ਜੋਗਿੰਦਰ ਸਿੰਘ ਮਾਨ ਦੀ ਹਾਜ਼ਰੀ ‘ਚ ਤਵਿੰਦਰ ਰਾਮ ਨੇ ਸੰਭਾਲਿਆ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਦਾ ਅਹੁਦਾ

ਫਗਵਾੜਾ ( ਡਾ ਰਮਨ / ਕਸਤੂਰੀ ਲਾਲ ) ਮਾਰਕੀਟ ਕਮੇਟੀ ਫਗਵਾੜਾ ਦੇ ਨਵ-ਨਿਯੁਕਤ ਚੇਅਰਮੈਨ ਤਵਿੰਦਰ ਰਾਮ ਨੇ ਅੱਜ ਸਾਬਕਾ ਮੰਤਰੀ ਅਤੇ ਆਮ ਆਦਮੀ ਪਾਰਟੀ ਹਲਕਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੋਕੇ ਮਾਨ ਤੋਂ ਇਲਾਵਾ ਵੱਡੀ ਗਿਣਤੀ ’ਚ ’ਆਪ’ ਵਰਕਰ ਅਤੇ ਸਮਰਥਕ ਮਾਰਕੀਟ ਕਮੇਟੀ ਫਗਵਾੜਾ ਦੇ ਸਥਾਨਕ ਨਵੀਂ ਮੰਡੀ ਦਫ਼ਤਰ ਵਿਖੇ ਮੌਜੂਦ ਸਨ। ਇਸ ਦੌਰਾਨ ਜੋਗਿੰਦਰ ਸਿੰਘ ਮਾਨ ਤੋਂ ਇਲਾਵਾ ਹਰਨੂਰ ਮਾਨ, ਵਰੁਣ ਬੰਗੜ ਚੱਕ ਹਕੀਮ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਨੇ ਨਵ-ਨਿਯੁਕਤ ਚੇਅਰਮੈਨ ਤਵਿੰਦਰ ਰਾਮ ਨੂੰ ਫੁੱਲਾਂ ਦੇ ਹਾਰ ਪਾ ਕੇ ਵਧਾਈ ਦਿੱਤੀ। ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਮੇਸ਼ਾ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਆਮ ਵਰਕਰਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਅਹੁਦਿਆਂ ਨਾਲ ਨਵਾਜਦੇ ਹਨ। ਉਨ੍ਹਾਂ ਦਾ ਇਹੀ ਗੁਣ ਵੱਡੀ ਗਿਣਤੀ ਵਿੱਚ ਪੰਜਾਬੀਆਂ ਨੂੰ ‘ਆਪ’ ਪਾਰਟੀ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਤਵਿੰਦਰ ਰਾਮ ਬਤੌਰ ਮਾਰਕਿਟ ਕਮੇਟੀ ਚੇਅਰਮੈਨ ਮੰਡੀਆਂ ਵਿੱਚ ਸੁਚੱਜੇ ਪ੍ਰਬੰਧ ਯਕੀਨੀ ਬਣਾਉਣਗੇ। ਕਿਸਾਨਾਂ, ਮੰਡੀ ਮਜ਼ਦੂਰਾਂ ਅਤੇ ਲੇਬਰ ਸਮੇਤ ਹੋਰ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਢੁੱਕਵਾਂ ਹੱਲ ਕਰਵਾਇਆ ਜਾਵੇਗਾ। ਜੋਗਿੰਦਰ ਸਿੰਘ ਮਾਨ ਸਮੇਤ ਸਮੂਹ ਪਾਰਟੀ ਵਰਕਰਾਂ ਅਤੇ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਨਵ-ਨਿਯੁਕਤ ਚੇਅਰਮੈਨ ਤਵਿੰਦਰ ਰਾਮ ਨੇ ਕਿਹਾ ਕਿ ਉਨ੍ਹਾਂ ਨੂੰ ਕਦੇ ਵੀ ਕਿਸੇ ਅਹੁਦੇ ਦੀ ਕੋਈ ਇੱਛਾ ਨਹੀਂ ਸੀ ਪਰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਫਗਵਾੜਾ ਦੀਆਂ ਮੰਡੀਆਂ ਵਿੱਚ ਲੋੜੀਂਦੇ ਸੁਧਾਰਾਂ ਸਮੇਤ ਕਿਸਾਨਾਂ, ਮਜ਼ਦੂਰਾਂ ਅਤੇ ਲੇਬਰ ਦੇ ਹਿੱਤ ਵਿੱਚ ਕੰਮ ਕਰਨ ਦੀ ਗੱਲ ਵੀ ਕਹੀ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਨਰੇਸ਼ ਸ਼ਰਮਾ, ਰਾਜਾ ਕੌਲਸਰ, ਪਰਮਜੀਤ ਧਰਮਸੋਤ, ਰੋਹਿਤ ਸ਼ਰਮਾ, ਰੁਪਿੰਦਰ ਕੌਰ ਹੋਠੀ, ਪ੍ਰਿਤਪਾਲ ਕੌਰ ਤੁਲੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ

51 Views