਪੇਮਾਰੀ ਕੀਤੀ ਜਾ ਰਹੀ ਹੈ, ਉਹਨਾਂ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇਗਾ। ਗ੍ਰਿਫਤਾਰ ਦੋਸ਼ੀ ਗੁਰਜੀਤ ਸਿੰਘ ਪੁੱਤਰ ਰਜਿੰਦਰ ਸਿੰਘ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਇਸ ਪਾਸੋਂ ਬਰੀਕੀ ਨਾਲ ਪੁਛਗਿਛ ਕੀਤੀ ਜਾਵੇਗੀ ਕਿ ਬ੍ਰਾਮਦ ਹੈਰੋਇਨ ਅੱਗੇ ਕਿਹੜੇ-2 ਵਿਅਕਤੀਆਂ ਨੂੰ ਸਪਲਾਈ ਕਰਨੀ ਸੀ ਅਤੇ ਇਸ ਧੰਦੇ ਵਿੱਚ ਹੋਰ ਇਹਨਾਂ ਦੇ ਕਿਹੜੇ-2 ਸਾਥੀ ਸ਼ਾਮਲ ਹਨ। ਇਸ ਪਾਸੋਂ ਹੋਰ ਵੀ ਕਈ ਖੁਲਾਸੇ ਹੋਣ ਦੀ ਆਸ ਹੈ। ਮੁਕੱਦਮਾ ਦੀ ਤਫਤੀਸ਼ ਜਾਰੀ ਹੈ।

94 Views