ਕੁਪੋਸ਼ਣ ਦਾ ਸ਼ਿਕਾਰ ਹੋਏ ਬੱਚਿਆਂ ਨੂੰ ਬਿਮਾਰੀਆਂ ਦਾ ਵੱਧ ਖਤਰਾ : ਡਾ ਅਕੁੰਸ ਅਗਰਵਾਲ*
*ਕੁਪੋਸ਼ਣ ਦਾ ਸ਼ਿਕਾਰ ਹੋਏ ਬੱਚਿਆਂ ਨੂੰ ਬਿਮਾਰੀਆਂ ਦਾ ਵੱਧ ਖਤਰਾ : ਡਾ ਅਕੁੰਸ ਅਗਰਵਾਲ*
ਫਗਵਾੜਾ ( ਡਾ ਰਮਨ ) -ਦੇਸ਼ ਦੀ ਵਾਗਡੋਰ ਸੰਭਾਲਣ ਵਾਲੀ ਨਵੀਂ ਪੀੜ੍ਹੀ ਲਗਾਤਾਰ ਕੁਪੋਸ਼ਣ ਦਾ ਸ਼ਿਕਾਰ ਹੋ ਰਹੀ ਹੈ ਅਤੇ ਬੱਚਿਆਂ ਨੂੰ ਕੁਪੋਸ਼ਣ ਤੋਂ ਬਚਾਉਣ ਲਈ ਸਮੇਂ ਸਿਰ ਭੋਜਣ ਕਰਨ ਦੇ ਨਾਲ ਨਾਲ ਫਲ – ਫਰੂਟ ਅਤੇ ਮਾਂ ਦੇ ਹੱਥ ਦਾ ਬਣਿਆ ਖਾਣਾ ਦੇਣਾ ਸਮੇਂ ਦੀ ਮੁੱਖ ਲੋੜ ਹੈ ਤਾਂ ਹੀ ਦੇਸ਼ ਅਤੇ ਸਾਡੇ ਸਮਾਜ ਦੀ ਤਰੱਕੀ ਸੰਭਵ ਹੈ ੲਿਸ ਗੱਲ ਦਾ ਪ੍ਰਗਟਾਵਾ ਹੋਮਿਓਪੈਥਿਕ ਵਿਭਾਗ ਸਿਵਲ ਹਸਪਤਾਲ ਫਗਵਾੜਾ ਦੇ ਐਚ ਐਮ ੳ ਡਾ ਅਕੁੰਸ ਅਗਰਵਾਲ ਨੇ ਕੀਤਾ ਉਨ੍ਹਾਂ ਕਿਹਾ ਕਿ ਅਜੋਕੀ ਭਜਦੋੜ ਵਾਲੀ ਜਿੰਦਗੀ ਵਿੱਚ ਮਾਪੇ ਆਪਣੇ ਬੱਚਿਆਂ ਨੂੰ ਸਹੀ ਸਮੇਂ ‘ ਤੇ ਖੁਰਾਕ ਲੈਣ ਲਈ ਸੁਹਿਰਦ ਬਣਾਉਣ ਤਾਂ ਜੋ ਆਉਣ ਵਾਲੀ ਪੀੜ੍ਹੀ ਕੁਪੋਸ਼ਣ ਦਾ ਸ਼ਿਕਾਰ ਨਾ ਹੋ ਸਕੇ ਉਨ੍ਹਾਂ ਕਿਹਾ ਕਿ ਲੋਕਾ ਨੂੰ ੲਿਸ ਦੇ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹਾ ਹੋਮੀਓਪੈਥਿਕ ਅਫ਼ਸਰ ਡਾ ਰੁਪਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੌਮੀ ਸੰਤੁਲਿਤ ਖੁਰਾਕ ਮਹੀਨਾ ਮਨਾਇਆ ਜਾ ਰਿਹਾ ਹੈ । ਇਸ ਮੌਕੇ ਵਰਿੰਦਰ ਕੁਮਾਰ ਹੋਮਿਓਪੈਥਿਕ ਡਿਸਪੈਸਰ

