*ਸਿਵਲ ਸਰਜਨ ਵਲੋਂ ਐਸ.ਐਮ.ਓਜ਼ ਨਾਲ ਮੀਟਿੰਗ*
*ਸਿਵਲ ਸਰਜਨ ਵਲੋਂ ਐਸ.ਐਮ.ਓਜ਼ ਨਾਲ ਮੀਟਿੰਗ*
ਫਗਵਾੜਾ ( ਡਾ ਰਮਨ) ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਜੋ ਸਿਹਤ ਸਹੂਲਤਾਂ ਦਿੱਤੀਆਂ ਗਈਆਂ ਹਨ ਉਹਨਾਂ ਦਾ ਲਾਭ ਹਰ ਵਰਗ ਤੱਕ ਪਹੁੰਚਣਾ ਚਾਹੀਦਾ ਹੈ। ਇਹ ਸ਼ਬਦ ਸਿਵਲ ਸਰਜਨ ਡਾਕਟਰ ਰਾਜਵਿੰਦਰ ਕੌਰ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਦਿਸ਼ਾ ਨਿਰਦੇਸ਼ ਦਿੰਦੇ ਹੋਏ ਪ੍ਰਗਟ ਕੀਤੇ। ਜਿਕਰਯੋਗ ਹੈ ਕਿ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਅਤੇ ਪ੍ਰੋਗਰਾਮ ਅਫ਼ਸਰਾਂ ਦੀ ਸਿਵਲ ਸਰਜਨ ਕਪੂਰਥਲਾ ਡਾ. ਰਾਜਵਿੰਦਰ ਕੌਰ ਦੀ ਰਹਿਨੁਮਾਈ ਹੇਠ ਹੋਈ ਮਹੀਨਾਵਾਰ ਮੀਟਿੰਗ ਦੌਰਾਨ ਪਿਛਲੇ ਮਹੀਨੇ ਦੀ ਕਾਰਗੁਜ਼ਾਰੀ ਅਤੇ ਭਵਿੱਖ ਵਿਚ ਕੀਤੇ ਜਾਣ ਵਾਲੇ ਕੰਮਾਂ ‘ਤੇ ਚਰਚਾ ਕੀਤੀ ਗਈ। ਮਹੀਨੇਵਾਰ ਮੀਟਿੰਗ ਦੌਰਾਨ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ ਅਤੇ ਸਿਹਤ ਸਹੂਲਤਾਂ ਸਬੰਧੀ ਰੀਵਿਊ ਕੀਤਾ ਗਿਆ।
ਮੀਟਿੰਗ ਦੌਰਾਨ ਡੇਂਗੂ/ਮਲੇਰੀਆ, ਪਰਿਵਾਰ ਨਿਯੋਜਨ, ਟੀ.ਬੀ, ਡੈਂਟਲ ਸਰਵਿਸਜ਼, ਡਰਗ-ਡੀਅਡੀਸ਼ਨ,ਲੈਪਰੋਸੀ,
ਐਮ.ਸੀ.ਐਚ ਪ੍ਰੋਗਰਾਮ, ਜੇਐਸਐਸਕੇ,ਆਰਬੀਐਸਕੇ ਅਤੇ ਮਿਸ਼ਨ ਇੰਦਰਧਨੁਸ਼ ਅਤੇ ਟੀਕਾਕਰਨ ਪ੍ਰੋਗਰਾਮ ਸਮੇਤ ਸਾਰੇ ਸਿਹਤ ਪ੍ਰੋਗਰਾਮਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਡਾਕਟਰ ਰਾਜਵਿੰਦਰ ਕੌਰ ਨੇ ਹਦਾਇਤ ਕੀਤੀ ਕਿ ਸਾਰੇ ਹੀ ਸਿਹਤ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਹੇਠਲੇ ਪੱਧਰ ਤੱਕ ਚਲਾਇਆ ਜਾਵੇ ਤਾਂ ਕਿ ਆਮ ਜਨਤਾ ਇਨ੍ਹਾਂ ਦਾ ਲਾਭ ਉਠਾ ਸਕਣ। ਇਸ ਮੌਕੇ ‘ਤੇ ਡੀਡੀਐਚਓ ਡਾ. ਕਪਿਲ ਡੋਗਰਾ,ਜ਼ਿਲਾ ਸਿਹਤ ਅਫ਼ਸਰ ਡਾ. ਰਾਜੀਵ ਪਰਾਸ਼ਰ, ਜਿਲਾ ਪਰਿਵਾਰ ਭਲਾਈ ਅਫ਼ਸਰ ਡਾ. ਅਸ਼ੋਕ ਕੁਮਾਰ, ਜ਼ਿਲਾ ਟੀਕਾਕਰਨ ਅਫ਼ਸਰ ਡਾ. ਰਣਦੀਪ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸੰਦੀਪ ਭੋਲਾ,ਐਸਐਮਓ ਡਾ. ਸੰਦੀਪ ਧਵਨ, ਐਪੀਡੀਮੋਲੋਜਿਸਟ ਡਾ. ਰਾਜੀਵ ਭਗਤ ਅਤੇ ਵੱਖ-ਵੱਖ ਬਲਾਕਾਂ ਤੋਂ ਆਏ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਲੇਹਮਬਰ ਰਾਮ, ਡਾਕਟਰ ਰਵਿੰਦਰਪਾਲ ਸ਼ੁਭ, ਡਾਕਟਰ ਹਰਜਿੰਦਰ ਸਿੰਘ, ਡਾਕਟਰ ਗੁਰਦਿਆਲ, ਡਾਕਟਰ ਰਵਨੀਤ ਸਿੰਘ, ਡਾਕਟਰ ਭੁਪਿੰਦਰਜੀਤ ਕੌਰ, ਡਾਕਟਰ ਪ੍ਰੇਮ, ਡਾਕਟਰ ਰੁਪਿੰਦਰ ਕੌਰ, ਡਾਕਟਰ ਮੋਹਨਪ੍ਰੀਤ ,ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਸੁਖਦਿਆਲ ਸਿੰਘ,ਸਟੈਨੋ ਅਮਰੀਕ ਸਿੰਘ ਆਦਿ ਹਾਜ਼ਰ ਸਨ

