ਤਿੰਨ ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

ਜ਼ਿਲ੍ਹੇ ’ਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਹੋਈ 20

ਜ਼ਿਲ੍ਹੇ ’ਚ ਹੁਣ ਤੱਕ 1.20 ਲੱਖ ਤੋਂ ਵੱਧ ਲੋਕਾਂ ਨੂੰ ਆਮ ਆਦਮੀ ਕਲੀਨਿਕਾਂ ’ਚ ਮਿਆਰੀ ਸਿਹਤ ਸਹੂਲਤਾਂ ਦਾ ਲਿਆ ਲਾਭ: ਕੈਪਟਨ ਕਰਨੈਲ ਸਿੰਘ

ਖੋਥੜਾਂ ਰੋਡ, ਬਾਬਾ ਗਦੀਆ ਪਾਰਕ ਅਤੇ ਹਰਗੋਬਿੰਦ ਨਗਰ ’ਚ ਖੁੱਲ੍ਹੇ ਨਵੇਂ ਆਮ ਆਦਮੀ ਕਲੀਨਿਕ

ਫਗਵਾੜਾ ( ਡਾ ਰਮਨ ) ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਆਮ ਆਦਮੀ ਕਲੀਨਿਕਾਂ ਦੀ ਲੜੀ ਤਹਿਤ ਅੱਜ ਇੱਥੇ ਤਿੰਨ ਹੋਰ ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ। ਤਿੰਨ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਹੋਣ ਨਾਲ ਜ਼ਿਲ੍ਹਾ ਕਪੂਰਥਲਾ ’ਚ ਕੁੱਲ 20 ਆਮ ਆਦਮੀ ਕਲੀਨਿਕ ਲੋਕਾਂ ਲਈ ਮੁਫ਼ਤ ਸਿਹਤ ਸਹੂਲਤਾਂ ਅਤੇ ਲੈਬ ਟੈਸਟ ਯਕੀਨੀ ਬਣਾ ਰਹੇ ਹਨ। ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ ਨੇ ਇੱਥੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਲਲਿਤ ਸਕਲਾਨੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਜੋਗਿੰਦਰ ਸਿੰਘ ਮਾਨ ਸਮੇਤ ਖੋਥੜਾਂ ਰੋਡ, ਬਾਬਾ ਗਦੀਆ ਪਾਰਕ ਅਤੇ ਹਰਗੋਬਿੰਦ ਨਗਰ ਵਿਖੇ ਇਹ ਕਲੀਨਿਕ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਇਨ੍ਹਾਂ ਇਲਾਕਿਆਂ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਮਿਲਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਪੂਰਥਲਾ ’ਚ ਹੁਣ ਤੱਕ 1.20 ਲੱਖ ਤੋਂ ਵੱਧ ਲੋਕਾਂ ਨੇ ਆਮ ਆਦਮੀ ਕਲੀਨਿਕਾਂ ਤੋਂ ਸਿਹਤ ਸਹੂਲਤਾਂ ਦਾ ਲਾਭ ਅਤੇ 30 ਹਜ਼ਾਰ ਤੋਂ ਵੱਧ ਲੋਕਾਂ ਨੇ ਮੁਫ਼ਤ ਲੈਬਾਰਟਰੀ ਟੈਸਟ ਕਰਵਾਏ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿਚ ਰੂਟੀਨ ਦੇ ਚੈੱਕ ਅਪ ਤੋਂ ਇਲਾਵਾ, ਲੋੜੀਂਦੀਆਂ ਸਿਹਤ ਸੇਵਾਵਾਂ ਅਤੇ ਟੈਸਟ ਲੋਕਾਂ ਲਈ ਲਾਹੇਵੰਦ ਸਾਬਿਤ ਹੋਣਗੇ ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ ਨੇ ਖੋਥੜਾਂ ਰੋਡ ਵਿਖੇ ਗੱਲਬਾਤ ਕਰਦਿਆਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿਚ 80 ਤਰ੍ਹਾਂ ਦੀਆਂ ਦਵਾਈਆਂ ਅਤੇ 38 ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਜੋਗਿੰਦਰ ਸਿੰਘ ਮਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਲਲਿਤ ਸਕਲਾਨੀ ਨੇ ਪੰਜਾਬ ਸਰਕਾਰ ਦੇ ਇਸ ਲੋਕਪੱਖੀ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜ੍ਹੇ ਹੀ ਮੁਫ਼ਤ ਮਿਆਰੀ ਸਿਹਤ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਦੀ ਦੇਖ-ਰੇਖ ਹੇਠ ਇਹ ਕਲੀਨਿਕ ਲੋਕਾਂ ਲਈ ਵੱਡੀ ਸਹੂਲਤ ਸਾਬਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇੱਕ ਸਾਲ ਤੋਂ ਚੱਲ ਰਹੇ 583 ਆਮ ਆਦਮੀ ਕਲੀਨਿਕਾਂ, ਜਿਨ੍ਹਾਂ ’ਚੋਂ 180 ਸ਼ਹਿਰੀ ਅਤੇ 403 ਪੇਂਡੂ ਖੇਤਰਾਂ ਵਿਚ ਸਥਾਪਿਤ ਹਨ, ਰਾਹੀਂ ਹੁਣ ਤੱਕ 44 ਲੱਖ ਤੋਂ ਵੱਧ ਲੋਕਾਂ ਨੇ ਸਿਹਤ ਸਹੂਲਤਾਂ ਦਾ ਲਾਭ ਲਿਆ ਹੈ ਅਤੇ 20 ਲੱਖ ਤੋਂ ਵੱਧ ਮਰੀਜ਼ਾਂ ਦੇ ਟੈਸਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 76 ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਾ ਸਿਹਤ ਸੁਧਾਰਾਂ ਦੇ ਖੇਤਰ ਵਿਚ ਇਤਿਹਾਸਕ ਕਦਮ ਹੈ ਜਿਸਦਾ ਆਮ ਲੋਕਾਂ ਨੂੰ ਵੱਡਾ ਫਾਇਦਾ ਮਿਲੇਗਾ

159 Views