ਵਾਤਾਵਰਨ ਪ੍ਰਦੂਸ਼ਿਤ ਹੋਣ ਤੋਂ ਬਚਾਓ, ਬਿਮਾਰੀਆਂ ਤੋਂ ਮੁਕਤੀ ਪਾਓ : ਡਾ. ਰਾਜਵਿੰਦਰ ਕੌਰ
ਵਾਤਾਵਰਨ ਪ੍ਰਦੂਸ਼ਿਤ ਹੋਣ ਤੋਂ ਬਚਾਓ, ਬਿਮਾਰੀਆਂ ਤੋਂ ਮੁਕਤੀ ਪਾਓ : ਡਾ. ਰਾਜਵਿੰਦਰ ਕੌਰ

ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸਾਂਭ ਸੰਭਾਲ ਪ੍ਰਤੀ ਕੀਤਾ ਜਾਗਰੂਕਤਾ
ਫਗਵਾੜਾ ( ਡਾ ਰਮਨ ) ਅੰਤਰਰਾਸ਼ਟਰੀ ਸ਼ੁੱਧ ਹਵਾ ਅਤੇ ਸਾਫ਼ ਵਾਤਾਵਰਨ ਦਿਵਸ “ਸਾਫ ਹਵਾ ਅਤੇ ਵਾਤਾਵਰਨ ਲਈ ਇਕਜੁੱਟ ਹੋਈਏ” ਥੀਮ ਹੇਠ ਸਿਵਲ ਸਰਜਨ ਕਪੂਰਥਲਾ ਡਾ. ਰਾਜਵਿੰਦਰ ਕੌਰ ਜੀ ਦੀ ਯੋਗ ਅਗਵਾਈ ਹੇਠ ਰਣਧੀਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ. ਰਾਜੀਵ ਭਗਤ ਵੱਲੋਂ ਵਾਤਾਵਰਨ ਨੂੰ ਬਚਾਉਣ ਦਾ ਸੰਦੇਸ਼ ਦਿੱਤਾ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਪ੍ਰਦੂਸ਼ਿਤ ਹਵਾ ਨਾਲ ਦਿਲ, ਫੇਫੜਿਆਂ, ਦਿਮਾਗ ਅਤੇ ਅੱਖਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਪ੍ਰਦੂਸ਼ਣ ਨਾਲ ਥੋੜੇ ਸਮੇਂ ਲਈ ਜਿਵੇ ਸਿਰ ਦਰਦ,ਅੱਖਾਂ ਵਿੱਚ ਜਲਣ,ਖੰਘਣਾ,ਸਾਹ ਦਾ ਫੁੱਲਣਾ, ਚਮੜੀ ‘ਤੇ ਜਲਣ ਹੋ ਸਕਦੀ ਹੈ ਅਤੇ ਜਿਆਦਾ ਸਮਾਂ ਪ੍ਰਦੂਸ਼ਿਤ ਵਾਤਾਵਰਨ ਵਿਚ ਬਿਤਾਉਣ ਨਾਲ ਸਟ੍ਰੋਕ,ਦਿਲ ਦੇ ਰੋਗ (ਦਿਲ ਦਾ ਦੌਰਾ), ਸਾਹ ਦੇ ਰੋਗ (ਦਮਾ ਰੋਗ) ਅਤੇ ਫੇਫੜਿਆਂ ਦਾ ਕੈਂਸਰ ਹੋ ਸਕਦਾ ਹੈ। ਸਾਨੂੰ ਸਿਹਤ ਨੂੰ ਪ੍ਰਦੂਸ਼ਿਤ ਹਵਾ ਤੋਂ ਬਚਾਅ ਲਈ ਆਪਣੇ ਆਲੇ-ਦੁਆਲੇ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਅ ਲਈ ਪਰਾਲੀ,ਸੁੱਕੇ ਪੱਤੇ ਅਤੇ ਕੂੜੇ ਨਾ ਜਲਾਓ,ਖਾਣਾ ਬਨਾਉਣ ਲਈ ਧੂੰਏਦਾਰ ਬਾਲਣ ਦੀ ਵਰਤੋਂ ਨਾ ਕਰੋ।
ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਸੁਖਦਿਆਲ ਸਿੰਘ, ਬੀਈਈ ਰਵਿੰਦਰ ਜੱਸਲ, ਬੀਸੀਸੀ ਜੋਤੀ ਅਨੰਦ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਸਾਨੂੰ ਪਲਾਸਟਿਕ ਦੀ ਵਰਤੋਂ ਕਰਨ ਤੋਂ ਬਚਣਾ ਚਾਹੀਦਾ ਹੈ। ਧੂੰਦ ਵਿੱਚ ਸਵੇਰ ਅਤੇ ਸ਼ਾਮ ਦੀ ਸੈਰ ਤੋਂ ਪਰਹੇਜ਼ ਕਰੋ। ਤੰਬਾਕੂਨੋਸ਼ੀ ਤੋਂ ਦੂਰ ਰਹੋ। ਪ੍ਰਦੂਸ਼ਨ ਨੂੰ ਘਟਾਉਣ ਲਈ ਜਿਨਾਂ ਹੋ ਸਕੇ ਪੈਦਲ ਚੱਲੋ,ਸਾਇਕਲ ਜਾ ਜਨਤਕ ਟ੍ਰਾਂਸਪੋਰਟ ਦੇ ਸਾਧਨਾ ਦੀ ਵਰਤੋਂ ਕਰੋ। ਜੇਕਰ ਕਿਸੇ ਨੂੰ ਚਕੱਰ ਆਉਣ, ਸਾਹ ਲੈਣ ਵਿੱਚ ਤਕਲੀਫ ਹੋਵੇ, ਛਾਤੀ ਵਿੱਚ ਦਰਦ, ਖੰਘ ਆਉਣਾ ਅੱਖਾਂ ਵਿੱਚ ਦਰਦ ਜਾ ਜਲਣ ਹੋਵੇ ਤਾਂ ਤੁਰੰਤ ਡਾਕਟਰੀ ਸਲਾਹ ਲਵੋ। ਇਸ ਮੌਕੇ ‘ਤੇ ਵਾਤਾਵਰਨ ਦੀ ਸਾਂਭ ਸੰਭਾਲ ਲਈ ਸਕੂਲ ਦੇ ਵਿਦਿਆਰਥੀਆਂ ਨੇ ਇਕ ਪੋਸਟ ਬੈਨਰ ਫੜਕੇ ਜਾਗਰੂਕਤਾ ਰੈਲੀ ਵੀ ਕੱਢੀ। ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਸੁਖਦਿਆਲ ਸਿੰਘ, ਸਕੂਲ ਪ੍ਰਿੰਸੀਪਲ ਤੇਜਿੰਦਰ ਪਾਲ ਸਿੰਘ,ਬੀਸੀਸੀ ਜੋਤੀ ਅਨੰਦ,ਬੀਈਈ ਰਵਿੰਦਰ ਜੱਸਲ, ਸਕੂਲ ਦੇ ਅਧਿਆਪਕ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਆਦਿ ਹਾਜ਼ਰ ਸਨ

